ਪੰਜਾਬ ਸਰਕਾਰ ਆਪ ਕੇ ਦੁਆਰ: ‘ਆਪ’ ਆਗੂਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਪਿੰਡ ਮੌਲੀ, ਬਾਕਰਪੁਰ, ਬੜੀ, ਮਟਰਾਂ, ਸਫ਼ੀਪੁਰ, ਮਨੌਲੀ, ਚਾਉਮਾਜਰਾ ਵਿੱਚ ਲਗਾਏ ਵਿਸ਼ੇਸ਼ ਕੈਂਪ

ਨਬਜ਼-ਏ-ਪੰਜਾਬ, ਮੁਹਾਲੀ, 8 ਫਰਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ‘ਪੰਜਾਬ ਸਰਕਾਰ ਆਪ ਕੇ ਦੁਆਰ’ ਤਹਿਤ ‘ਆਪ’ ਆਗੂ ਸਰਬਜੀਤ ਸਿੰਘ ਸਮਾਣਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੁਹਾਲੀ ਸਬ ਡਿਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਕਈ ਮਸਲੇ ਮੌਕੇ ’ਤੇ ਹੀ ਹੱਲ ਕੀਤੇ ਗਏ। ਮੁਹਾਲੀ ਨੇੜਲੇ ਪਿੰਡ ਬਾਕਰਪੁਰ, ਮੌਲੀ ਬੈਦਵਾਨ, ਬੜੀ, ਮਟਰਾਂ, ਸਫ਼ੀਪੁਰ, ਮਨੌਲੀ ਅਤੇ ਚਾਉਮਾਜਰਾ ਆਦਿ ਪਿੰਡਾਂ ਦੀਆਂ ਸੱਥਾਂ ਵਿੱਚ ਲਗਾਏ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ।
‘ਆਪ’ ਆਗੂ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਵੱਲੋਂ ਰਜਿਸਟਰੀਆਂ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਐਨਓਸੀ ਦੀ ਲੋੜ ਨੂੰ ਖ਼ਤਮ ਕਰਨ ਦੇ ਫ਼ੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਲੋਕਾਂ ਨੂੰ ਰਜਿਸਟਰੀਆਂ ਅਤੇ ਬਿਜਲੀ ਮੀਟਰ ਲਗਾਉਣ ਲਈ ਐਨਓਸੀ ਲਈ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖ਼ੁਦ ਲੋਕਾਂ ਕੋਲ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੀ ਹੈ ਅਤੇ ਹੱਲ ਕਰ ਰਹੀ ਹੈ ਜਦੋਂਕਿ ਪਹਿਲਾਂ ਲੋਕਾਂ ਨੂੰ ਦਫ਼ਤਰਾਂ ਵਿੱਚ ਗੇੜੇ ਮਾਰਨੇ ਪੈਂਦੇ ਸਨ।
ਐਸਡੀਐਮ ਦੀਪਾਂਕਰ ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਖ-ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਘਰਾਂ ਨੇੜੇ ਹਾਸਲ ਕਰਨ ਲਈ ਹੈਲਪਲਾਈਨ ਨੰਬਰ 1076 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਸਬੰਧਤ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ।
ਇਸ ਮੌਕੇ ‘ਆਪ’ ਵਲੰਟੀਅਰ ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਬਲਾਕ ਪ੍ਰਧਾਨ ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਭੜਾ, ਹਰਜੋਤ ਸਿੰਘ ਗੱਬਰ, ਗੁਰਪ੍ਰੀਤ ਸਿੰਘ ਕੁਰੜੀ, ਗੋਵਿੰਦਰ ਸਿੰਘ ਮਾਵੀ, ਜਸਵਿੰਦਰ ਸਿੰਘ ਚਾਉਮਾਜਰਾ, ਜਗਤਾਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…