nabaz-e-punjab.com

ਪੰਜਾਬ ਪੁਲੀਸ ਵੱਲੋਂ ਸੋਸ਼ਲ ਮੀਡੀਆ ’ਤੇ ਜਾਅਲੀ ਭਰਤੀ ਇਸ਼ਤਿਹਾਰ ਦੇਣ ਵਾਲਿਆਂ ਵਿਰੁੱਧ ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਸਤੰਬਰ:
ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਭਰਤੀ ਲਈ ਦਿੱਤੇ ਜਾਅਲੀ ਇਸ਼ਤਿਹਾਰ ਰਾਹੀਂ ਲੋਕਾਂ ਅਤੇ ਸਰਕਾਰ ਨੂੰ ਧੋਖਾ ਦੇਣ ਦੇ ਮਾਮਲੇ ਵਿਚ ਅਣਪਛਾਤੇ ਲੋਕਾਂ ਖਿਲਾਫ ਧੋਖਾਧੜੀ ਦਾ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਖਾਲੀ ਅਸਾਮੀਆਂ ਸਬੰਧੀ ਇਸ਼ਤਿਹਾਰ ਜਾਰੀ ਹੋਣ ਬਾਰੇ ਇਕ ਨਕਲੀ ਪੋਸਟ ਸੋਸ਼ਲ ਮੀਡੀਆ ‘ਤੇ ਘੁੰਮ ਰਿਹਾ ਹੈ ਜਿਸ ਦਾ ਮਕਸਦ ਨੌਜਵਾਨਾਂ ਤੋਂ ਜਾਅਲਸਾਜ਼ੀ ਰਾਹੀਂ ਪੈਸਾ ਕਮਾਉਣਾ ਅਤੇ ਸਰਕਾਰ ਨੂੰ ਧੋਖਾ ਦੇਣਾ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਹਮੇਸ਼ਾਂ ਭਰਤੀ ਲਈ ਜਨਤਕ ਇਸ਼ਤਿਹਾਰ ਜਾਰੀ ਕਰਦੀ ਹੈ ਅਤੇ ਭਰਤੀ ਸਬੰਧੀ ਸੂਚਨਾ ਨੂੰ ਆਪਣੇ ਵੈੱਬ ਪੋਰਟਲ ‘ਤੇ ਵੀ ਮੁਹੱਈਆ ਕਰਦੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਮੌਜੂਦਾ ਸਾਲ ਲਈ ਕਿਸੇ ਵੀ ਕਾਡਰ ਦੀ ਭਰਤੀ ਜਾਂ ਰੁਜ਼ਗਾਰ ਲਈ ਪੰਜਾਬ ਪੁਲਿਸ ਵੱਲੋਂ ਅਜਿਹਾ ਕੋਈ ਵੀ ਇਸ਼ਤਿਹਾਰ ਜਾਂ ਸੂਚਨਾ ਨਹੀਂ ਦਿੱਤੀ ਗਈ।
ਬੁਲਾਰੇ ਨੇ ਆਮ ਜਨਤਾ ਨੂੰ ਅਜਿਹੇ ਧੋਖਾਧੜੀ ਵਾਲੇ ਸੰਦੇਸ਼ਾਂ ਜਾਂ ਸੋਸ਼ਲ ਮੀਡੀਆ ‘ਤੇ ਚਲਦੀਆਂ ਪੋਸਟਾਂ ਨੂੰ ਅਣਡਿੱਠ ਕਰਨ ਦੀ ਤਾਕੀਦ ਕਰਦਿਆਂ ਕਿਹਾ ਕਿ ਜੇ ਕੋਈ ਵੀ ਵਿਅਕਤੀ ਪੁਲਿਸ ਵਿੱਚ ਅਜਿਹੇ ਕਿਸੇ ਤਰਾਂ ਵੀ ਰੁਜ਼ਗਾਰ ਜਾਂ ਭਰਤੀ ਦਾ ਦਾਅਵਾ ਜਾਂ ਵਾਅਦਾ ਕਰਦਾ ਹੈ ਤਾਂ ਉਸ ਸ਼ਖਸ਼ ਖਿਲਾਫ਼ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਕਿਸੇ ਵੀ ਨੇੜਲੇ ਪੁਲਿਸ ਅਧਿਕਾਰੀ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਵਿੰਗ ਨੇ ਇਸ ਸਬੰਧੀ ਆਈ.ਪੀ.ਸੀ ਦੀ ਧਾਰਾ 420, 419, 465, 468, 471 ਅਤੇ ਆਈ.ਟੀ. ਕਾਨੂੰਨ ਦੀ ਧਾਰਾ 66 ਤੇ 66-ਡੀ ਤਹਿਤ ਸਾਈਬਰ ਕ੍ਰਾਈਮ ਥਾਣਾ ਐਸ.ਏ.ਐਸ. ਵਿੱਚ ਮੁਕੱਦਮਾ ਦਰਜ਼ ਕਰਕੇ ਦੋਸ਼ੀਆਂ ਨੂੰ ਸਲਾਖਾਂ ਪਿਛੇ ਡੱਕਣ ਦੀ ਕਾਰਵਾਈ ਤੇਜ਼ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …