Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਨੇ ਰਾਜ ਦੇ 65 ਲੱਖ ਪਰਿਵਾਰਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ ਕੀਤਾ: ਜਸਬੀਰ ਸੰਧੂ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ: ਸੰਧੂ ਰਾਜੂ ਵਾਲੀਆ ਨਬਜ਼-ਏ-ਪੰਜਾਬ,ਅੰਮ੍ਰਿਤਸਰ 9 ਜੁਲਾਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਾਜ ਦੇ 65 ਲੱਖ ਪਰਿਵਾਰਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ ਕੀਤਾ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਮਿਆਰੀ ਇਲਾਜ ਮਿਲੇਗਾ। ਅੰਮ੍ਰਿਤਸਰ ਹਲਕੇ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਲਾਭਪਾਤਰੀ ਨੂੰ ਇਲਾਜ ਕਰਵਾਉਣ ਲਈ ਇੱਕ ਸਿਹਤ ਕਾਰਡ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਐਲਾਨ ਪੰਜਾਬ ਸਰਕਾਰ ਵੱਲੋਂ 2025-26 ਦੇ ਬਜਟ ਵਿੱਚ ਕੀਤਾ ਗਿਆ ਸੀ ਅਤੇ ਇਸ ਲਈ 778 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਸੀ। ਇਸ ਤਹਿਤ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ। ਵਿਧਾਇਕ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਉਦੇਸ਼ ਸੂਬੇ ਦੇ ਕਿਸੇ ਵੀ ਸਰਕਾਰੀ ਜਾਂ ਸੂਚੀਬੱਧ ਨਿੱਜੀ ਹਸਪਤਾਲ ਵਿੱਚ ਨਕਦੀ ਰਹਿਤ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪਰਿਵਾਰ ਦੇ ਆਕਾਰ ਦੀ ਕੋਈ ਸੀਮਾ ਨਹੀਂ ਹੋਵੇਗੀ, ਜਿਸ ਤਹਿਤ ਹਰ ਮੈਂਬਰ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ 10 ਲੱਖ ਰੁਪਏ ਦਾ ਯੂਨੀਵਰਸਲ ਸਿਹਤ ਬੀਮਾ ਕਵਰ ਵਾਲਾ ਪਹਿਲਾ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੋਧੀ ਹੋਈ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਸਾਰੇ ਨਿਵਾਸੀਆਂ ਅਤੇ ਇੱਥੋਂ ਤੱਕ ਕਿ ਸੇਵਾਮੁਕਤ ਸਰਕਾਰੀ ਕਰਮਚਾਰੀਆਂ ‘ਤੇ ਵੀ ਲਾਗੂ ਹੋਵੇਗੀ। ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਤੋਂ ਬਾਹਰਲੇ ਹਸਪਤਾਲਾਂ ਵਿੱਚ ਵਿਸ਼ੇਸ਼ ਇਲਾਜ ਦੀ ਮੰਗ ਕਰਨ ਵਾਲੇ ਲੋਕ ਵੀ ਇਸ ਬੀਮੇ ਦੇ ਦਾਇਰੇ ਵਿੱਚ ਆਉਣਗੇ, ਬਸ਼ਰਤੇ ਉਨ੍ਹਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਬਹੁਤ ਵੱਡੀ ਪ੍ਰਾਪਤੀ ਕੀਤੀ ਹੈ ਅਤੇ ਹੁਣ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਅਧੀਨ ਆਉਣ ਵਾਲੇ ਲੋਕਾਂ ਨੂੰ ਆਪਣੇ ਇਲਾਜ ਲਈ ਕੋਈ ਪੈਸਾ ਖਰਚ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅਕਸਰ ਬਿਮਾਰੀ ਦੀ ਸਥਿਤੀ ਵਿੱਚ, ਲੋੜਵੰਦ ਪਰਿਵਾਰਾਂ ਦੀ ਪੂਰੀ ਬੱਚਤ ਇਲਾਜ ‘ਤੇ ਖਰਚ ਹੋ ਜਾਂਦੀ ਸੀ, ਪਰ ਹੁਣ ਲੋਕ ਇਹ ਰਕਮ ਆਪਣੇ ਪਰਿਵਾਰਾਂ ਦੀ ਬਿਹਤਰੀ ਲਈ ਖਰਚ ਕਰ ਸਕਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ