Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਵੱਲੋਂ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਵਿੱਚ ਸਸਤਾ ਪਾਣੀ ਦੇਣ ਦੇ ਮਤੇ ਨੂੰ ਹਰੀ ਝੰਡੀ ਸ਼ਹਿਰ ਵਾਸੀਆਂ ਨੂੰ ਇਕੋ ਭਾਅ ਸਸਤਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ: ਮੇਅਰ ਕੁਲਵੰਤ ਸਿੰਘ ਅਕਾਲੀ ਭਾਜਪਾ ਕੌਂਸਲਰਾਂ ਅਤੇ ਸੈਕਟਰ ਵਾਸੀਆਂ ਵੱਲੋਂ ਮੇਅਰ ਕੁਲਵੰਤ ਸਿੰਘ ਦਾ ਵਿਸ਼ੇਸ਼ ਸਨਮਾਨ 17 ਜੁਲਾਈ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ: ਇੱਥੋਂ ਦੇ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਦੇ ਵਸਨੀਕਾਂ ਨੂੰ ਪੀਣ ਵਾਲਾ ਪਾਣੀ ਸਸਤੇ ਭਾਅ ਮਿਲਣ ਦਾ ਸੁਪਨਾ ਪੂਰਾ ਹੋ ਗਿਆ ਹੈ। ਇਸ ਸਬੰਧੀ ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਬੀਤੀ 24 ਜੂਨ ਹੋਈ ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਲੋਕ ਹਿੱਤ ਵਿੱਚ ਟੇਬਲ ਏਜੰਡਾ ਆਈਟਮ ਰਾਹੀਂ ਉਕਤ ਸੈਕਟਰਾਂ ਦੀ ਜਲ ਸਪਲਾਈ ਨੂੰ ਗਮਾਡਾ ਤੋਂ ਨਗਰ ਨਿਗਮ ਅਧੀਨ ਲੈਣ ਅਤੇ ਇਨ੍ਹਾਂ ਸੈਕਟਰਾਂ ਦੇ ਵਸਨੀਕਾਂ ਨੂੰ ਸਸਤਾ ਪਾਣੀ ਦੇਣ ਦਾ ਮਤਾ ਪਾਸ ਕਰਕੇ ਪ੍ਰਵਾਨਗੀ ਲਈ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਿਆ ਗਿਆ ਸੀ। ਸਰਕਾਰ ਨੇ ਮੁਹਾਲੀ ਨਿਗਮ ਦੇ ਇਸ ਮਤੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਮੌਜੂਦਾ ਸਮੇਂ ਵਿੱਚ ਇਨ੍ਹਾਂ ਸੈਕਟਰਾਂ ਵਿੱਚ ਗਮਾਡਾ ਵੱਲੋਂ ਜਲ ਸਪਲਾਈ ਅਤੇ ਨਗਰ ਨਿਗਮ ਨਾਲੋਂ ਕਰੀਬ ਸਾਢੇ ਪੰਜ ਗੁਣਾ ਵੱਧ ਬਿੱਲ ਵਸੂਲੇ ਜਾ ਰਹੇ ਹਨ। ਜਿਸ ਕਾਰਨ ਇਨ੍ਹਾਂ ਸੈਕਟਰਾਂ ਦੇ ਲੋਕ ਕਾਫੀ ਅੌਖੇ ਸਨ। ਪਿੱਛੇ ਜਿਹੇ ਇਸ ਸਬੰਧੀ ਅਕਾਲੀ ਦਲ ਅਤੇ ਭਾਜਪਾ ਦੇ ਕੌਂਸਲਰਾਂ ਨੇ ਗਮਾਡਾ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਲੇਕਿਨ ਗਮਾਡਾ ਨੇ ਪਾਣੀ ਦੇ ਵਧਾਏ ਰੇਟ ਵਾਪਸ ਨਹੀਂ ਲਏ ਗਏ। ਜਿਸ ਕਾਰਨ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ, ਬੀਬੀ ਰਜਿੰਦਰ ਕੌਰ ਕੁੰਭੜਾ, ਜਸਵੀਰ ਕੌਰ ਅੱਤਲੀ, ਪਰਵਿੰਦਰ ਸਿੰਘ ਤਸਿੰਬਲੀ, ਸੁਰਿੰਦਰ ਸਿੰਘ ਰੋਡਾ ਅਤੇ ਭਾਜਪਾ ਬੌਬੀ ਕੰਬੋਜ ਨੇ ਸਾਥੀ ਕੌਂਸਲਰਾਂ ਨਾਲ ਮਿਲ ਕੇ ਮੇਅਰ ਨਾਲ ਮੀਟਿੰਗ ਕਰਕੇ ਲੋਕ ਹਿੱਤ ਵਿੱਚ ਉਕਤ ਸਾਰਾ ਏਰੀਆ ਆਪਣੇ ਅਧੀਨ ਲੈ ਕੇ ਲੋਕਾਂ ਨੂੰ ਸਸਤਾ ਪਾਣੀ ਮੁਹੱਈਆ ਕਰਵਾਉਣ ਦੀ ਗੁਹਾਰ ਲਗਾਈ ਗਈ ਸੀ। ਇਸ ਤੋਂ ਬਾਅਦ ਬੀਤੀ 24 ਜੂਨ ਨੂੰ ਹੋਈ ਮੀਟਿੰਗ ਵਿੱਚ ਮੁੱਦੇ ’ਤੇ ਭਖਵੀਂ ਤੇ ਉਸਾਰੂ ਬਹਿਸ ਤੋਂ ਬਾਅਦ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਜਿਸ ਨੂੰ ਸਰਕਾਰ ਨੇ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਮੁਹਾਲੀ ਨਗਰ ਨਿਗਮ ਨੂੰ ਲਿਖੇ ਪੱਤਰ ਵਿੱਚ ਉਕਤ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਦੀ ਗੱਲ ਆਖੀ ਗਈ ਹੈ। ਇਹ ਖ਼ਬਰ ਸੁਣਦਿਆਂ ਹੀ ਅਕਾਲੀ ਭਾਜਪਾ ਦੇ ਕੌਂਸਲਰਾਂ ਅਤੇ ਇਨ੍ਹਾਂ ਸੈਕਟਰਾਂ ਦੇ ਵਸਨੀਕਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਉਧਰ, ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰ ਹੈ। ਹਾਲਾਂਕਿ ਉਕਤ ਸੈਕਟਰਾਂ ਵਿੱਚ ਜਲ ਸਪਲਾਈ ਦਾ ਕੰਮ ਗਮਾਡਾ ਅਧੀਨ ਸੀ ਲੇਕਿਨ ਉਨ੍ਹਾਂ ਨੇ ਲੋਕ ਹਿੱਤ ਵਿੱਚ ਪੂਰੇ ਸ਼ਹਿਰ ਵਿੱਚ ਇਕੋ ਭਾਅ ’ਤੇ ਸਸਤਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਭਾਵੇਂ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਕੋਈ ਵੱਡੀ ਦਿੱਕਤ ਨਹੀਂ ਹੈ ਪ੍ਰੰਤੂ ਫਿਰ ਵੀ ਲੋਕਾਂ ਦੀ ਸਹੂਲਤ ਲਈ ਦੋ ਕਰੋੜ ਦੀ ਲਾਗਤ ਨਾਲ ਛੇ ਨਵੇਂ ਟਿਊਬਵੈੱਲ ਲਗਾਏ ਜਾਣਗੇ। ਜਿਨ੍ਹਾਂ ਦੀ ਪਿਛਲੇ ਦਿਨੀਂ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੌਜੂਦਾ ਸਮੇਂ ਵਿੱਚ ਸਥਾਨਕ ਫੇਜ਼-7 ਅਤੇ ਫੇਜ਼-9 ਵਿੱਚ ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਾਕੀ ਏਰੀਆ ਵਿੱਚ ਜਲਦੀ ਇਹ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ