Share on Facebook Share on Twitter Share on Google+ Share on Pinterest Share on Linkedin ਦਿੱਲੀ ਤੋਂ ਨਿਰਦੇਸ਼ ਲੈਣ ਵਾਲੀਆਂ ਪਾਰਟੀਆਂ ਦੇ ਹੱਥਾਂ ਵਿੱਚ ਪੰਜਾਬ ਸੁਰੱਖਿਅਤ ਨਹੀਂ: ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ: ਚੰਦੂਮਾਜਰਾ ਨਬਜ਼-ਏ-ਪੰਜਾਬ, ਮੁਹਾਲੀ, 19 ਫਰਵਰੀ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਇੱਥੋਂ ਫੇਜ਼-11 ਸਥਿਤ ਪਬਲਿਕ ਪਾਰਕ ਵਿੱਚ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਮੁਹਾਲੀ ਹਲਕੇ ਦੀ ਵਰਕਰ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਬੋਲਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਭਲੀਭਾਂਤ ਇਹ ਗੱਲ ਜਾਣ ਚੁੱਕੇ ਹਨ ਕਿ ਦਿੱਲੀ ਤੋਂ ਨਿਰਦੇਸ਼ ਲੈ ਕੇ ਚੱਲਣ ਵਾਲੀਆਂ ਸਰਕਾਰਾਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ ਅਤੇ ਸੂਬਾ ਵੀ ਸੁਰੱਖਿਅਤ ਨਹੀਂ ਰਹਿ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਝੰਡਾ ਬਰਦਾਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ। ਉਨ੍ਹਾਂ ਅਕਾਲੀ ਵਰਕਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਹੁਣੇ ਕਮਰ ਕੱਸੇ ਕੱਸਣ ਦੀ ਅਪੀਲ ਕੀਤੀ। । ਅਕਾਲੀ ਆਗੂ ਨੇ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਫੌਰੀ ਮੰਨੀਆਂ ਜਾਣ। ਉਨ੍ਹਾਂ ਸੰਭੂ ਬਾਰਡਰ ’ਤੇ ਹਰਿਆਣਾ ਪੁਲੀਸ ਵੱਲੋਂ ਖੱਟਰ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਦੇ ਕਿਸਾਨਾਂ ਉੱਤੇ ਤਸ਼ੱਦਦ ਢਾਹੁਣ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰ ਨੂੰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਹੀਂ ਲੈਣੀ ਚਾਹੀਦੀ ਹੈ ਬਲਕਿ ਗੱਲਬਾਤ ਰਾਹੀਂ ਸਾਰੇ ਮਸਲੇ ਹੱਲ ਕਰਨੇ ਚਾਹੀਦੇ ਹਨ। ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸੂਬਾ ਸਰਕਾਰ ਤੋਂ ਲੋਕ ਬੇਹੱਦ ਦੁਖੀ ਹਨ ਅਤੇ ਪੰਜਾਬ ਬਚਾਓ ਯਾਤਰਾ ਦੌਰਾਨ ਆਮ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਵਿਕਾਸ ਪੱਖੋਂ ਮੁਹਾਲੀ ਨੂੰ ਵਿਸਾਰ ਦੇ ਰੱਖ ਦਿੱਤਾ ਹੈ ਜਦੋਂਕਿ ਅਕਾਲੀ ਸਰਕਾਰ ਨੇ ਮੁਹਾਲੀ ਲਈ ਸਰਕਾਰੀ ਖ਼ਜ਼ਾਨੇ ਦਾ ਮੂੰਹ ਖੋਲ੍ਹ ਦਿੱਤਾ ਸੀ। ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਵਰਕਰਾਂ ਨੂੰ ਤੜਕੇ ਹੋ ਕੇ ਕੰਮ ਕਰਨ ਲਈ ਪ੍ਰੇਰਿਆ। ਇਸ ਮੌਕੇ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਤਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਪਾਰਸ, ਸਿਮਰਨ ਢਿੱਲੋਂ, ਅਜੈਪਾਲ ਸਿੰਘ ਮਿੱਡੂਖੇੜਾ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਚਰਨ ਚੇਚੀ, ਹਰਪਾਲ ਸਿੰਘ ਬਰਾੜ, ਐਸਐਸ ਵਾਲੀਆ, ਕੁਲਵਿੰਦਰ ਸਿੰਘ ਤੂੜ, ਹਰਚੇਤ ਸਿੰਘ, ਮਨਪ੍ਰੀਤ ਮੋਨੂ, ਮਨਿੰਦਰ ਸਿੰਘ, ਬਲਜੀਤ ਸਿੰਘ ਖੋਖਰ, ਪਿਆਰਾ ਸਿੰਘ, ਤਾਰਾ ਸਿੰਘ, ਸੁਰਿੰਦਰ ਸਿੰਘ, ਬਲਬੀਰ ਕੌਰ, ਪਿੰਕੀ ਸੋਨੀ ਮੌਜੂਦ ਸਨ। ਅਖੀਰ ਵਿੱਚ ਸਰਕਲ ਪ੍ਰਧਾਨ ਜਗਦੀਸ਼ ਸਿੰਘ ਸਰਾਓ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ