Share on Facebook Share on Twitter Share on Google+ Share on Pinterest Share on Linkedin ਪੁੱਡਾ-ਗਮਾਡਾ ਸਟਾਫ਼ ਨੇ 11ਵਾਂ ਖੂਨਦਾਨ ਕੈਂਪ ਲਾਇਆ, ਅਖੰਡ ਪਾਠ ਸਾਹਿਬ ਦੇ ਭੋਗ ਪਾਏ ਨਬਜ਼-ਏ-ਪੰਜਾਬ, ਮੁਹਾਲੀ, 26 ਫਰਵਰੀ: ਪੁੱਡਾ-ਗਮਾਡਾ ਅਤੇ ਸੀਨੀਅਰ ਸਿਟੀ ਟਾਊਨ ਪਲਾਨਰ (ਐਸਸੀਟੀਪੀ) ਸਟਾਫ਼ ਵੱਲੋਂ ਅੱਜ ਪੁੱਡਾ ਭਵਨ ਵਿਖੇ ਜੀਐਮਸੀਐਚ ਹਸਪਤਾਲ ਸੈਕਟਰ-32 ਬਲੱਡ ਬੈਂਕ ਦੇ ਸਹਿਯੋਗ ਨਾਲ 11ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਬਦ ਕੀਰਤਨ ਹੋਇਆ। ‘ਆਪ’ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੁੱਡਾ-ਗਮਾਡਾ ਸਟਾਫ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਈ ਵੀ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਅਤੇ ਸਰਬੱਤ ਦੇ ਭਲੇ ਲਈ ਵਾਹਿਗੁਰੂ ਦਾ ਓਟ ਆਸਰਾ ਲੈਣਾ ਇੱਕ ਚੰਗੀ ਪਿਰਤ ਹੈ। ਜਿਸ ਨੂੰ ਭਵਿੱਖ ਵਿੱਚ ਬਰਕਰਾਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਮਹਾਦਾਨ ਹੈ, ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਅਤੇ ਖੂਨਦਾਨ ਪ੍ਰਤੀ ਲੋਕ ਲਹਿਰ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਵੀ ਹੈ। ਉਨ੍ਹਾਂ ਪੁੱਡਾ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸੇਵਾ ਭਾਵਨਾ ਨਾਲ ਡਿਊਟੀ ਕਰਨ ਲਈ ਵੀ ਪ੍ਰੇਰਿਆ। ਇਸ ਮੌਕੇ ਸਾਬਕਾ ਕੌਂਸਲਰ ਆਰਪੀ ਸ਼ਰਮਾ, ਗੁਰਵਿੰਦਰ ਸਿੰਘ ਸੈਣੀ, ਮੁਲਾਜ਼ਮ ਆਗੂ ਚਰਨਜੀਤ ਕੌਰ, ਮਹਿੰਦਰ ਸਿੰਘ ਮਲੋਆ, ਪ੍ਰਗਟ ਸਿੰਘ, ਬਲਬੀਰ ਮਸੀਹ, ਜਸਮੀਤ ਸਿੰਘ, ਮਨਜੀਤ ਸਿੰਘ, ਬਾਵਾ ਸਿੰਘ ਪਟਿਆਲਾ, ਪਵਨ ਕੁਮਾਰ, ਗੁਰਪ੍ਰੀਤ ਸਿੰਘ, ਗੁਰਪਾਲ ਸਿੰਘ, ਪੰਕਜ ਮਹਿਮੀ, ਉਮਾ ਜੋਸ਼ੀ, ਬਲਬੀਰ ਸਿੰਘ, ਪ੍ਰਭਦੀਪ ਸਿੰਘ ਬੋਪਾਰਾਏ, ਸੁਖਦੇਵ ਸਿੰਘ, ਅਵਤਾਰ ਸਿੰਘ ਝਾਮਪੁਰ, ਬਲਜੀਤ ਸਿੰਘ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ