ਰੇਲਵੇ ਲਾਈਨ ਨੇੜੇ ਲਗਾਏ ਕੂੜੇ ਦੇ ਕੂੜੇ ਦਾ ਪਲਾਂਟ ਨੂੰ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ, ਮੁਹਾਲੀ, 7 ਜੁਲਾਈ:
ਮੁਹਾਲੀ ਨਗਰ ਨਿਗਮ ਵੱਲੋਂ ਪਿੰਡ ਕੰਬਾਲੀ ਨੇੜੇ ਲਗਾਏ ਗਏ ਕੂੜੇ ਦੇ ਪਲਾਂਟ ਨੂੰ ਇੱਥੋਂ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਫੇਜ਼-11 ਅਤੇ ਨੇੜਲੇ ਪਿੰਡਾਂ ਕੰਬਾਲੀ ਅਤੇ ਧਰਮਗੜ੍ਹ ਦੇ ਵਸਨੀਕਾਂ ਵੱਲੋਂ ਸਾਂਝੀ ਮੀਟਿੰਗ ਕਰਕੇ ਕੂੜਾ ਪਲਾਂਟ ਵਿਰੋਧ ਰੋਸ ਮੁਜ਼ਾਹਰਾ ਕੀਤਾ ਗਿਆ। ਸ਼ਹਿਰ ਦੇ ਕੌਂਸਲਰ ਕੁਲਵੰਤ ਸਿੰਘ ਕਲੇਰ ਨੇ ਦੱਸਿਆ ਕਿ ਮੁਹਾਲੀ ਨਿਗਮ ਵੱਲੋਂ ਮੁਹਾਲੀ ਰੇਲਵੇ ਲਾਈਨ ਅਤੇ ਪਿੰਡ ਕੰਬਾਲੀ ਨੇੜੇ ਕੂੜੇ ਦੀ ਸਾਂਭ-ਸੰਭਾਲ ਲਈ ਲਗਾਏ ਗਏ ਪਲਾਂਟ ਕਾਰਨ ਇਲਾਕੇ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ ਅਤੇ ਇਸ ਨੂੰ ਰਿਹਾਇਸ਼ੀ ਖੇਤਰ ਤੋਂ ਦੂਰ ਸ਼ਿਫ਼ਟ ਕਰਨ ਦੀ ਮੰਗ ਕਰ ਰਹੇ ਹਨ।
ਆਗੂਆਂ ਨੇ ਦੱਸਿਆ ਕਿ ਇੱਥੇ ਇਕੱਠੇ ਹੁੰਦੇ ਕੂੜੇ ਦੇ ਸੜਨ ਕਾਰਨ ਬਹੁਤ ਗੰਦੀ ਬਦਬੂ ਆਉਂਦੀ ਹੈ ਜਿਹੜੀ ਫੇਜ਼-11 ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਫੈਲ ਜਾਂਦੀ ਹੈ ਜਿਸ ਕਾਰਨ ਰਿਹਾਇਸ਼ੀ ਇਲਾਕੇ ਵਿਚ ਰਹਿ ਰਹੇ ਵਸਨੀਕਾਂ ਨੂੰ ਸਾਹ ਲੈਣ ਵਿਚ ਤਕਲੀਫ ਹੋ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਦੇ ਕਾਰਨ ਫੇਜ਼-11 ਸਮੇਤ ਨਾਲ ਲੱਗਦੇ ਇਲਾਕੇ ਦੇ ਬਹੁਤ ਮਾਨਸਿਕ ਪ੍ਰੇਸ਼ਾਨੀ ’ਚੋਂ ਲੰਘ ਰਹੇ ਹਾਂ ਅਤੇ ਇਸ ਪਲਾਂਟ ਨੂੰ ਇੱਥੋਂ ਕਬਦੀਲ ਕਰਨ ਦੀ ਮੰਗ ਨੂੰ ਲੈ ਕੇ ਹਲਕਾ ਵਿਧਾਇਕ, ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਮਿਲ ਕੇ ਮੰਗ ਪੱਤਰ ਵੀ ਦੇ ਚੁੱਕੇ ਹਨ ਪ੍ਰੰਤੂ ਕੋਈ ਹੱਲ ਨਹੀਂ ਨਿਕਲਿਆ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਇਸ ਕੂੜਾ ਪਲਾਂਟ ਨੂੰ ਇਸ ਜਗ੍ਹਾ ਤੋੱ ਬੰਦ ਕਰਵਾਉਣ ਲਈ ਲੋਕਾਂ ਦੀ ਲਾਮਬੰਦੀ ਕਰਨ ਲਈ ਚੇਤਨਾ ਮਾਰਚ ਕੱਢਿਆ ਜਾਵੇਗਾ ਅਤੇ ਪੰਜਾਬ ਸਰਕਾਰ ਤੇ ਦਬਾਵ ਬਣਾਉਣ ਲਈ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ।
ਇਸ ਮੌਕੇ ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ, ਨੌਜਵਾਨ ਆਗੂ ਗੌਰਵ ਜੈਨ, ਬਖਸ਼ੀਸ਼ ਸਿੰਘ, ਅਮਰਜੀਤ ਸਿੰਘ, ਹਰਜੀਤ ਸਿੰਘ, ਹਰਪਾਲ ਸਿੰਘ ਸੋਢੀ, ਕੈਪਟਨ ਕਰਨੈਲ ਸਿੰਘ, ਗੁਰਮੇਲ ਸਿੰਘ ਮੌਜੇਵਾਲ, ਰਮਣੀਕ ਸਿੰਘ, ਸੋਹਣ ਸਿੰਘ, ਹਰਪਾਲ ਸਿੰਘ, ਪ੍ਰਕਾਸ਼ ਚੰਦ, ਪਵਨਜੀਤ ਭੰਗੂ, ਜਗਦੀਸ਼ ਸਿੰਘ, ਸਵਰਨ ਸਿੰਘ ਮਾਨ, ਚਰਨਜੀਤ ਸਿੰਘ, ਗੁਰਸ਼ਰਨ ਜੀਤ ਸਿੰਘ, ਕਰਮਜੀਤ ਸਿੰਘ ਲਾਡੀ, ਗੁਰਦੀਪ ਸਿੰਘ ਸੀਏ, ਸਰਪੰਚ ਕੰਬਾਲੀ ਅਜੀਤ ਸਿੰਘ ਸੰਧੂ, ਪਰਮਜੀਤ ਸਿੰਘ ਸਰਪੰਚ ਧਰਮਗੜ੍ਹ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

‘ਆਪ’ ਵਲੰਟੀਅਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਸਾੜਿਆ

‘ਆਪ’ ਵਲੰਟੀਅਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਸਾੜਿਆ ਨਬਜ਼-ਏ-ਪੰਜਾਬ, ਮੁਹਾਲੀ, 4 …