Share on Facebook Share on Twitter Share on Google+ Share on Pinterest Share on Linkedin 11 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਪੁਖਤਾ ਪ੍ਰਬੰਧ ਕੀਤੇ: ਡੀਸੀ ਮਾਂਗਟ ਵੋਟਾਂ ਦੀ ਗਿਣਤੀ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ: ਸੂਬੇ ਵਿੱਚ ਵਿਧਾਨ ਸਭਾ ਚੋਣਾਂ 2017 ਲਈ 4 ਫਰਵਰੀ ਨੂੰ ਪਈਆਂ ਵੋਟਾਂ ਦੀ 11 ਮਾਰਚ ਨੂੰ ਹੋਣ ਵਾਲੀ ਗਿਣਤੀ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ, ਜਿਸ ਲਈ ਪੱੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਜਿਲ੍ਹਾ ਚੋਣ ਅਫਸਰ+ਕਮ+ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ.ਮਾਂਗਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਾਂ ਦੀ ਗਿਣਤੀ ਲਈ ਲਗਾਏ ਗਏ ਕਾਉਂਟਿੰਗ ਸਟਾਫ ਨੂੰ ਵੋਟਾਂ ਦੀ ਗਿਣਤੀ ਸਬੰਧੀ ਸਿਖਲਾਈ ਦੇਣ ਸਮੇਂ ਦਿੱਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਾਊਟਿੰਗ ਸਟਾਫ ਨੂੰ ਵੋਟਾਂ ਦੀ ਗਿਣਤੀ ਵੇਲੇ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਮੁਸਤੈਦੀ ਨਾਲ ਨਿਭਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਇਸ ਮੌਕੇ ਕਾਉਟਿੰਗ ਸਟਾਫ ਨੂੰ ਵੋਟਿੰਗ ਮਸ਼ੀਨਾਂ ਖੋਲਣ ਤੋਂ ਪਹਿਲਾਂ ਪਾਰਟੀਆਂ ਦੇ ਏਂਜਟਾਂ ਨੁੰ ਮਸ਼ੀਨਾਂ ਤੇ ਲੱਗੀ ਸੀਲ ਸਬੰਧੀ ਪੂਰੀ ਤਰ੍ਹਾਂ ਤਸੱਲੀ ਕਰਾਉਣ ਉਪਰੰਤ ਹੀ ਮਸ਼ੀਨਾਂ ਦੀ ਸ਼ੀਲ ਤੋੜਨ ਬਾਰੇ ਆਖਿਆ। ਉਨ੍ਹਾਂ ਦੱਸਿਆ ਕਿ ਗਿਣਤੀ ਵਾਲੇ ਦਿਨ ਕਿਸੇ ਨੁੰ ਵੀ ਕਾਉਟਿੰਗ ਹਾਲ ਵਿੱਚ ਮੋਬਾਇਲ ਫੋਨ ਲੈ ਕੇ ਜਾਣ ਦੀ ਆਗਿਆ ਨਹੀ ਹੋਵੇਗੀ। ਵੋਟਾਂ ਦੀ ਗਿਣਤੀ 11 ਮਾਰਚ ਨੂੰ ਸਵੇਰੇ 08:00 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਕਾਉਂਟਿੰਗ ਸਟਾਫ ਕਾਉਟਿੰਗ ਹਾਲਾਂ ਵਿੱਚ ਸਵੇਰੇ 07:00 ਵਜੇ ਹਾਜ਼ਰ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਲ੍ਹਾ ’ਚ ਪੈਦੇ ਤਿੰਨ ਵਿਧਾਨ ਸਭਾ ਹਲਕੇ ਜਿਨ੍ਹਾ ਵਿੱਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ, ਵਿਧਾਨ ਸਭਾ ਹਲਕਾ ਡੇਰਾਬਸੀ, ਵਿਧਾਨ ਸਭਾ ਹਲਕਾ ਖਰੜ, ਸ਼ਾਮਿਲ ਹਨ ਦੀ ਗਿਣਤੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਵਿਖੇ ਹੋਵੇਗੀ ਅਤੇ ਤਿੰਨੋ ਵਿਧਾਨ ਸਭਾ ਹਲਕਿਆਂ ਲਈ ਵੱਖਰੇ ਵੱਖਰੇ ਕਾਊਟਿੰਗ ਹਾਲ ਬਣਾਏ ਗਏ ਹਨ। ਵੋਟਾਂ ਦੀ ਗਿਣਤੀ ਦੀ ਸਮੂੱਚੀ ਪ੍ਰਕਿਰਿਆ ਸਬੰਧਤ ਰਿਟਰਨਿੰਗ ਅਫਸ਼ਰਾਂ ਦੀ ਦੇਖ+ਰੇਖ ਹੇਠ ਹੋਵੇਗੀ। ਜਿਲ੍ਹਾ ਚੋਣ ਅਫਸ਼ਰ ਨੇ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੌਥੀ ਮੰਜਿਲ ਤੇ ਤਿੰਨ ਕਾਊਟਿੰਗ ਹਾਲ ਬਣਾਏ ਗਏ ਹਨ ਅਤੇ ਹਰੇਕ ਵਿਧਾਨ ਸਭਾ ਹਲਕੇ ਲਈ ਕਾਉਟਿੰਗ ਹਾਲਾਂ ਵਿੱਚ 14-14 ਟੇਬਲ ਗਿਣਤੀਕਾਰਾਂ ਲਈ ਲਗਾਏ ਗਏ ਹਨ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਦੀ ਗਿਣਤੀ ਵੇਲੇ 20 ਸੁਪਰਵਾਇਜਰ, 20 ਕਾਊਟਿੰਗ ਅਸੀਸਟੈਂਟ ਅਤੇ 20 ਮਾਇਕਰੋ ਅਬਜਰਵਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਾਉਟਿੰਗ ਸਟਾਫ ਨੂੰ ਵੋਟਾਂ ਦੀ ਗਿਣਤੀ ਸਬੰਧੀ ਦੂਜੀ ਰਹਿਸਲ 10 ਮਾਰਚ ਨੂੰ ਵੀ ਕਰਵਾਈ ਜਾਵੇਗੀ ਤਾਂ ਜੋ ਕਾੳਂੁਟਿੰਗ ਸਟਾਫ ਨੂੰ ਵੋਟਾਂ ਦੀ ਗਿਦਤੀ ਵੇਲੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾਂ ਆਵੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਉਪਰੰਤ ਨਤੀਜੇ ਐਲਾਨੇ ਜਾਣਗੇ। ਇਸ ਮੌਕੇ ਵਧੀਕ ਜਿਲ੍ਹਾ ਚੋਣ ਅਫਸਰ -ਕਮ-ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ, ਸ੍ਰੀਮਤੀ ਅਨੁਪ੍ਰੀਤਾ ਜੌਹਲ, ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ ਡੇਰਾਬਸੀ ਕੁਮਾਰੀ ਰੁਹੀ ਦੁੱਗ, ਤਹਿਸੀਲਦਾਰ ਚੋਣਾਂ ਸ੍ਰੀ ਹਰਦੀਪ ਸਿੰਘ ਅਤੇ ਕਾਊਟਿੰਗ ਸਟਾਫ ਦੇ ਅਮਲੇ ਦੇ ਮੈਂਬਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ