ਸਿੱਧੂ ਮੂਸੇਵਾਲਾ ਦੇ ਗੀਤ ਐਸਵਾਈਐਲ ਤੇ ਗਰੇਵਾਲ ਦੇ ਗੀਤ ਰਿਹਾਈ ਉੱਤੇ ਪਾਬੰਦੀ ਹਟਾਉਣ ਲਈ ਅਕਾਲੀ ਦਲ ਵੱਲੋਂ ਰੋਸ ਮਾਰਚ

ਮੁਹਾਲੀ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ:
ਸ਼੍ਰੋਮਣੀ ਅਕਾਲੀ ਦਲ (ਯੂਥ ਵਿੰਗ) ਵੱਲੋਂ ਪੰਜਾਬ ਦੇ ਮਸ਼ਹੂਰ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਗੀਤ ‘ਐਸਵਾਈਐਲ’ ਅਤੇ ਗਾਇਕ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਉੱਤੇ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਦੇ ਖ਼ਿਲਾਫ਼ ਸ਼ੁੱਕਰਵਾਰ ਨੂੰ ਮੁਹਾਲੀ ਵਿਖੇ ਜ਼ਿਲ੍ਹਾ ਯੂਥ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਦੀ ਅਗਵਾਈ ਹੇਠ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਦੇ ਰਾਜਪਾਲ ਦੇ ਨਾਮ ਲਿਖਿਆ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਸਿੱਧੂ ਮੂਸੇਵਾਲਾ ਦੇ ਗੀਤ ‘ਐਸਵਾਈਐਲ ਅਤੇ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ’ਤੇ ਲਗਾਈ ਪਾਬੰਦੀ ਤੁਰੰਤ ਹਟਾਈ ਜਾਵੇ। ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਸਿਮਰਨਜੀਤ ਸਿੰਘ ਚੰਦੂਮਾਜਰਾ, ਕਮਲਜੀਤ ਸਿੰਘ ਰੂਬੀ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ ਵੀ ਮੌਜੂਦ ਸਨ।
ਇਸ ਮੌਕੇ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਮਨਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਅਤੇ ਕੰਵਰ ਗਰੇਵਾਲ ਦੇ ਗੀਤਾਂ ‘ਐਸਵਾਈਐਲ’ ਅਤੇ ‘ਰਿਹਾਈ’ ਨੂੰ ਯੂ-ਟਿਊਬ ’ਤੇ ਬੈਨ ਕਰ ਦਿੱਤਾ ਹੈ। ਜਿਸ ਕਾਰਨ ਪੰਜਾਬ ਵਾਸੀਆਂ ਅਤੇ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸਵਾਈਐਲ ਗੀਤ ਐਸਵਾਈਐਲ ਨਹਿਰ ਦੇ ਮੁੱਦੇ ਉੱਤੇ ਪੰਜਾਬ ਨਾਲ ਹੋਈ ਵੱਡੀ ਬੇਇਨਸਾਫ਼ੀ ਨਾਲ ਸਬੰਧਤ ਹੈ, ਜੋ ਕਰੋੜਾਂ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ। ਇੰਜ ਹੀ ਗਾਇਕ ਕੰਵਰ ਗਰੇਵਾਲ ਨੇ ਬੰਦੀ ਸਿੰਘਾਂ ਦੀ ਰਿਹਾਈ ਜੁੜੇ ਬੰਦੀ ਸਿੰਘਾਂ ਦੀ ਰਿਹਾਈ ਦੇ ਅਹਿਮ ਮੁੱਦੇ ਨੂੰ ਛੂਹਿਆ ਹੈ।
ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਅਤੇ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਐਸਵਾਈਐਲ ਅਤੇ ਰਿਹਾਈ ਗਾਣਿਆਂ ਉੱਤੇ ਕੇਂਦਰ ਸਰਕਾਰ ਵੱਲੋਂ ਲਾਈ ਪਾਬੰਦੀ ਬਿਲਕੁਲ ਗੈਰਕਾਨੂੰਨੀ ਹੈ ਅਤੇ ਸੰਵਿਧਾਨ ਵਿੱਚ ਦਰਜ ਬੋਲਣ ਅਤੇ ਵਿਚਾਰਾਂ ਦਾ ਪ੍ਰਗਟਾਵਾ ਕਰਨ ਦੀਆਂ ਭਾਵਨਾਵਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਨਲ ਪੰਜਾਬੀਆਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਇਨ੍ਹਾਂ ਦੋਵਾਂ ਗਾਣਿਆਂ ਉੱਤੇ ਲੱਗੀ ਪਾਬੰਦੀ ਨੂੰ ਮੌਲਿਕ ਅਧਿਕਾਰਾਂ ਦੀ ਘੋਰ ਉਲੰਘਣਾ ਮੰਨਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਧੂ ਮੂਸੇਵਾਲਾ ਅਤੇ ਕੰਵਰ ਗਰੇਵਾਲ ਦੇ ਗਾਣਿਆਂ ਕ੍ਰਮਵਾਰ ‘ਐਸਵਾਈਐਲ’ ਅਤੇ ‘ਰਿਹਾਈ’ ਉੱਤੇ ਲਗਾਈ ਪਾਬੰਦੀ ਹਟਾਈ ਜਾਵੇ। ਇਸ ਮੌਕੇ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਅਕਾਲੀ ਆਗੂ ਗੁਰਮੀਤ ਸਿੰਘ ਬਾਕਰਪੁਰ, ਸਰਬਜੀਤ ਸਿੰਘ ਕਾਦੀਮਾਜਰਾ, ਸਤਿੰਦਰ ਸਿੰਘ ਗਿੱਲ, ਜਸਪਾਲ ਸਿੰਘ, ਸੁਖਵਿੰਦਰ ਸਿੰਘ ਛਿੰਦੀ, ਸਤਨਾਮ ਸਿੰਘ ਲਾਂਡਰਾਂ, ਸਰਬਜੀਤ ਸਿੰਘ ਪਾਰਸ, ਬਲਜਿੰਦਰ ਸਿੰਘ ਬੇਦੀ, ਸਿਮਰਨ ਸਿੰਘ ਵਾਲੀਆ, ਅਵਤਾਰ ਸਿੰਘ ਗੋਸਲ, ਗੁਰਪ੍ਰਤਾਪ ਸਿੰਘ, ਕੰਵਲਜੀਤ ਸਿੰਘ ਕੰਮਾ, ਰਮਨਦੀਪ ਸਿੰਘ ਬਾਵਾ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਰਵਿੰਦਰ ਸਿੰਘ ਖੈਰਾ, ਬਹਾਦਰ ਸਿੰਘ, ਰਵਿੰਦਰ ਸਿੰਘ ਰਵੀ, ਜਗਜੀਤ ਚਲਹੇੜੀ, ਲਖਬੀਰ ਲੱਖਾ, ਟਿੰਮੀ ਪੂਨੀਆ, ਗਗਨ ਸੈਣੀ, ਨੰਬਰਦਾਰ ਹਰਵਿੰਦਰ ਸਿੰਘ, ਕਰਮਜੀਤ ਸਿੰਘ, ਕੇਸਰ ਸਿੰਘ ਬਲੌਂਗੀ, ਨਿਰਮਲ ਸਿੰਘ, ਰਾਮ ਸਿੰਘ, ਅਮਨ ਪੂਨੀਆ, ਗੁਰਪ੍ਰੀਤ ਸਿੱਧੂ, ਮਨਦੀਪ ਸਿੰਘ, ਐਚਐਸ ਲੱਖੋਵਾਲ, ਭੁਪਿੰਦਰ ਮਲਹੋਤਰਾ ਅਤੇ ਹੋਰ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ ਨਾਜਾਇਜ਼ ਕ…