ਹਰ ਪਰਿਵਾਰ ਨੂੰ 10 ਲੱਖ ਦਾ ਸਲਾਨਾ ਮੁਫ਼ਤ ਇਲਾਜ ਦੇਣਾ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ: ਧਾਲੀਵਾਲ

ਰਮਦਾਸ ਵਿਖੇ ਜਨਤਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਰਾਜੂ ਵਾਲੀਆ
ਨਬਜ਼-ਏ-ਪੰਜਾਬ, ਅੰਮ੍ਰਿਤਸਰ, 8 ਜੁਲਾਈ 2025:
ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ ਵਿਖੇ ਜਨਤਾ ਦਰਬਾਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਅਤੇ ਉਹਨਾਂ ਦੇ ਮਸਲੇ ਹੱਲ ਕਰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ‘ਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਲਾਨਾ ਮੁਫ਼ਤ ਇਲਾਜ਼ ਜੇ ਸਹੂਲਤ ਦੇ ਦਿੱਤੀ ਹੈ । ਪੰਜਾਬ ਦਾ ਹਰ ਇੱਕ ਵਾਸੀ ਇਸ ਸਕੀਮ ਅਧੀਨ ਇਲਾਜ਼ ਦੀ ਸਹੂਲਤ ਦਾ ਹੱਕਦਾਰ ਹੋਵੇਗਾ, ਬੱਚਾ ਹੋਵੇ ਜਾਂ ਬਜ਼ੁਰਗ ਜਾਂ ਕੋਈ ਬੇਸਹਾਰਾ ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਇਲਾਜ਼ ਲੈਣ ਲਈ ਕੋਈ ਕਾਗਜ਼ੀ ਕਾਰਵਾਈ ‘ਚ ਉਲਝਣਾ ਨਹੀਂ ਪਏਗਾ, ਅਗਰ ਤੁਹਾਡੇ ਕੋਲ ਕਾਰਡ ਬਣਿਆ ਨਹੀਂ ਹੋਵੇਗਾ ਤਾਂ ਮੌਕੇ ‘ਤੇ ਅਧਾਰ ਕਾਰਡ ਜਾਂ ਵੋਟਰ ਕਾਰਡ ਦਿਖਾ ਕੇ ਰਜਿਸਟਰ ਕਰਵਾਉਣ ਉਪਰੰਤ ਇਲਾਜ਼ ਕਰਵਾਇਆ ਜਾ ਸਕੇਗਾ। ਇਸ ਮੌਕੇ ਤੇ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਸਮੇਤ ਕਰੀਬ 1500 ਨਿੱਜੀ ਹਸਪਤਾਲ ਇਸ ਤਹਿਤ ਪੰਜਾਬੀਆਂ ਦਾ ਮੁਫ਼ਤ ਇਲਾਜ਼ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਕੈਸ਼ਲੈੱਸ ਬੀਮੇ ਦੀ ਸਹੂਲਤ ਦਿੱਤੀ ਗਈ ਹੈ ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹਰ ਬੀਮਾਰੀ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਕੀਮ ਵਿਚ ਸਰਕਾਰੀ ਕਰਮਚਾਰੀ, ਆਂਗਣਵਾੜੀ, ਆਸ਼ਾ ਵਰਕਰ ਵੀ 100% ਕਵਰ ਹੋਣਗੇ। ਉਨਾਂ ਕਿਹਾ ਕਿ ਇਹ ਯੋਜਨਾ ਤਿੰਨ ਮਹੀਨੇ ਵਿੱਚ ਲਾਗੂ ਕੀਤੀ ਜਾਵੇਗੀ ਇਸਤੋਂ ਇਲਾਵਾ ਓਨਾ ਨੇ ਇਹ ਵੀ ਦੱਸਿਆ ਕਿ ਉਹ ਲੋਕਾਂ ਦੇ ਕੰਮ ਕਰਨ ਲਈ ਹਫਤੇ ਵਿੱਚ ਦੋ ਵਾਰ ਅਜਨਾਲਾ ਅਤੇ ਰਮਦਾਸ ਵਿਖੇ ਜਨਤਾ ਦਰਬਾਰ ਲਗਾਉਂਦੇ ਹਨ ਅਤੇ ਅੱਜ ਵੀ ਇਸੇ ਯੋਜਨਾ ਤਹਿਤ ਰਮਦਾਸ ਵਿਖੇ ਜਨਤਾ ਦਰਬਾਰ ਲਗਾਇਆ ਗਿਆ ਸੀ ਜਿੱਥੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਲੋਕਾਂ ਦੇ ਮਸਲੇ ਮੌਕੇ ਉੱਤੇ ਹੱਲ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…