Nabaz-e-punjab.com

ਆਈ.ਸੀ.ਸੀ.ਸੀ.ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਕੇ ਪੰਜਾਬ ਪੁਲਿਸ ਨੇ ਕਾਇਮ ਕੀਤੀ ਨਵੀਂ ਮਿਸਾਲ- ਵਿੱਤ ਮੰਤਰੀ

ਆਈ.ਸੀ.ਸੀ.ਸੀ.ਸੈਂਟਰ ਦਾ ਕੀਤਾ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ/ਸੁਲਤਾਨਪੁਰ ਲੋਧੀ, 11 ਨਵੰਬਰ 2019:
ਵਿੱਤ ਮੰਤਰੀ ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾ ਕੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। ਵਿੱਤ ਮੰਤਰੀ ਵਲੋਂ ਅੱਜ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕਰਨ ਉਪਰੰਤ ਕਿਹਾ ਕਿ ਪੰਜਾਬ ਪੁਲਿਸ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਅਮਨ ਕਾਨੂੰਨ ਦੀ ਸਥਿਤੀ ‘ਤੇ ਪੂਰੀ ਚੌਕਸੀ ਨਾਲ ਨਿਗਰਾਨੀ ਰੱਖੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ ਇਹ ਇਕ ਸ਼ਲਾਘਾ ਯੋਗ ਉਪਰਾਲਾ ਹੈ ਜਿਸ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਮਹਾਨ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਨੇਕਾਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਅਮਨ ਕਾਨੂੰਨ ਦੀ ਵਿਵਥਾ ਨੂੰ ਬਰਕਰਾਰ ਰੱਖਣ ਲਈ ਇਹ ਵਿਸ਼ੇਸ਼ ਪਹਿਲ ਕਦਮੀ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਆਧੁਨਿਕ ਤਕਨੀਕੀ ਦੀ ਸਹਾਇਤਾ ਨਾਲ ਸੁਰੱਖਿਆ ਦੇ ਖੇਤਰ ਵਿੱਚ ਨਵੀਂ ਪੁਲਾਂਘ ਭਰੀ ਗਈ ਹੈ ਅਤੇ ਭਵਿੱਖ ਵਿਚ ਜੁਰਮਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਲਈ ਇਸ ਵਿਧੀ ਨੂੰ ਅਪਣਾਇਆ ਜਾਵੇਗਾ। ਸ੍ਰੀ ਬਾਦਲ ਵਲੋਂ ਪੰਜਾਬ ਪੁਲਿਸ ਨੂੰ ਇਸ ਨੇਕ ਕਾਰਜ ਲਈ ਪੂਰੀ ਮਦਦ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਇੰਸਪੈਕਟਰ ਜਨਰਲ ਆਫ਼ ਪੁਲਿਸ ਸ੍ਰੀ ਨੌਨਿਹਾਲ ਸਿੰਘ ਵਲੋਂ ਮੰਤਰੀ ਜੀ ਨੂੰ ਆਈ.ਸੀ.ਸੀ.ਸੀ.ਦੀਆਂ ਵਿਸ਼ੇਸਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸੈਂਟਰ ਵਲੋਂ ਪਵਿੱਤਰ ਸ਼ਹਿਰ ਦੇ ਹਰ ਕੋਨੇ-ਕੋਨੇ ‘ਤੇ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਪੂਰੀ ਚੌਕਸੀ ਨਾਲ ਨਿਗਰਾਨੀ ਕੀਤੀ ਜਾ ਰਹੀ । ਉਨ•ਾਂ ਦੱਸਿਆ ਕਿ ਪਵਿੱਤਰ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਆਈ.ਜੀ.ਸ੍ਰ.ਇੰਦਰਬੀਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …