nabaz-e-punjab.com

ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਪੰਜਾਬ ਸਰਕਾਰ ਯਤਨਸ਼ੀਲ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨ

ਨਬਜ਼-ਏ-ਪੰਜਾਬ, ਮੁਹਾਲੀ, 11 ਜੂਨ:
ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਸੂਬੇ ਵਿੱਚ ਵੱਡੇ ਪੱਧਰ ’ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸਰਕਾਰ ਵੱਲੋਂ ਸਾਲ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਕਿਸਾਨ https://agrimachinerypb.com/home/4SR234epartment ਉੱਪਰ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਸਾਨਾਂ ਨੂੰ ਇਹ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਾ ਹੋਵੇਗਾ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖ਼ਰੀਦ/ਈ-ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਰਹੇਗੀ। ਇਸ ਉਪਰੰਤ ਕਿਸਾਨ ਵੱਲੋਂ ਸਿਰਫ਼ ਆਪਣੀ ਜ਼ਮੀਨ ਸਬੰਧੀ ਵੇਰਵਾ ਹੀ ਦਿੱਤਾ ਜਾਣਾ ਹੈ। ਕਿਸਾਨ ਵੱਲੋਂ ਜ਼ਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ/ਖੇਵਟ ਨੰਬਰ/ਖ਼ਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ/ਬਿੱਘਾ ਜਾਂ ਬਿਸਵਾ) ਵਿੱਚ ਦੇਣੀ ਹੋਵੇਗੀ। ਕਾਸ਼ਤਕਾਰ ਆਪਣੀ ਜਾਣਕਾਰੀ ਵਿੱਚ 30 ਜੂਨ ਤੱਕ ਸੋਧ/ਤਬਦੀਲੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 30 ਜੂਨ ਤੋਂ 15 ਜੁਲਾਈ ਤੱਕ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਫਿਰ ਮੋਬਾਈਲ ਨੰਬਰ 98723-04259 ‘ਤੇ ਵੀ ਸੰਪਰਕ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬੱਚਤ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਭੂਮੀਗਤ ਪਾਣੀ ਦਾ ਰੀਚਾਰਜ ਜ਼ਿਆਦਾ ਹੁੰਦਾ ਹੈ, ਫ਼ਸਲ ਨੂੰ ਬਿਮਾਰੀ ਘੱਟ ਲਗਦੀ ਹੈ ਅਤੇ ਪਰਾਲੀ ਦੀ ਸੰਭਾਲ ਕਰਨੀ ਸੌਖੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤ ਵਿੱਚ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਅਗਲੀ ਫ਼ਸਲ ਕਣਕ ਦਾ ਝਾੜ ਵੀ ਵਧਦਾ ਹੈ। ਸਿੱਧੀ ਬਿਜਾਈ ਦੀ ਤਰ-ਵੱਤਰ ਵਿਧੀ ਵਿੱਚ ਸੁੱਕੇ ਖੇਤ ਵਿੱਚ ਸਿੱਧੀ ਬਿਜਾਈ ਨਾਲੋਂ ਮੁੱਖ ਫਰਕ ਇਹ ਹੈ ਕਿ ਤਰ-ਵੱਤਰ ਵਾਲੇ ਖੇਤ ਵਿੱਚ ਬਿਜਾਈ ਕਰਕੇ ਪਹਿਲਾ ਪਾਣੀ ਤਕਰੀਬਨ 3 ਹਫ਼ਤੇ ਬਾਅਦ ਲਗਾਇਆ ਜਾਂਦਾ ਹੈ, ਜਿਸ ਦੇ ਕਈ ਫਾਇਦੇ ਹਨ, ਜਿਵੇਂ ਕਿ ਪਾਣੀ ਦੀ 15 ਤੋਂ 20 ਪ੍ਰਤੀਸ਼ਤ ਬੱਚਤ, ਨਦੀਨਾਂ ਦੀ ਸਮੱਸਿਆ ਘੱਟ ਹੋਣਾ, ਜੜ੍ਹਾਂ ਜ਼ਿਆਦਾ ਡੂੰਘੀਆਂ ਜਾਣ ਕਰਕੇ ਜ਼ਮੀਨੀ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਬਹੁਤ ਘੱਟ ਆਉਂਦੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…