Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਵੱਲੋਂ ਪਾਕਿ-ਆਧਾਰਿਤ ਨਸ਼ਾ ਤੇ ਅਸਲਾ ਤਸਕਰਾਂ ਨਾਲ ਜੁੜੇ ਦੋ ਕਾਰਕੁਨ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਇੱਕ ਆਧੁਨਿਕ 9 ਐਮਐਮ ਪਿਸਤੌਲ, ਤਿੰਨ ਮੈਗਜ਼ੀਨ ਤੇ 207 ਗਰਾਮ ਹੈਰੋਇਨ ਬਰਾਮਦ ਮੁਹਾਲੀ ਅਦਾਲਤ ਨੇ ਮੁਲਜ਼ਮਾਂ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਨਬਜ਼-ਏ-ਪੰਜਾਬ, ਮੁਹਾਲੀ, 12 ਜੂਨ: ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਮੁਹਾਲੀ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ। ਪਾਕਿਸਤਾਨ ਆਧਾਰਿਤ ਤਸਕਰਾਂ ਨਾਲ ਜੁੜੇ ਦੋ ਮੁੱਖ ਸੰਚਾਲਕਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ ਆਧੁਨਿਕ 9 ਐਮਐਮ ਪਿਸਤੌਲ ਅਤੇ 207 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਅੱਜ ਇੱਥੇ ਸਟੇਟ ਅਪਰੇਸ਼ਨ ਸੈੱਲ ਦੀ ਏਆਈਜੀ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪਾਰਸਪ੍ਰੀਤ ਉਰਫ਼ ਪਾਰਸ ਅਤੇ ਗੁਰਵਿੰਦਰ ਵਜੋਂ ਹੋਈ ਹੈ। ਦੋਵੇਂ ਪਿੰਡ ਰਾਜੋਕੇ, ਥਾਣਾ ਖਾਲੜਾ, ਜ਼ਿਲ੍ਹਾ ਤਰਨਤਾਰਨ ਦੇ ਰਹਿਣ ਵਾਲੇ ਹਨ। ਉਨ੍ਹਾਂ ਖ਼ਿਲਾਫ਼ ਮੁਹਾਲੀ ਸਥਿਤ ਐਸਐਸਓਸੀ ਦੇ ਥਾਣੇ ਵਿੱਚ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਏਆਈਜੀ ਗਰੇਵਾਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਰਸਪ੍ਰੀਤ ਸਿੰਘ ਦੇ ਅਤਿ-ਆਧੁਨਿਕ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਸੂਚਨਾ ਮਿਲੀ ਸੀ ਕਿ ਉਹ ਅਪਰਾਧਿਕ ਪਿਛੋਕੜ ਵਾਲੇ ਆਪਣੇ ਸਾਥੀ ਗੁਰਵਿੰਦਰ ਸਿੰਘ ਨਾਲ ਜ਼ੀਰਕਪੁਰ ਵਿੱਚ ਰਹਿ ਰਿਹਾ ਸੀ। ਡੀਐਸਪੀ ਗੁਰਚਰਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਨੂੰ ਜ਼ੀਰਕਪੁਰ-ਪਟਿਆਲਾ ਮੁੱਖ ਸੜਕ ’ਤੇ ਗ੍ਰਿਫ਼ਤਾਰ ਕੀਤਾ ਗਿਆ। ਇਸ ਮਗਰੋਂ ਪੁਲੀਸ ਵੱਲੋਂ ਬਾਦਲ ਕਲੋਨੀ, ਜ਼ੀਰਕਪੁਰ ਵਿੱਚ ਕਿਰਾਏ ਦੇ ਮਕਾਨ ਦੀ ਤਲਾਸ਼ੀ ਲਈ ਗਈ ਅਤੇ ਪੁਲੀਸ ਵੱਲੋਂ ਇੱਕ ਆਧੁਨਿਕ 9 ਐਮਐਮ ਪਿਸਤੌਲ, 3 ਮੈਗਜ਼ੀਨ ਅਤੇ 207 ਗਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਤੇ ਪੁੱਛਗਿੱਛ ਤੋਂ ਇਹ ਜਾਣਕਾਰੀ ਮਿਲੀ ਕਿ ਨਸ਼ੀਲੇ ਪਦਾਰਥ ਅਤੇ ਹਥਿਆਰ ਪਾਕਿਸਤਾਨ-ਆਧਾਰਿਤ ਹਥਿਆਰਾਂ ਅਤੇ ਨਾਰਕੋ ਤਸਕਰਾਂ ਵੱਲੋਂ ਸੰਭਾਲੇ ਅਤੇ ਸਪਲਾਈ ਕੀਤੇ ਜਾਂਦੇ ਸਨ, ਜੋ ਡਰੋਨ ਆਧਾਰਿਤ ਡਿਲੀਵਰੀ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ। ਪਾਰਸਪ੍ਰੀਤ ਪਹਿਲਾਂ ਹੀ ਤਰਨਤਾਰਨ ਪੁਲੀਸ ਨੂੰ ਲੋੜੀਂਦਾ ਹੈ। ਪੁਲੀਸ ਨੇ ਉਸ ਦੇ ਨਜ਼ਦੀਕੀ ਸਾਥੀਆਂ ਸੂਰਜਪਾਲ ਅਤੇ ਅਰਸ਼ਦੀਪ ਨੂੰ ਹਾਲ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਤੋਂ ਪੰਜਾਬ ਪੁਲੀਸ ਨੇ ਛੇ ਆਧੁਨਿਕ ਹਥਿਆਰ ਬਰਾਮਦ ਕੀਤੇ ਸਨ। ਏਆਈਜੀ ਗਰੇਵਾਲ ਨੇ ਦੱਸਿਆ ਕਿ ਸੂਰਜਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਰਸਪ੍ਰੀਤ ਨੇ ਕਾਰਵਾਈਆਂ ਦਾ ਕੰਟਰੋਲ ਸੰਭਾਲ ਲਿਆ ਅਤੇ ਪਾਕਿਸਤਾਨ-ਆਧਾਰਿਤ ਹੈਂਡਲਰਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਉਸਦਾ ਸਾਥੀ ਗੁਰਵਿੰਦਰ ਸਿੰਘ ਪੰਜਾਬ ਵਿੱਚ ਡਰੋਨ ਰਾਹੀਂ ਸੁੱਟੇ ਗਏ ਹਥਿਆਰਾਂ ਅਤੇ ਹੈਰੋਇਨ ਦੀ ਪ੍ਰਾਪਤੀ ਲਈ ਤਾਲਮੇਲ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਜਾਂਚ ਦੌਰਾਨ ਆਪਣੀ ਪਛਾਣ ਸਾਹਮਣੇ ਆਉਣ ਤੋਂ ਬਾਅਦ ਗ੍ਰਿਫ਼ਤਾਰੀ ਤੋਂ ਬਚਣ ਲਈ ਪਾਰਸਪ੍ਰੀਤ ਅਤੇ ਗੁਰਵਿੰਦਰ ਨੇ ਆਪਣੇ ਮੂਲ ਪਿੰਡ ਨੂੰ ਛੱਡ ਕੇ ਜ਼ੀਰਕਪੁਰ ਵਿੱਚ ਸ਼ਰਨ ਲਈ ਸੀ, ਜਿੱਥੇ ਉਹ ਕਿਰਾਏ ਦੇ ਫਲੈਟ ਵਿੱਚ ਰਹਿ ਰਹੇ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ