ਪੰਜਾਬ ਪਾਵਰਕੌਮ ਨੇ ਮੁਹਾਲੀ ਫੇਜ਼-6 ਵਿੱਚ ਸੜਕ ਕਿਨਾਰੇ ਖੜੇ 80 ਦਰੱਖ਼ਤ ਕੱਟੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ:
ਬਿਜਲੀ ਵਿਭਾਗ ਵੱਲੋਂ ਬੀਤੇ ਦਿਨੀਂ ਫੇਜ਼-6 ਵਿੱਚ ਵੱਡੀ ਗਿਣਤੀ ਦਰੱਖ਼ਤ ਵਿਚਾਲਿਓ ਵੱਢ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵੈਲਫੇਅਰ ਐਕਸ਼ਨ ਕਮੇਟੀ ਸੈਕਟਰ-56 ( ਫੇਜ਼-6) ਦੇ ਪ੍ਰਧਾਨ ਜਸਮੇਰ ਸਿੰਘ ਬਾਠ ਨੇ ਦੋਸ਼ ਲਾਇਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਲਗਭਗ 80 ਦੇ ਕਰੀਬ ਦਰੱਖ਼ਤ ਅੱਧ ਵਿਚਾਲਿਓ ਕੱਟ ਦਿੱਤੇ ਹਨ। ਇਹ ਦਰੱਖ਼ਤ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਅਹਿਮ ਰੋਲ ਨਿਭਾ ਰਹੇ ਸਨ। ਸ੍ਰੀ ਬਾਠ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਰਕਾਰਾਂ ਵੱਧ ਤੋਂ ਵੱਧ ਦਰੱਖ਼ਤ ਲਾਉਣ ’ਤੇ ਜ਼ੋਰ ਦਿੰਦੀਆਂ ਹਨ ਪਰ ਪੂਰੀ ਤਰ੍ਹਾਂ ਵਿਕਸਤ ਹੋ ਚੁੱਕੇ ਦਰੱਖ਼ਤ ’ਚੋਂ ਕੱਟ ਦੇਣਾ ਵਾਤਾਵਰਣ ਲਈ ਘਾਤਕ ਹੈ। ਉਹਨਾਂ ਕਿਹਾ ਕਿ ਕਾਰਪੋਰੇਸ਼ਨ ਦਾ ਇਹ ਕੰਮ ਨਿੰਦਣਯੋਗ ਹੈ। ਉਹਨਾਂ ਕਮੇਟੀ ਨੇ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਦਰੱਖ਼ਤ ਦੀ ਇਸ ਤਰ੍ਹਾਂ ਕਟਾਈ ’ਤੇ ਸਖ਼ਤ ਰੋਕ ਲਗਾਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…