ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਨਬਜ਼-ਏ-ਪੰਜਾਬ, ਮੁਹਾਲੀ, 17 ਸਤੰਬਰ:
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੂਬਾ ਕਨਵੀਨਰ ਕਰਮ ਸਿੰਘ ਧਨੋਆ ਜਿਲ੍ਹਾ ਕਨਵੀਨਰਜ਼, ਐਨਡੀ ਤਿਵਾੜੀ, ਗੁਰਵਿੰਦਰ ਸਿੰਘ, ਜਗਦੀਸ਼ ਸਰਾਓ, ਮੰਗਾ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਵਿੱਚ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਸਬੰਧੀ ਅੰਕਿਤਾ ਕਾਂਸਲ ਸਹਾਇਕ ਕਮਿਸ਼ਨਰ (ਜਨਰਲ) ਮੁਹਾਲੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ।
ਇਸ ਮੰਗ ਪੱਤਰ ਵਿੱਚ ਹੜ੍ਹਾਂ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ ਮੁਆਵਜ਼ਾ ਦੇਣ, ਨੁਕਸਾਨੀਆਂ ਫ਼ਸਲਾਂ ਲਈ ਪ੍ਰਤੀ ਏਕੜ 50 ਹਜ਼ਾਰ ਰੁਪਏ ਅਤੇ ਪ੍ਰਭਾਵਿਤ ਜ਼ਮੀਨਾਂ ’ਚੋਂ ਰੇਤ/ਗਾਰ ਬਾਹਰ ਕੱਢਣ ਲਈ ਪ੍ਰਤੀ ਏਕੜ 10 ਹਜ਼ਾਰ ਰੁਪਏ ਦੇਣ, ਬੇਜ਼ਮੀਨੇ ਲੋਕਾਂ ਨੂੰ ਪ੍ਰਤੀ ਪਰਿਵਾਰ 50 ਹਜ਼ਾਰ ਰੁਪਏ ਦੇਣ, ਦੁਧਾਰੂ ਮੱਝ ਅਤੇ ਗਊ ਦੇ ਮਰਨ ’ਤੇ ਇੱਕ ਲੱਖ ਰੁਪਏ ਪ੍ਰਤੀ ਪਸ਼ੂ ਅਤੇ ਹੋਰ ਪਸ਼ੂਆਂ ਲਈ 20 ਹਜ਼ਾਰ ਤੋਂ 50 ਹਜ਼ਾਰ ਰੁਪਏ ਪਸ਼ੂਧਨ ਦੇ ਨੁਕਸਾਨ ਲਈ ਦਿੱਤੇ ਜਾਣ।
ਆਗੂਆਂ ਨੇ ਹੜ੍ਹਾਂ ਵਿੱਚ ਨੁਕਸਾਨੇ ਗਏ ਘਰਾਂ ਲਈ ਪ੍ਰਤੀ ਘਰ 5 ਲੱਖ ਰੁਪਏ ਦਿੱਤੇ ਜਾਣ , ਹੜ੍ਹਾਂ ਨਾਲ ਪ੍ਰਭਾਵਿਤ ਛੋਟੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ, ਵਿੱਦਿਅਕ ਸੰਸਥਾਵਾਂ ਵਿੱਚ ਪ੍ਰਭਾਵਿਤ ਵਿਦਿਆਰਥੀਆਂ ਲਈ ਫੀਸਾਂ ਅਤੇ ਬੋਰਡ ਦੀਆਂ ਦਾਖ਼ਲਾ ਫੀਸਾਂ ਦੀ ਮੁਆਫ਼ੀ ਦੇਣ, ਹੜ੍ਹਾਂ ਤੋਂ ਪ੍ਰਭਾਵਿਤ ਸਕੂਲਾਂ ਅਤੇ ਹਸਪਤਾਲਾਂ ਦੇ ਮੁੜ ਨਿਰਮਾਣ ਅਤੇ ਸਾਫ਼ ਸਫ਼ਾਈ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕਰਨ, ਭਵਿੱਖ ਵਿੱਚ ਆਉਣ ਵਾਲੇ ਹੜ੍ਹਾਂ ਨੂੰ ਰੋਕਣ ਲਈ ਮੌਨਸੂਨ ਤੋਂ ਪਹਿਲਾਂ ਨਾਲਿਆਂ, ਨਹਿਰਾਂ ਅਤੇ ਨਦੀਆਂ ਦੀ ਨਿਕਾਸੀ ਅਤੇ ਬੰਨ੍ਹ ਦੀ ਮੁਰੰਮਤ ਕਰਨ, ਹਰ ਘਰ ਨੂੰ ਸਵੱਛ ਪਾਣੀ ਮੁਹੱਈਆ ਕਰਵਾਉਣ ਸਮੇਤ ਕੁਝ ਹੋਰ ਮੰਗਾਂ ਵੀ ਦਰਜ ਹਨ।
ਇਸ ਮੌਕੇ ਤਰਲੋਚਨ ਸਿੰਘ, ਸੁਰੇਸ਼ ਬਿੱਟੂ, ਗੁਰੇਕ ਸਿੰਘ, ਕਮਲ ਕੁਮਾਰ, ਤਰਸੇਮ ਲਾਲ, ਕੁਲਦੀਪ ਸਿੰਘ,ਅਜਮੇਰ ਸਿੰਘ ਲੌਂਗੀਆਂ, ਹਨੂਮਾਨ ਪ੍ਰਸਾਦ, ਗੁਰਨਾਮ ਸਿੰਘ, ਸੰਦੀਪ ਯਾਦਵ, ਰਣਬੀਰ ਸਿੰਘ, ਗੁਰਦੀਪ ਸਿੰਘ, ਸੰਤੋਖ ਸਿੰਘ, ਮੰਗਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ/ਪੈਨਸ਼ਨਰਜ਼ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ ਨਬਜ਼-ਏ-ਪੰਜਾਬ, ਮੁਹਾਲੀ, 27 …