Share on Facebook Share on Twitter Share on Google+ Share on Pinterest Share on Linkedin ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਨੈਤਿਕ ਫ਼ਰਜ਼: ਕਟਾਰੂਚੱਕ ਜੰਗਲਾਤ ਮੰਤਰੀ ਕਟਾਰੂਚੱਕ ਵੱਲੋਂ ‘ਵਣ ਮਿੱਤਰ’ ਸਕੀਮ ਨੂੰ ਹੋਰ ਹੁਲਾਰਾ ਦੇਣ ’ਤੇ ਜ਼ੋਰ ਐਨਓਸੀ ਕਲੀਅਰੈਂਸ ਪ੍ਰਣਾਲੀ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਨਬਜ਼-ਏ-ਪੰਜਾਬ, ਮੁਹਾਲੀ, 13 ਜੂਨ: ਪੰਜਾਬ ਦੀ ‘ਆਪ’ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ ਵਾਤਾਵਰਨ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਵਣ ਭਵਨ ਵਿਖੇ ਮੀਟਿੰਗ ਦੌਰਾਨ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਸਵੱਛ ਅਤੇ ਹਰਿਆ-ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ‘ਵਣ ਮਿੱਤਰ’ ਸਕੀਮ ਨੂੰ ਹੋਰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸੁਰੱਖਿਆ ਅਤੇ ਸੰਭਾਲ ਯਕੀਨੀ ਬਣਾਉਂਦੀ ਹੈ। ਵਿਦਿਅਕ ਸੰਸਥਾਵਾਂ, ਪੇਂਡੂ ਡਿਸਪੈਂਸਰੀਆਂ, ਮੁਹੱਲਾ ਕਲੀਨਿਕਾਂ ਵਿੱਚ ਬੂਟੇ ਲਗਾਏ ਜਾਣੇ ਚਾਹੀਦੇ ਹਨ। ਫਗਵਾੜਾ-ਚੰਡੀਗੜ੍ਹ ਸੜਕ ਦੀ ਸੁੰਦਰ ਦਿੱਖ ’ਤੇ ਤਸੱਲੀ ਪ੍ਰਗਟ ਕਰਦਿਆਂ ਜੰਗਲਾਤ ਮੰਤਰੀ ਨੇ ਲੁਧਿਆਣਾ-ਚੰਡੀਗੜ੍ਹ ਸੜਕ ’ਤੇ ਵੱਧ ਤੋਂ ਵੱਧ ਬੂਟੇ ਲਗਾਉਣ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਐਨਓਸੀ ਪ੍ਰਦਾਨ ਕਰਨ ਦੀ ਵਿਧੀ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ। ਨਾਲ ਹੀ ਉਨ੍ਹਾਂ ‘ਨਾਨਕ ਬਗੀਚੀ’ ਅਤੇ ‘ਪਵਿੱਤਰ ਵਣ’ ਪਹਿਲਕਦਮੀਆਂ ਨੂੰ ਹੋਰ ਹੁਲਾਰਾ ਦੇਣ ਦੀ ਗੱਲ ਆਖੀ। ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਪੇਂਡੂ ਲਿੰਕ ਸੜਕਾਂ ’ਤੇ ਬੂਟੇ ਲਗਾਉਣ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ। ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਸੂਬੇ ਦੀਆਂ ਸਾਰੀਆਂ ਨਰਸਰੀਆਂ ਵਿੱਚ ਪਖਾਨੇ ਮੁਹੱਈਆ ਕਰਵਾਉਣ ਦਾ ਕੰਮ ਇਸੇ ਸਾਲ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ, ਆਰ.ਕੇ. ਮਿਸ਼ਰਾ ਅਤੇ ਸੌਰਵ ਗੁਪਤਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ