nabaz-e-punjab.com

ਪੰਜਾਬ ਸਰਕਾਰ ਵੱਲੋਂ ਅਗਰਸੈਨ ਜਯੰਤੀ ਮੌਕੇ ਜਨਤਕ ਛੁੱਟੀ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 9 ਅਕਤੂਬਰ-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅਗਰਸੈਨ ਜਯੰਤੀ ਦੇ ਪਵਿੱਤਰ ਮੌਕੇ ‘ਤੇ 10 ਅਕਤੂਬਰ ਬੁਧਵਾਰ ਨੂੰ ਜਨਤਕ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੈਂਕਾਂ ਤੋਂ ਇਲਾਵਾ ਪੰਜਾਬ ਸਰਕਾਰ, ਬੋਰਡਾਂ, ਕਾਰਪੋਰੇਸ਼ਨਾਂ ਦੇ ਸਾਰੇ ਦਫ਼ਤਰ ਤੇ ਨਿੱਜੀ ਸੰਸਥਾਵਾਂ ਸਣੇ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤੋਂ ਪਹਿਲਾਂ ਇਹ ਛੁੱਟੀ ਸੂਬੇ ਦੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਕੀਤੀ ਗਈ ਸੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…