ਪਿੰ੍ਰਸੀਪਲ ਅਵਤਾਰ ਸਿੰਘ ਗਿੱਲ ਵਿਦਿਅਕ ਸੰਸਥਾਵਾਂ ਦੇ ਡਾਇਰੈਕਟਰ ਨਿਯੁਕਤ, ਚਾਰਜ ਸੰਭਾਲਿਆ/

ਨਬਜ਼-ਏ-ਪੰਜਾਬ ਬਿਊਰੋ, ਖਰੜ, 9 ਮਈ:
ਖਰੜ ਦੇ ਸੀਨੀਅਰ ਪੱਤਰਕਾਰ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਦੇ ਸੇਵਾਮੁਕਤ ਪਿੰ੍ਰਸੀਪਲ ਅਵਤਾਰ ਸਿੰਘ ਗਿੱਲ ਨੂੰ ਸੋਢੀ ਿਵਿੱਦਿਅਕ ਸੰਸਥਾਵਾਂ ਜਿਨ੍ਹਾਂ ਵਿੱਚ ਬਲਦੇਵ ਸਿੰਘ ਸਿੰਘ ਮੈਮੋਰੀਅਲ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖਰੜ, ਸ਼ਾਤੀ-ਪ੍ਰੇਮ ਸਿੰਘ ਸੋਢੀ ਗਰਲਜ ਕਾਲਜ਼ ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਸ਼ਾਮਲ ਹਨ, ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ। ਉਨ੍ਹਾਂ ਨੇ ਅੱਜ ਸੰਸਥਾਵਾਂ ਦੇ ਜਨਰਲ ਮੈਨੇਜਰ ਐਡਵੋਕੇਟ ਅਮਰੀਕ ਸਿੰਘ ਬੈਦਵਾਣ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਚਾਰਜ਼ ਸੰਭਾਲ ਲਿਆ ਹੈ।
ਇਸ ਮੌਕੇ ਕਰਮਜੀਤ ਸਿੰਘ ਸੋਢੀ, ਕੁਲਵਿੰਦਰ ਸਿੰਘ ਸੋਢੀ, ਮੁੱਖ ਅਧਿਆਪਕਾ ਮਨਜੀਤ ਸੋਢੀ, ਕਿਰਨ ਸੋਢੀ, ਰਮਨ ਸੰਧੂ, ਪ੍ਰਿੰਸੀਪਲ ਜਤਿੰਦਰ ਗੁਪਤਾ, ਹਰਪ੍ਰੀਤ ਸਿੰਘ ਢਿੱਲੋਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਜਨ ਸਿੰਘ ਸ਼ੇਰਗਿੱਲ, ਅਜੈਬ ਸਿੰਘ ਅਭੈਪੁਰੀਆਂ, ਪ੍ਰਿਤਪਾਲ ਸਿੰਘ ਲੌਂਗੀਆਂ, ਪਰਮਜੀਤ ਸਿੰਘ ਲੌਂਗੀਆਂ, ਅਵਤਾਰ ਸਿੰਘ ਮੈਨੇਜਰ, ਸਵਰਨ ਸਿੰਘ ਹੀਰਾ, ਕੁਲਦੀਪ ਸਿੰਘ ਹੀਰਾ, ਰਣਜੀਤ ਸਿੰਘ, ਡਾ. ਸੁਦਾਗਰ ਸਿੰਘ, ਸੁਦਾਗਰ ਸਿੰਘ ਕੋਮਲ, ਭਾਗ ਸਿੰਘ, ਕੈਪਟਨ ਹਰਪਾਲ ਸਿੰਘ, ਸ਼ਿਕੰਦਰ ਸਿੰਘ ਕੋਰਾ ਸਮੇਤ ਸ਼ਹਿਰ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…