ਪੰਜਾਬ ਪੁਲੀਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ: ਦੀਪਕ ਪਾਰਿਕ

ਨਵੇਂ ਐੱਸਐੱਸਪੀ ਨੇ ਚਾਰਜ ਲੈਣ ਮਗਰੋਂ ਕੋਰਟ ਕੰਪਲੈਕਸ ਤੇ ਹੋਰ ਥਾਵਾਂ ’ਤੇ ਕੀਤੀ ਚੈਕਿੰਗ

ਨਬਜ਼-ਏ-ਪੰਜਾਬ, ਮੁਹਾਲੀ, 5 ਅਗਸਤ:
ਮੁਹਾਲੀ ਦੇ ਨਵੇਂ ਐੱਸਐੱਸਪੀ ਦੀਪਕ ਪਾਰਿਕ ਨੇ ਚਾਰਜ ਸੰਭਾਲਣ ਤੋਂ ਬਾਅਦ ਵੱਖ-ਵੱਖ ਥਾਵਾਂ ’ਤੇ ਚੈਕਿੰਗ ਅਭਿਆਨ ਚਲਾਇਆ ਅਤੇ ਸਮੂਹ ਥਾਣਾ ਮੁਖੀਆਂ ਅਤੇ ਚੌਂਕੀ ਇੰਚਾਰਜਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਸਮੇਤ ਜ਼ਿਲ੍ਹੇ ਵਿਚਲੀਆਂ ਹੋਰਨਾਂ ਸਰਕਾਰੀ ਇਮਾਰਤਾਂ ਦੀ ਵਿਆਪਕ ਪੱਧਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਐੱਸਐੱਸਪੀ ਦੀ ਨਿਗਰਾਨੀ ਹੇਠ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਦੀ ਚੈਕਿੰਗ ਦੌਰਾਨ ਡਾਗ ਸਕੂਐਡ, ਬੰਬ ਰੋਧਕ ਦਸਤਿਆਂ ਸਮੇਤ ਵੱਡੀ ਗਿਣਤੀ ਪੁਲੀਸ ਮੁਲਾਜ਼ਮਾਂ ਨੇ ਚੈਕਿੰਗ ਦੇ ਅਮਲ ਨੂੰ ਸਿਰੇ ਚੜ੍ਹਾਇਆ। ਇਸ ਦੌਰਾਨ ਅਦਾਲਤ ਕੰਪਲੈਕਸ ਦੇ ਰਸਤਿਆਂ ’ਤੇ ਲਾਏ ਸੁਰੱਖਿਆ ਯੰਤਰਾਂ (ਮੈਟਲ ਡਿਟੈਕਟਰਜ਼) ਦਾ ਵੀ ਨਿਰੀਖਣ ਕੀਤਾ ਅਤੇ ਮੈਨੂਅਲ ਮੈਟਲ ਡਿਟੈਕਰਟਰਜ਼ ਦੀ ਵੀ ਜਾਂਚ ਕੀਤੀ। ਪੁਲੀਸ ਨੇ ਕੰਪਲੈਕਸ ਵਿੱਚ ਖੜ੍ਹੇ ਵਾਹਨਾਂ ਦੀ ਵੀ ਜਾਂਚ-ਪੜਤਾਲ ਕੀਤੀ। ਇਸ ਮੌਕੇ ਡੀਐਸਪੀ ਹਰਸਿਮਰਨ ਸਿੰਘ ਬੱਲ, ਸੋਹਾਣਾ ਥਾਣਾ ਦੇ ਐਸਐਚਓ ਜਸਪ੍ਰੀਤ ਸਿੰਘ ਕਾਹਲੋਂ ਸਮੇਤ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।
ਦੀਪਕ ਪਾਰਿਕ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਹੀ ਰੋਕਣ ਲਈ ਜਿੱਥੇ ਪੁਲੀਸ ਗਸ਼ਤ ਅਤੇ ਚੈਕਿੰਗ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ, ਉੱਥੇ ਆਮ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਦੱਸਿਆ ਕਿ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ ਗਈ ਹੈ ਅਤੇ ਡਿਊਟੀ ਸਬੰਧੀ ਕਿਸੇ ਕਿਸਮ ਦੀ ਢਿੱਲਮੱਠ ਅਤੇ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੀ ਕਾਰਜਪ੍ਰਣਾਲੀ ਦਾ ਲੋਹਾ ਪੂਰੀ ਦੁਨੀਆ ਮੰਨਦੀ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਫ਼ਿਕਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਸਟਰੀਟ ਕ੍ਰਾਈਮ ਨੂੰ ਠੱਲ੍ਹ ਪਾਉਣ ਅਤੇ ਸਮਾਜ ਵਿਚਲੇ ਮਾੜੇ ਅਨਸਰਾਂ ਖ਼ਿਲਾਫ਼ ਆਮ ਨਾਗਰਿਕਾਂ ਤੋਂ ਸਹਿਯੋਗ ਦੀ ਮੰਗ ਕੀਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…