Share on Facebook Share on Twitter Share on Google+ Share on Pinterest Share on Linkedin ‘ਪੰਜਾਬ ਸਰਕਾਰ ਆਪ ਦੇ ਦੁਆਰ’: ਸੁਵਿਧਾ ਕੈਂਪਾਂ ਵਿੱਚ ਪੇਂਡੂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਨਬਜ਼-ਏ-ਪੰਜਾਬ, ਮੁਹਾਲੀ, 23 ਅਗਸਤ: ‘ਪੰਜਾਬ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੁਹਾਲੀ ਪ੍ਰਸ਼ਾਸਨ ਵੱਲੋਂ ਪਿੰਡ ਮਨੌਲੀ ਵਿਖੇ ਸੁਵਿਧਾ ਕੈਂਪ ਲਾਇਆ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਐਸਡੀਐਮ ਦੀਪਾਂਕਰ ਗਰਗ ਨੇ ਦੱਸਿਆ ਕਿ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਆਦਾਤਰ ਮੁਸ਼ਕਲਾਂ ਦਾ ਮੌਕੇ ’ਤੇ ਹੱਲ ਕੀਤਾ ਗਿਆ। ਪਿੰਡ ਮਨੌਲੀ ਦੇ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਅਧਾਰ ਕਾਰਡ ਪਹਿਲਾਂ ਵੀ ਬਣਿਆ ਹੋਇਆ ਸੀ ਲੇਕਿਨ ਉਸ ਵਿੱਚ ਉਸ ਦਾ ਨਾਮ ਅਤੇ ਜਨਮ ਮਿਤੀ ਗਲਤ ਦਰਜ ਹੋਣ ਕਾਰਨ ਉਸਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪ੍ਰੰਤੂ ਅੱਜ ਉਸ ਨੇ ਆਪਣੇ ਆਧਾਰ ਕਾਰਡ ਵਿੱਚ ਸੋਧ ਲਈ ਅਪਲਾਈ ਕਰਨ ’ਤੇ ਜਲਦੀ ਹੀ ਨਵਾਂ ਆਧਾਰ ਕਾਰਡ ਬਣਾਉਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਬਾਲ ਪ੍ਰਾਜੈਕਟ ਅਫ਼ਸਰ ਗੁਰਸਿਮਰਨ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ 0 ਤੋਂ 6 ਸਾਲ ਤੱਕ ਦੇ 15 ਬੱਚਿਆਂ ਦੇ ਆਧਾਰ ਕਾਰਡ ਬਣਾਏ ਗਏ ਹਨ ਅਤੇ ਦਰਜਨ ਵਿਅਕਤੀਆਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਆਸ਼ਰਿਤ ਪੈਨਸ਼ਨ ਦਾ ਲਾਭ ਦਿੱਤਾ ਗਿਆ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਉਨ੍ਹਾਂ ਦੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਰੁਕੇ ਹੋਏ ਕੰਮ ਕਰਾਉਣ ਲਈ ਪਹਿਲਕਦਮੀ ਕਰ ਰਹੇ ਹਨ ਅਤੇ ਇਹ ਕੈਂਪ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ, ਕਿਉਂ ਜੋ ਹੁਣ ਉਨ੍ਹਾਂ ਦੇ ਕੰਮ ਦਫ਼ਤਰਾਂ ਦੀ ਥਾਂ ਘਰਾਂ ਨੇੜੇ ਹੋ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ