Nabaz-e-punjab.com

ਆਵਾਰਾ ਪਸ਼ੂਆਂ ਦੀ ਸਮੱਸਿਆ: ਯੂਥ ਆਫ਼ ਪੰਜਾਬ ਵੱਲੋਂ ਨਗਰ ਨਿਗਮ ਦੇ ਬਾਹਰ ਧਰਨਾ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਪਿੱਛੇ ਜਿਹੇ ਪਸ਼ੂਆਂ ਕਾਰਨ ਵਾਪਰੇ ਸੜਕ ਦੁਰਘਟਨਾਵਾਂ ਦੌਰਾਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਸ਼ਹਿਰ ਵਾਸੀ ਕਾਫੀ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ ਪ੍ਰੰਤੂ ਹੁਣ ਤੱਕ ਢੁਕਵਾਂ ਹੱਲ ਨਹੀਂ ਕੱਢਿਆ ਜਾ ਸਕਿਆ ਹੈ। ਸ਼ਹਿਰ ਦੇ ਕਈ ਪਾਰਕ ਪਸ਼ੂ ਚਰਾਂਦ ਬਣ ਚੁੱਕੇ ਹਨ ਅਤੇ ਆਵਾਰਾ ਪਸ਼ੂਆਂ ਕਾਰਨ ਜਿੱਥੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਉੱਥੇ ਗੰਦਗੀ ਵੀ ਫੈਲ ਰਹੀ ਹੈ।
ਉਧਰ, ਸਮਾਜ ਸੇਵਾ ਸੰਸਥਾ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਮੀਟਿੰਗ ਵਿੱਚ ਆਵਾਰਾ ਪਸ਼ੂਆਂ ਦੇ ਮੁੱਦੇ ’ਤੇ ਸ਼ਹਿਰ ਵਾਸੀਆਂ ਨੇ ਸੜਕਾਂ ’ਤੇ ਆਉਣ ਦਾ ਫੈਸਲਾ ਲਿਆ ਹੈ। ਜਿਸ ਦੇ ਤਹਿਤ ਇਸ ਸਮੱਸਿਆ ਦੇ ਸਥਾਈ ਹੱਲ ਦੀ ਮੰਗ ਨੂੰ ਲੈ ਕੇ 22 ਜੁਲਾਈ ਨੂੰ ਮੁਹਾਲੀ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਸ੍ਰੀ ਬੈਦਵਾਨ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੁਹਾਲੀ ਨਿਗਮ ਅਤੇ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਗਈ ਸੀ ਕਿ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇਗੀ ਲੇਕਿਨ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਸੰਸਥਾ ਦੇ ਕਾਰਕੁਨਾਂ ਅਤੇ ਸ਼ਹਿਰ ਵਾਸੀਆਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਸ੍ਰੀ ਬੈਦਵਾਨ ਨੇ ਕਿਹਾ ਕਿ ਇਲਾਕੇ ਵਿੱਚ ਰੋਜ਼ਾਨਾ ਆਵਾਰਾ ਪਸ਼ੂਆਂ ਕਾਰਨ ਹਾਦਸੇ ਵਾਪਰ ਰਹੇ ਹਨ ਅਤੇ ਕਈ ਵਾਰ ਨੈਸ਼ਨਲ ਹਾਈਵੇਅ ਉੱਤੇ ਪਸ਼ੂਆਂ ਕਾਰਨ ਲੰਮੇ ਜਾਮ ਵੀ ਲਗਦੇ ਹਨ। ਇਹੀ ਨਹੀਂ ਪਸ਼ੂਆਂ ਵੱਲੋਂ ਖੇਤਾਂ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਵੀ ਉਜਾੜਾ ਕੀਤਾ ਜਾ ਰਿਹਾ ਹੈ। ਲੇਕਿਨ ਨਗਰ ਨਿਗਮ ਵੱਲੋਂ ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਲਾਂਕਿ ਕੁਝ ਗਊਸ਼ਾਲਾ ਨੂੰ ਸਰਕਾਰ ਵੱਲੋਂ ਬਕਾਇਦਾ ਗਰਾਂਟ ਦਿੱਤੀ ਜਾਂਦੀ ਹੈ ਅਤੇ ਦਾਨੀ ਸੱਜਣਾ ਵੱਲੋਂ ਪਸ਼ੂਆਂ ਲਈ ਹਰਾ ਅਤੇ ਸੁੱਕਾ ਚਾਰਾ ਵੀ ਦਾਨ ਕੀਤਾ ਜਾਂਦਾ ਹੈ। ਆਮ ਲੋਕਾਂ ਤੋਂ ਗਊ ਸੈੱਸ ਵੀ ਲਿਆ ਜਾ ਰਿਹਾ ਹੈ। ਇਸ ਦੇ ਬਾਵਜੂਦ ਆਵਾਰਾ ਪਸ਼ੂਆਂ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ।
ਇਸ ਮੌਕੇ ਯੂਥ ਆਫ਼ ਪੰਜਾਬ ਦੇ ਪ੍ਰਧਾਨ ਰਮਾਂਕਾਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਚੀਫ਼ ਕੋਆਰਡੀਨੇਟਰ ਜੱਗੀ ਧਨੋਆ, ਮੁਕੰਦੀ ਸਿੰਘ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਗੁਰਜੀਤ ਮਾਮਾ ਮਟੌਰ, ਰਵੀ ਅਰੋੜਾ, ਗੁਰਮੇਜ ਸਿੰਘ ਫੌਜੀ, ਵਰਿੰਦਰ ਵਤਸ, ਮੋਹਕਮ ਸਿੰਘ, ਰਘਵੀਰ ਸਿੰਘ, ਵਿਜੈ ਕੁਮਾਰ, ਕਮਲ ਮਟੌਰ, ਅਮਨਦੀਪ ਸਿੰਘ, ਅਜੀਤ ਸਿੰਘ, ਰਣਜੀਤ ਸਿੰਘ, ਗੁਰਤੇਜ ਸਿੰਘ, ਗੁਰਦੀਪ ਸਿੰਘ, ਜੰਗ ਬਹਾਦੁਰ, ਜੱਗਾ ਮਟੌਰ, ਸੁਰਿੰਦਰ ਸਿੰਘ, ਜੋਤ ਬੈਦਵਾਨ, ਹਰਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…