ਪਲਸ ਪੋਲੀਓ: ਜ਼ਿਲ੍ਹਾ ਮੁਹਾਲੀ ਵਿੱਚ 53 ਬੱਚਿਆਂ ਨੂੰ ਦਿੱਤੀ ਪੋਲੀਓ ਦੀ ਖੁਰਾਕ

ਸੋਮਵਾਰ ਤੇ ਮੰਗਲਵਾਰ ਨੂੰ ਸਿਹਤ ਕਰਮਚਾਰੀ ਘਰ ਘਰ ਜਾ ਕੇ ਪਿਲਾਉਣਗੇ ਬੱਚਿਆਂ ਨੂੰ ਪੋਲੀਓ ਬੂੰਦਾਂ: ਸਿਵਲ ਸਰਜਨ

ਮੁਹਾਲੀ ਸ਼ਹਿਰੀ ਖੇਤਰ ਵਿੱਚ 4464, ਇਕੱਲੀ ਬਾਲਮੀਕ ਕਲੋਨੀ ਵਿੱਚ 159 ਬੱਚਿਆਂ ਨੂੰ ਪਿਲਾਈਆਂ ਪੋਲਿਓ ਬੂੰਦਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਅੰਜਲੀ ਭਾਵੜਾ ਨੇ ਤਿੰਨ ਦਿਨਾਂ ਕੌਮੀ ਪਲਸ ਪੋਲੀਉ ਪ੍ਰੋਗਰਾਮ ਅਧੀਨ ਜ਼ਿਲ੍ਹਾ ਮੁਹਾਲੀ ਵਿੱਚ ਪਲਸ ਪੋਲੀਉ ਮੁਹਿੰਮ ਦੀ ਸ਼ੁਰੂਆਤ ਕੀਤੀ। ਮੁਹਿੰਮ ਦੇ ਪਹਿਲੇ ਦਿਨ ਸਿਹਤ ਕਾਮਿਆਂ ਨੇ 0 ਤੋਂ 5 ਸਾਲ ਤੱਕ ਦੇ ਕਰੀਬ 53 ਹਜ਼ਾਰ ਬੱÎਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ। ਸ੍ਰੀਮਤੀ ਭਾਵੜਾ ਅੱਜ ਸਵੇਰੇ ਕਮਿਊਨਿਟੀ ਹੈਲਥ ਸੈਂਟਰ ਕੁਰਾਲੀ ਵਿਖੇ ਪਹੁੰਚੇ ਅਤੇ ਉਥੇ ਬੱਚੇ ਨੂੰ ਪੋਲੀਉ ਰੋਕੂ ਬੰੂਦਾਂ ਪਿਲਾ ਕੇ ਮੁਹਿੰਮ ਦਾ ਆਗ਼ਾਜ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਦੋ ਬੂੰਦਾਂ ਬੱਚਿਆਂ ਦੀ ਜ਼ਿੰਦਗੀ ਲਈ ਬੇਹੱਦ ਅਹਿਮ ਅਤੇ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਨੇ ਭਾਰਤ ਨੂੰ ਪੋਲੀਉ ਮੁਕਤ ਐਲਾਨਿਆ ਹੋਇਆ ਹੈ ਅਤੇ ਭਾਰਤ ਵਿੱਚ ਸਾਲ 2011 ਤੋਂ ਬਾਅਦ ਪੋਲੀਉ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ। ਦੇਸ਼ ’ਚੋਂ ਇਸ ਬੀਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਹੀ ਇਹ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ ਤਾਕਿ ਇਹ ਨਾਮੁਰਾਦ ਬੀਮਾਰੀ ਦੁਬਾਰਾ ਸਿਰ ਨਾ ਚੁੱਕ ਸਕੇ। ਸ੍ਰੀਮਤੀ ਭਾਵਰਾ ਕਮਿਊਨਿਟੀ ਹੈਲਥ ਸੈਂਟਰ ਬੂਥਗੜ੍ਹ ਵੀ ਗਏ ਜਿਥੇ ਉਨ੍ਹਾਂ ਪੋਲੀਉ ਮੁਹਿੰਮ ਦਾ ਜਾਇਜ਼ਾ ਲੈਣ ਤੋਂ ਇਲਾਵਾ ਹਸਪਤਾਲ ਅੰਦਰ ਜਾ ਕੇ ਤਮਾਮ ਪ੍ਰਬੰਧਾਂ ਅਤੇ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਡਾ. ਜੀ ਬੀ ਸਿੰਘ, ਡਾ. ਵਿਕਰਮ ਗੁਪਤਾ ਵੀ ਸਨ।
ਜ਼ਿਲ੍ਹਾ ਮੁਹਾਲੀ ਦੀ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦਸਿਆ ਕਿ ਪੋਲੀਉ ਰੋਕੂ ਮੁਹਿੰਮ ਸਵੇਰੇੇ ਨੌਂ ਵਜੇ ਤੋਂ ਸ਼ੁਰੂ ਹੋ ਕੇ ਦੇਰ ਸ਼ਾਮ ਤਕ ਚੱਲੀ। ਅੱਜ ਦੇ ਦਿਨ ਅਹਿਮ ਜਨਤਕ ਥਾਵਾਂ ਉਤੇ ਬੂਥ ਸਥਾਪਤ ਕਰ ਕੇ ਬੱਚਿਆਂ ਨੂੰ ਪੋਲੀਉ ਬੂੰਦਾਂ ਪਿਲਾਈਆਂ ਗਈਆਂ ਜਦਕਿ ਅਗਲੇ ਦੋ ਦਿਨ ਘਰ-ਘਰ ਜਾ ਕੇ ਪੋਲੀਉ ਬੰੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦਸਿਆ ਕਿ ਪੋਲੀਉ ਮੁਹਿੰਮ ਵਿਚ ਸਿਹਤ ਕਾਮਿਆਂ ਤੋਂ ਇਲਾਵਾ ਨਰਸਿੰਗ ਕਾਲਜਾਂ ਦੀਆਂ ਵਿਦਿਆਰਥਣਾਂ ਦੀ ਵੀ ਮਦਦ ਲਈ ਜਾ ਰਹੀ ਹੈ ਤਾਕਿ ਇਸ ਮੁਹਿੰਮ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜ਼ਰੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਰੀਬ ਡੇਢ ਲੱਖ ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਹੈ। ਜ਼ਿਲ੍ਹੇ ਵਿਚ ਕੁਲ 538 ਬੂਥ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਵਿਚ 19 ਟਰਾਂਜ਼ਿਟ ਬੂਥ ਸਨ। ਮੁਹਿੰਮ ਦੀ ਸਫ਼ਲਤਾ ਲਈ 98 ਮੋਬਾਈਲ ਟੀਮਾਂ, 40 ਟਰਾਂਜ਼ਿਟ ਟੀਮਾਂ, 120 ਸੁਪਰਵਾਈਜ਼ਰਾਂ ਤੇ 2376 ਵੈਕਸੀਨੇਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਦਸਿਆ ਕਿ ਪਹਿਲੇ ਦਿਨ ਪੂਰੇ ਜ਼ਿਲ੍ਹੇ ਵਿਚ 52,992 ਬੱਚਿਆਂ ਨੂੰ ਪੋਲੀਉ ਬੂੰਦਾਂ ਪਿਲਾਈਆਂ ਗਈਆਂ।

Load More Related Articles
Load More By Nabaz-e-Punjab
Load More In Health / Hospitals

Check Also

98-year-old Woman Gets Cashless Cancer Treatment Under Mukh Mantri Sehat Yojna

98-year-old Woman Gets Cashless Cancer Treatment Under Mukh Mantri Sehat Yojna Nabaz-e-Pun…