ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ, ਕਿਸਾਨ ਵੀ ਸਮਰਥਨ ’ਚ ਅੱਗੇ ਆਏ

ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਧਰਨਾ 18ਵੇਂ ਦਿਨ ਵਿੱਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 18ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਨੇ ਦੱਸਿਆ ਕਿ ਅੱਜ ਧਰਨੇ ’ਤੇ ਬੈਠੇ ਕੱਚੇ ਅਧਿਆਪਕਾਂ ਨੇ ਸ਼ਹਿਰ ਦੀਆਂ ਸੜਕਾਂ ’ਤੇ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਬਾਬਾ ਸ਼ੀਤਲ ਸਿੰਘ, ਬਾਬਾ ਰਾਮ ਥੰਮ੍ਹਣ, ਹਰਵਿੰਦਰ ਸਿੰਘ ਖੁਜਾਲਾ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ ਭਰੋਸਾ ਦਿੱਤਾ ਕਿ ਜਦੋਂ ਵੀ ਕੱਚੇ ਅਧਿਆਪਕ ਕਿਸੇ ਵੱਡੇ ਸੰਘਰਸ਼ ਦਾ ਪ੍ਰੋਗਰਾਮ ਉਲੀਕਣਗੇ ਤਾਂ ਕਿਸਾਨਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ ਅਤੇ ਵੀਰਪਾਲ ਕੌਰ ਸਿਧਾਣਾ ਅਤੇ ਜਸਵੰਤ ਸਿੰਘ ਪੰਨੂ ਨੇ ਕਿਹਾ ਕਿ ਅਕਾਲੀ ਸਰਕਾਰ ਦੀ ਅਣਦੇਖੀ ਦੇ ਖ਼ਿਲਾਫ਼ ਸਾਲ2015-16 ਵਿੱਚ ਜਦੋਂ ਕੱਚੇ ਅਧਿਆਪਕ ਲੜੀਵਾਰ ਧਰਨੇ ’ਤੇ ਬੈਠੇ ਸਨ ਤਾਂ ਉਦੋਂ ਕੈਪਟਨ ਅਮਰਿੰਦਰ ਸਿੰਘ ਨੇ ਧਰਨੇ ਵਾਲੀ ਥਾਂ ਪਹੁੰਚ ਕੇ ਭਰੋਸਾ ਦਿੱਤਾ ਸੀ ਕਿ ਜੇਕਰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ ਹੀ ਸਾਰੇ ਕੱਚੇ ਅਧਿਆਪਕਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪ੍ਰੰਤੂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਅਤੇ ਜਦੋਂ ਇਨਸਾਫ਼ ਪ੍ਰਾਪਤੀ ਲਈ ਉਹ ਸੜਕਾਂ ’ਤੇ ਉਤਰੇ ਹਨ ਤਾਂ ਸਰਕਾਰ ਉਨ੍ਹਾਂ ਉੱਤੇ ਲਾਠੀਚਾਰਜ ਕਰਵਾ ਕੇ ਅਧਿਆਪਕਾਂ ਦੀ ਆਵਾਜ਼ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਉਧਰ, ਅੱਤ ਗਰਮੀ ਵਿੱਚ ਕੱਚੇ ਅਧਿਆਪਕ ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ।

Load More Related Articles
Load More By Nabaz-e-Punjab
Load More In Protest

WordPress database error: [User 'nabazdbd_wp1' has exceeded the 'max_questions' resource (current value: 1)]
SELECT wpum_posts.ID FROM wpum_posts LEFT JOIN wpum_term_relationships ON (wpum_posts.ID = wpum_term_relationships.object_id) WHERE 1=1 AND wpum_posts.ID NOT IN (75212) AND ( wpum_term_relationships.term_taxonomy_id IN (145) ) AND wpum_posts.post_type = 'post' AND ((wpum_posts.post_status = 'publish')) GROUP BY wpum_posts.ID ORDER BY wpum_posts.post_date DESC LIMIT 0, 1