ਪੈਰੀਫੇਰੀ ਮਿਲਕਮੈਨ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ, ਨਾਅਰੇਬਾਜ਼ੀ

ਨਬਜ਼-ਏ-ਪੰਜਾਬ, ਮੁਹਾਲੀ, 17 ਅਕਤੂਬਰ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਦੋਧੀਆਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਸਰਕਾਰਾਂ ਦੀ ਅਣਗਹਿਲੀ ਕਾਰਨ ਸਹਾਇਕ ਧੰਦੇ ਵੀ ਡਾਵਾਂਡੋਲ ਹੋ ਰਹੇ ਹਨ। ਪਿਛਲੇ ਸਮੇਂ ਦੌਰਾਨ ਸਕਿਨ ਦੀ ਬਿਮਾਰੀ ਨਾਲ ਵੱਡੀ ਮਾਤਰਾ ਵਿੱਚ ਦੁਧਾਰੂ ਪਸ਼ੂਆਂ ਦੀ ਮੌਤ ਹੋ ਗਈ ਸੀ ਲੇਕਿਨ ਹੁਣ ਤੱਕ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਮੁਆਵਜ਼ੇ ਵਜੋਂ ਇੱਕ ਧੇਲਾ ਵੀ ਨਹੀਂ ਦਿੱਤਾ।
ਇਸੇ ਤਰ੍ਹਾਂ ਕੁਦਰਤੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਵੀ ਹੁਕਮਰਾਨਾਂ ਨੇ ਹੱਥ ਖਿੱਚ ਲਏ ਹਨ। ਜਦੋਂਕਿ ਨਿੱਤ ਵਰਤੋਂ ਵਿੱਚ ਆਉਣ ਵਾਲੇ ਪਦਾਰਥਾਂ ਦੇ ਭਾਅ ਵਧਾ ਕੇ ਲੋਕਾਂ ’ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਮੰਡੀਆਂ ਵਿੱਚ ਆੜ੍ਹਤੀਆਂ ਵੱਲੋਂ ਕਿਸਾਨਾਂ ਦੀ ਸ਼ਰ੍ਹੇਆਮ ਲੁੱਟ ਕਰਨ ਦੀ ਵੀ ਸਖ਼ਤ ਨਿਖੇਧੀ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਦੁੱਧ ਮੁੱਲ ਸਬੰਧੀ ਕਮਿਸ਼ਨ ਕਾਇਮ ਕੀਤਾ ਜਾਵੇ, ਪਸ਼ੂਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਵਿੱਚ ਸਬਸਿਡੀ ਨਿਰਧਾਰਿਤ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਦੁਧਾਰੂ ਪਸ਼ੂ ਖ਼ਰੀਦਣ ਲਈ ਵੀ ਸਬਸਿਡੀ ਦਿੱਤੀ ਜਾਵੇ ਅਤੇ ਕਣਕ ਦੀ ਬਜਾਈ ਲਈ ਡੀਏਪੀ ਖਾਦ ਅਤੇ ਯੂਰੀਆ ਖਾਦ ਦੀ ਕਮੀ ਨੂੰ ਪੂਰਾ ਕੀਤਾ ਜਾਵੇ।
ਇਸ ਮੌਕੇ ਇੰਦਰਜੀਤ ਸਿੰਘ ਗਰੇਵਾਲ, ਕਾਮਰੇਡ ਸੱਜਣ ਸਿੰਘ, ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ ਪ੍ਰਧਾਨ, ਸੁਭਾਸ਼ ਗੋਚਰ ਪ੍ਰਧਾਨ ਮੁਹਾਲੀ, ਬਲਵਿੰਦਰ ਸਿੰਘ ਬੀੜ, ਰਾਜੂ ਸਨੇਟਾ, ਦਲਜੀਤ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਹਰਦੀਪ ਸਿੰਘ ਮਟੌਰ, ਜਸਵੀਰ ਸਿੰਘ ਢਕੋਰਾਂ, ਜਗਤਾਰ ਸਿੰਘ, ਹਰ ਜੰਗ ਸਿੰਘ, ਮਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…