ਸਿਵਲ ਹਸਪਤਾਲ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ: ਸਿੱਧੂ

ਸਿਵਲ ਹਸਪਤਾਲ ਜਲਦੀ ਹੀ ਆਧੁਨਿਕ ਸਹੂਲਤਾਂ ਨਾਲ ਹੋਵੇਗਾ ਲੈਸ, ਡਾਕਟਰਾਂ ਅਤੇ ਹੋਰ ਸਟਾਫ ਦੀ ਕਮੀ ਨੁੰੂ ਕੀਤਾ ਜਾਵੇਗਾ ਪੁੂਰਾ

ਪਾਰਕਿੰਗ ਦੀ ਸਮੱਸਿਆ ਵੀ ਜਲਦੀ ਹੋਵੇਗੀ ਹੱਲ, ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ

ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਵਿਸੇਸ਼ ਮੀਟਿੰਗ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਸਾਹਿਬਜਾਦਾ ਅਜੀਤ ਸਿੰਘ ਨਗਰ ਫੇਜ਼-6 ਸਥਿਤ ਜ਼ਿਲ੍ਹਾ ਪੱਧਰ ਦੇ ਸਿਵਲ ਹਸਪਤਾਲ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਸਿਵਲ ਹਸਪਤਾਲ ਦੀਆਂ ਦਰਪੇਸ ਮੁਸ਼ਕਿਲਾਂ ਨੁੰੂ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ।
ਸ੍ਰੀ ਸਿੱਧੂ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਡਾਕਟਰਾਂ, ਨਰਸਾਂ ਅਤੇ ਹੋਰ ਅਮਲੇ ਦੀ ਸਟਾਫ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ। ਜਿਹੜਾ ਸਟਾਫ ਡੈਪੁਟੇਸ਼ਨ ਤੇ ਗਿਆ ਹੋਇਆ ਹੈ ਅਤੇ ਤਨਖਾਹ ਇੱਥੋ ਪ੍ਰਾਪਤ ਕਰ ਰਿਹਾ ਹੈ, ਉਸਨੂੰ ਵਾਪਿਸ ਬੁਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਪਾਰਕਿੰਗ ਦੀ ਸਮੱਸਿਆ ਨੁੰੂ ਵੀ ਪੱਕੇ ਤੌਰ ਤੇ ਹੱਲ ਕੀਤਾ ਜਾਵੇਗਾ ਤਾਂ ਜੋ ਸਿਵਲ ਹਸਪਤਾਲ ਵਿੱਚ ਆਉਣ ਵਾਲਿਆਂ ਨੂੰ ਪਾਰਕਿੰਗ ਦੀ ਸਮੱਸਿਆ ਨਾਂ ਹੋਵੇ। ਉਨ੍ਹਾਂ ਇਸ ਮੌਕੇ ਸਮੂਹ ਡਾਕਟਰਾਂ ਨੁੰੂ ਆਖਿਆ ਕਿ ਉਹ ਆਪਣੀ ਡਿਉੂਟੀ ਪੂਰੀ ਸਮਰਪਿਤ ਭਾਵਨਾਂ ਨਾਲ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਲਈ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪਹੁਚਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਉਨ੍ਹਾਂ ਕਿਹਾ ਕਿ ਜਲਦੀ ਹੀ ਸਿਹਤ ਮੰਤਰੀ ਪੰਜਾਬ, ਸ੍ਰੀ ਬ੍ਰਹਮ ਮਹਿੰਦਰਾ ਇਸ ਹਸਪਤਾਲ ਦਾ ਦੌਰਾ ਕਰਨਗੇ ਅਤੇ ਹਸਪਤਾਲ ਦੀਆਂ ਕਮੀਆਂ ਬਾਰੇ ਉਨ੍ਹਾਂ ਨੁੰੂ ਵਿਸਥਾਰਪੂਰਵਕ ਦੱਸਿਆ ਜਾਵੇਗਾ ਤਾਂ ਜੋ ਸਿਵਲ ਹਸਪਤਾਲ ਦੀਆਂ ਘਾਟਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾ ਸਕੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਓਮ ਪ੍ਰਕਾਸ ਨੇ ਸਿਵਲ ਹਸਪਤਾਲ ਦੀਆਂ ਦਰਪੇਸ਼ ਮੁਸ਼ਕਲਾਂ ਬਾਰੇ ਸ੍ਰ: ਸਿੱਧੂ ਨੂੰ ਵਿਸਥਾਰ ਪੂਰਵਕ ਦੱਸਿਆ। ਸ੍ਰੀ ਸਿੱਧੂ ਨੇ ਇਨ੍ਹਾਂ ਮੁਸ਼ਕਲਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ ਚੰਦ ਸ਼ਰਮਾ, ਚੌਧਰੀ ਹਰੀਪਾਲ, ਗੁਰਚਰਨ ਸਿੰਘ ਭਮਰਾ, ਸਤਪਾਲ ਸਿੰਘ ਕਸਿਆਣਾ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸਿਵਲ ਹਸਪਤਾਲ ਦੇ ਡਾਕਟਰ ਅਤੇ ਹੋਰ ਸਟਾਫ ਵੀ ਮੌਜੂਦ ਸੀ।

Load More Related Articles
Load More By Nabaz-e-Punjab
Load More In Problems

Check Also

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ…