Share on Facebook Share on Twitter Share on Google+ Share on Pinterest Share on Linkedin ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਾਤਾਵਰਨ ਨੂੰ ਸੁਰੱਖਿਅਤ ਅਤੇ ਹਰਿਆਲੀ ਨੂੰ ਪ੍ਰਫੁੱਲਤ ਕਰਨ ਲਈ ਪੌਦੇ ਲਗਾਏ ਨਬਜ਼-ਏ-ਪੰਜਾਬ, ਮੁਹਾਲੀ, 10 ਜੁਲਾਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਾਤਾਵਰਨ ਨੂੰ ਸੁਰੱਖਿਅਤ ਅਤੇ ਹਰਿਆਲੀ ਨੂੰ ਪ੍ਰਫੁੱਲਤ ਕਰਨ ਲਈ ਪੌਦੇ ਲਗਾਏ ਗਏ। ਇਸ ਮੌਕੇ ਬੋਰਡ ਅਧਿਕਾਰੀਆਂ ਵੱਲੋਂ ਮੁੱਖ ਦਫ਼ਤਰ, ਰਿਹਾਇਸ਼ੀ ਕੰਪਲੈਕਸ ਅਤੇ ਖੇਤਰੀ ਦਫ਼ਤਰਾਂ ਦੇ ਨਾਲ ਨਾਲ ਆਪਣੇ ਆਦਰਸ਼ ਅਤੇ ਐਫੀਲਇਏਟਿਡ ਸਕੂਲਾਂ ਵਿਖੇ ਵੀ ਪੌਦੇ ਲਗਾਉਣ ਦੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਛਾਂ ਦਾਰ, ਫਲ ਦਾਰ ਅਤੇ ਮੈਡੀਕੇਟਿਡ ਦਰਜਨਾਂ ਕਿਸਮ ਦੇ ਕੁੱਲ 100 ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਹਰਿਆਲੀ ਦੀ ਇਸ ਮੁਹਿੰਮ ਵਿੱਚ ਚੇਅਰਮੈਨ ਡਾ. ਅਮਰਪਾਲ ਸਿੰਘ, ਉਪ ਸਕੱਤਰ ਸ਼੍ਰੀ ਗੁਰਤੇਜ ਸਿੰਘ ਅਤੇ ਸ਼੍ਰੀਮਤੀ ਗੁਰਮੀਤ ਕੌਰ ਸਮੇਤ ਹੋਰ ਅਧਿਕਾਰੀ, ਕਰਮਚਾਰੀ ਤੇ ਯੂਨੀਅਨ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਚੇਅਰਮੈਨ ਜੀ ਵੱਲੋਂ ਮੁੱਖ ਦਫ਼ਤਰ ਵਿੱਚ ਅੰਬ ਦਾ ਪੌਦਾ ਲਗਾ ਕੇ ਇਸ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇਹ ਵੀ ਕਿਹਾ ਕਿ ਰੁੱਖਾਂ ਦੀ ਨਿਰੰਤਰ ਕਟਾਈ ਕਾਰਨ ਵਾਤਾਵਰਨ ਦਾ ਸੰਤੁਲਨ ਵਿਗੜ ਰਿਹਾ ਹੈ। ਧਰਦੀ ਦੇ ਪਸ਼ੂ, ਪੰਛੀਆਂ, ਮਨੁੱਖੀ ਜੀਵਨ ਨੂੰ ਬਚਾਉਣ ਲਈ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਸਮਰਪਿਤ ਇਸ ਮੁਹਿੰਮ ਤਹਿਤ ਹਰ ਸਾਲ ਮੁੱਖ ਦਫ਼ਤਰ, ਖੇਤਰੀ ਦਫ਼ਤਰਾਂ ਅਤੇ ਸਿੱਖਿਆ ਬੋਰਡ ਨਾਲ ਸਬੰਧਤ ਵਿੱਦਿਅਕ ਅਦਾਰਿਆਂ ਵਿੱਚ ਬੁਟੇ ਲਗਾਏ ਜਾਣਗੇ। ਇਨ੍ਹਾਂ ਬੁਟਿਆਂ ਦੀ ਸਾਂਭ ਸੰਭਾਲ ਬਕਾਇਦਾ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਦਾ ਲਾਭ ਲੈ ਸਕਣ। ਇਸ ਮੁਹਿੰਮ ਨਾਲ ਬੱਚਿਆਂ ਨੂੰ ਇਨ੍ਹਾਂ ਬੁਟਿਆਂ ਦੀ ਮਲਕੀਅਤ ਸੌਂਪਕੇ ਸਕੂਲੀ ਸਿੱਖਿਆ ਦੇ ਨਾਲ-ਨਾਲ ਵਾਤਾਵਰਨ ਪ੍ਰੇਮੀ ਵੀ ਬਣਾਇਆ ਜਾਵੇਗਾ। ਰੁੱਖ ਲਗਾਉਣ ਦੀ ਇਹ ਪਿਰਤ ਹਰ ਸਾਲ ਬਕਾਇਦਾ ਨਿਭਾਈ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ