Share on Facebook Share on Twitter Share on Google+ Share on Pinterest Share on Linkedin ਪੰਜਾਬ ਬੋਰਡ: ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਲਈ ਆਨਲਾਈਨ ਪੋਰਟਲ ਖੋਲ੍ਹਿਆ, ਸ਼ਡਿਊਲ ਜਾਰੀ ਦਸਵੀਂ ਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਆਨਲਾਈਨ ਦਾਖ਼ਲਾ ਲੈ ਸਕਦੇ ਨੇ ਵਿਦਿਆਰਥੀ ਨਬਜ਼-ਏ-ਪੰਜਾਬ, ਮੁਹਾਲੀ, 23 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੈਸ਼ਨ 2025-26 ਦੇ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਲਈ ਆਨਲਾਈਨ ਪੋਰਟਲ ਅੱਜ ਤੋਂ 28 ਜੁਲਾਈ ਤੱਕ ਖੋਲ੍ਹ ਦਿੱਤਾ ਹੈ। ਬਿਨਾਂ ਲੇਟ ਫੀਸ 29 ਜੁਲਾਈ ਤੋਂ 18 ਅਗਸਤ ਤੱਕ 500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਅਤੇ 19 ਅਗਸਤ ਤੋਂ 9 ਸਤੰਬਰ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ। ਸਬੰਧਤ ਸਕੂਲਾਂ ਦੀ ਲਾਗ-ਇੰਨ ਆਈਡੀ ਅਤੇ ਪੰਜਾਬ ਬੋਰਡ ਦੀ ਵੈੱਬਸਾਈਟ ’ਤੇ ਸ਼ਡਿਊਲ ਅਤੇ ਹਦਾਇਤਾਂ ਉਪਲਬਧ ਹਨ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਮੁਖੀ ਬਿਨਾਂ ਲੇਟ ਫੀਸ ਦਿੱਤੇ ਗਏ ਸਮੇਂ ਦੌਰਾਨ ਹੀ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਦਾ ਕੰਮ ਮੁਕੰਮਲ ਕਰਵਾਉਣ, ਬਿਨਾਂ ਲੇਟ ਫੀਸ ਸਮਾਂ ਲੰਘਣ ਉਪਰੰਤ ਜੇਕਰ ਕਿਸੇ ਸਕੂਲ ਮੁਖੀ ਵੱਲੋਂ ਜੁਰਮਾਨਾ ਮੁਆਫ਼ੀ ਲਈ ਗੁਹਾਰ ਲਗਾਈ ਗਈ ਤਾਂ ਉਹ ਕਿਸੇ ਵੀ ਹਾਲਾਤ/ਕਾਰਨ ਦੇ ਜੁਰਮਾਨਾ ਮੁਆਫ਼ੀ ਲਈ ਸਵੀਕਾਰਨ ਯੋਗ ਨਹੀਂ ਹੋਵੇਗੀ। ਉਕਤ ਦੇ ਮੱਦੇਨਜ਼ਰ ਸਕੂਲ ਮੁਖੀਆਂ ਨੂੰ ਅਗਾਊਂ ਸੂਚਿਤ ਕੀਤਾ ਜਾ ਰਿਹਾ ਹੈ ਕਿ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਨਿਰਧਾਰਿਤ ਸ਼ਡਿਊਲ (ਸਮਾਂ ਸਾਰਣੀ) ਮੁਤਾਬਕ ਬਣਦੀ ਫੀਸ ਅਤੇ ਜੁਰਮਾਨਾ ਫੀਸ ਰਾਹੀਂ ਇਹ ਕੰਮ ਮੁਕੰਮਲ ਕਰਵਾਇਆ ਜਾਣਾ ਲਾਜ਼ਮੀ ਹੈ ਕਿਉਂਕਿ ਨਿਰਧਾਰਿਤ ਸ਼ਡਿਊਲ ਤੋਂ ਬਾਅਦ ਹੋਰ ਵਾਧਾ ਨਹੀਂ ਕੀਤਾ ਜਾਵੇਗਾ। ਜੇਕਰ ਫਿਰ ਵੀ ਕਿਸੇ ਵਿਦਿਆਰਥੀ ਦੀ ਐਂਟਰੀ ਕਿਸੇ ਕਾਰਨ ਫਾਈਨਲ ਸਬਮਿਟ ਕਰਨ ਤੋਂ ਰਹਿ ਜਾਂਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ/ਕਰਮਚਾਰੀ ਦੀ ਹੋਵੇਗੀ। ਅਜਿਹੇ ਵਿਦਿਆਰਥੀਆਂ ਦੀ ਨਿਰਧਾਰਿਤ ਸ਼ਡਿਊਲ ਤੋਂ ਬਾਅਦ ਆਨ-ਲਾਈਨ ਐਂਟਰੀ/ਰਜਿਸਟ੍ਰੇਸ਼ਨ ਕਰਨ ਦਾ ਕੋਈ ਹੋਰ ਮੌਕਾ ਨਹੀ ਦਿੱਤਾ ਜਾਵੇਗਾ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਓਪਨ ਸਕੂਲ ਪ੍ਰਨਾਲੀ ਅਧੀਨ ਦਸਵੀਂ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਰੈਗੂਲਰ ਵਿਦਿਆਰਥੀ ਜਿਸ ਦਾ ਨਤੀਜਾ ਚਾਲੂ ਅਕਾਦਮਿਕ ਸਾਲ ਫਰਵਰੀ/ਮਾਰਚ 2025 ਵਿੱਚ ਲਈ ਗਈ ਪ੍ਰੀਖਿਆ ਵਿੱਚ ਫੇਲ੍ਹ ਘੋਸ਼ਿਤ ਹੋਇਆ ਹੋਵੇ, ਉਹ ਵਿਦਿਆਰਥੀ ਪੂਰੇ ਵਿਸ਼ਿਆਂ ਦੀ ਪ੍ਰੀਖਿਆ ਬਲਾਕ-2 ਜੁਲਾਈ/ਅਗਸਤ 2025 ਲਈ 5 ਜੂਨ ਤੱਕ ਆਨਲਾਈਨ ਦਾਖ਼ਲਾ ਲੈ ਸਕਦੇ ਹਨ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸਹੂਲਤ ਅਨੁਸਾਰ ਐਕਰੀਡਿਟਿਡ ਸਕੂਲਾਂ (ਐਕਰੀਡਿਟਿਡ ਸਕੂਲਾਂ ਦੀ ਸੂਚੀ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਹੈ, ਰਾਹੀਂ ਸਕੂਲ ਬੋਰਡ ਦੇ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਦੀ ਸਹਾਇਤਾ ਨਾਲ ਜਾਂ ਵਿਦਿਆਰਥੀ ਸਿੱਧੇ ਤੌਰ ’ਤੇ ਬੋਰਡ ਦੀ ਵੈੱਬਸਾਈਟ ਤੋਂ ਆਨਲਾਈਨ ਪ੍ਰਕਿਰਿਆ ਰਾਹੀਂ ਦਾਖ਼ਲਾ ਫਾਰਮ ਭਰ ਸਕਦੇ ਹਨ। ਸਿੱਖਿਆ ਬੋਰਡ ਅਨੁਸਾਰ ਫ਼ੀਸਾਂ ਜਮ੍ਹਾ ਕਰਵਾਉਣ ਦੀ ਵਿਧੀ ਸਿਰਫ਼ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਦਸਵੀਂ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਨਿਰਧਾਰਿਤ ਦਾਖ਼ਲਾ ਅਤੇ ਪ੍ਰੀਖਿਆ ਫੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਵਾਧੂ ਫੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਅਤੇ ਪਾਠਕ੍ਰਮ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ