ਪੰਜਾਬ ਐਸਸੀ ਕਮਿਸ਼ਨ ਨੇ ਲਿਆ ਦਲਿਤ ਪਰਿਵਾਰ ’ਤੇ ਹਮਲੇ ਦਾ ਗੰਭੀਰ ਨੋਟਿਸ

ਐਸਐਸਪੀ ਤਰਨਤਾਰਨ ਤੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦਾ ਮੁਖੀ ਤਲਬ, 28 ਫਰਵਰੀ ਨੂੰ ਰਿਪੋਰਟ ਲੈ ਕੇ ਪੇਸ਼ ਹੋਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਫਰਵਰੀ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬੀਤੇ ਦਿਨੀਂ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪਲਸੌਰ ਵਿੱਚ ਪਿੰਡ ਦੇ ਸਾਬਕਾ ਸਰਪੰਚ ਵੱਲੋਂ ਇੱਕ 32 ਸਾਲਾ ਦਲਿਤ ਨੌਜਵਾਨ ਸੁਰਜੀਤ ਸਿੰਘ ਨੂੰ ਗੋਲੀ ਮਾਰ ਕੇ ਕਤਲ ਕਰਨ ਅਤੇ ਪਰਿਵਾਰ ’ਤੇ ਹਮਲਾ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਤਰਨਤਾਰਨ ਅਤੇ ਡਾਇਰੈਕਟਰ, ਬਿਊਰੋ ਆਫ ਇੰਨਫਰਮੇਸ਼ਨ, ਪੰਜਾਬ, ਚੰਡੀਗੜ੍ਹ ਨੂੰ ਤਲਬ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਨੇ ਦੱਸਿਆ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਦਿਨਾਂ ਦੌਰਾਨ ਇੱਕ ਦਲਿਤ ਪਰਿਵਾਰ ’ਤੇ ਹੋਇਆ ਹਮਲਾ ਮੰਦਭਾਗਾ ਹੈ।
ਉਨ੍ਹਾਂ ਦੱਸਿਆ ਕਿ ਇਹ ਜਾਣਕਾਰੀ ਮਿਲੀ ਹੈ ਕਿ ਮੁਲਜ਼ਮਾਂ ਵਿਰੁੱਧ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਅੱਤਿਆਚਾਰ ਨਿਵਾਰਣ ਐਕਟ-1989 ਦੇ ਉਪਬੰਧ ਸ਼ਾਮਲ ਨਹੀਂ ਕੀਤੇ ਗਏ। ਸ੍ਰੀ ਬਾਘਾ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਦੌਰਾਨ ਸਾਰੇ ਹਥਿਆਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਮ੍ਹਾਂ ਕਰਵਾ ਲਏ ਜਾਂਦੇ ਹਨ ਅਤੇ ਦੋਸ਼ੀਆਂ ਨੇ ਕਿਹੜੇ ਹਥਿਆਰਾਂ ਦੀ ਵਰਤੋਂ ਕੀਤੀ, ਇਹ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ 28 ਫਰਵਰੀ ਨੂੰ ਐਸ.ਐਸ.ਪੀ. ਤਰਨਤਾਰਨ ਅਤੇ ਡਾਇਰੈਕਟਰ, ਬਿਊਰੋ ਆਫ਼ ਇੰਨਫਰਮੇਸ਼ਨ, ਪੰਜਾਬ, ਚੰਡੀਗੜ੍ਹ ਨੂੰ ਮਾਮਲੇ ਸਬੰਧੀ ਸਮੁੱਚੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…