ਪ੍ਰਿੰਸ ਧਾਲੀਵਾਲ ਨੇ ਆਪ ਉਮੀਦਵਾਰ ਮਾਲਵਿੰਦਰ ਕੰਗ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ ਮੁਹਾਲੀ 3 ਅਪਰੈਲ:
ਆਮ ਆਦਮੀ ਪਾਰਟੀ (ਆਪ) ਯੂਥ ਵਿੰਗ ਜ਼ਿਲ੍ਹਾ ਮੁਹਾਲੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ੍ਰੀ ਆਨੰਦਪੁਰ ਸਾਹਿਬ ਕਮੇਟੀ ਮੈਂਬਰ ਪ੍ਰਿੰਸ ਧਾਲੀਵਾਲ ਨੇ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਮਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਪਾਰਟੀ ਦੀ ਟਿਕਟ ਮਿਲਣ ਦੀ ਵਧਾਈ ਦਿੱਤੀ।
ਪ੍ਰਿੰਸ ਧਾਲੀਵਾਲ ਨੇ ਕਿਹਾ ਕਿ ਹਾਈਕਮਾਂਡ ਦੇ ਇਸ ਫ਼ੈਸਲੇ ਨਾਲ ਜ਼ਿਲ੍ਹਾ ਮੁਹਾਲੀ ਦੇ ਸਾਰੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਕਿ ਪਾਰਟੀ ਨੇ ਲੋਕਲ ਉਮੀਦਵਾਰ ਨੂੰ ਟਿਕਟ ਦਿੱਤੀ ਗਈ ਹੈ।
ਪ੍ਰਿੰਸ ਧਾਲੀਵਾਲ ਨੇ ਕਿਹਾ ਕਿ ਮਲਵਿੰਦਰ ਕੰਗ ਬਹੁਤ ਹੀ ਨੇਕਦਿਲ ਅਤੇ ਖੁਸਮਿਜ਼ਾਜ਼ ਇਨਸਾਨ ਹਨ ਅਤੇ ਹਰੇਕ ਵਿਅਕਤੀ ਨੂੰ ਖਿੜੇ ਮੱਥੇ ਮਿਲਦੇ ਹਨ। ਉਹਨਾਂ ਕਿਹਾ ਮੁਹਾਲੀ ਜ਼ਿਲ੍ਹੇ ਦੀ ਸਾਰੀ ਯੂਥ ਵਿੰਗ ਟੀਮ ਕੰਗ ਸਾਹਿਬ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਅਸੀਂ ਵਿਸ਼ਵਾਸ ਦਵਾਉਂਦੇ ਹਾਂ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੇ ਝੋਲੀ ਪਾਵਾਂਗੇ।
ਪ੍ਰਿੰਸ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈ ਕਮਾਂਡ ਦਾ ਦੀ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…