Nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਿਨਾਂ ਮੈਰਿਟ ਤੋਂ ਬਾਰ੍ਹਵੀਂ ਦਾ ਨਤੀਜਾ ਐਲਾਨਿਆ, ਕੁੜੀਆਂ ਬਾਜ਼ੀ ਮਾਰੀ

ਸਰਕਾਰੀ ਸਕੂਲ ਲਗਾਤਾਰ ਐਫੀਲੀਏਟਫ ਅਤੇ ਐਸੋਸੀਏਟਿਡ ਸਕੂਲਾਂ ਤੋਂ ਅੱਗੇ

94.32 ਪਾਸ ਫੀਸਦੀ ਨਾਲ ਸਰਕਾਰੀ ਸਕੂਲ ਦੇ ਨਤੀਜਿਆਂ ’ਚ ਲਗਾਤਾਰ ਸੁਧਾਰ ਹੋ ਰਿਹਾ: ਸਿੰਗਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਮੰਗਲਵਾਰ ਨੂੰ ਸਭ ਤੋਂ ਵਧੀਆ ਕਾਰਗੁਜ਼ਾਰੀ ਵਿਸ਼ਾ ਫਾਰਮੂਲੇ ਦੇ ਆਧਾਰ ’ਤੇ ਬਾਰ੍ਹਵੀਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਬੋਰਡ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਕਿ ਬਿਨਾਂ ਮੈਰਿਟ ਸੂਚੀ ਤੋਂ ਨਤੀਜਿਆਂ ਘੋਸ਼ਿਤ ਕੀਤਾ ਹੋਵੇ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਕੋਵਿਡ-19 ਸ਼ੁਰੂ ਹੋਣ ਤੋਂ ਪਹਿਲਾਂ 2,86,378 ਵਿਦਿਆਰਥੀਆਂ ਨੇ ਇਹ ਇਮਤਿਹਾਨ ਦਿੱਤਾ। ਜਿਨ੍ਹਾਂ ’ਚੋਂ 2,60,547 ਵਿਦਿਆਰਥੀ (90.98 ਫੀਸਦੀ) ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਲਗਾਤਾਰ ਦੂਜੇ ਸਾਲ ਸਰਕਾਰੀ ਸਕੂਲਾਂ ਦਾ ਨਤੀਜੇ ਐਫ਼ੀਲੀਏਟਡ ਅਤੇ ਐਸੋਸੀਏਟਿਡ ਸਕੂਲਾਂ ਨਾਲੋਂ ਵਧੀਆ ਰਿਹਾ ਹੈ। ਸਰਕਾਰੀ ਸਕੂਲਾਂ ਦੀ ਪਾਸ ਫੀਸਦੀ 94.32 ਫੀਸਦੀ ਰਹੀ ਹੈ ਜਦਕਿ ਐਫ਼ੀਲੀਏਟਡ ਸਕੂਲਾਂ ਦੀ 91.84 ਫ਼ੀਸਦੀ ਅਤੇ ਐਸੋਸੀਏਟਿਡ ਸਕੂਲਾਂ ਦੀ 87.04 ਫ਼ੀਸਦੀ ਰਹੀ ਹੈ। ਉਨ੍ਹਾਂ ਦੱਸਿਆ ਕਿ 92.77 ਫੀਸਦੀ ਰੈਗੂਲਰ ਵਿਦਿਆਰਥੀਆਂ ਨੇ ਇਹ ਇਮਤਿਹਾਨ ਪਾਸ ਕੀਤਾ ਹੈ।
ਉਨ੍ਹਾਂ ਨੇ ਕਿਹਾ, ‘‘ਪੰਜਾਬ ਵਿੱਚ ਸਰਕਾਰ ਦੇ ਗਠਨ ਤੋਂ ਬਾਅਦ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਸਿੱਖਿਆ ਦਾ ਪੱਧਰ ਉੱਚ ਚੁੱਕਣ ਲਈ ਲਗਾਤਾਰ ਅਣਥੱਕ ਕੋਸ਼ਿਸ਼ਾਂ ਕਰ ਰਹੇ ਹਾਂ। ਸਾਡੀਆਂ ਕੋਸ਼ਿਸ਼ਾਂ ਨੇ ਸਾਲ ਦਰ ਸਾਲ ਸ਼ਾਨਦਾਰ ਨਤੀਜੇ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਅਸੀਂ ਬੋਰਡ ਦੇ ਇਮਤਿਹਾਨਾਂ ਵਿੱਚ ਪਾਸ ਫ਼ੀਸਦੀ ’ਚ ਵਾਧਾ ਦਰਜ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਸਾਲ 2017 ਵਿੱਚ ਬਾਰ੍ਹਵੀਂ ਦੀ ਪਾਸ ਫੀਸਦੀ 63 ਫ਼ੀਸਦੀ ਤੋਂ ਵੀ ਘੱਟ ਸੀ ਜਦ ਕਿ 2018 ਵਿੱਚ ਇਹ ਵਧ ਕੇ 65.97 ਫ਼ੀਸਦੀ ਹੋ ਗਈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 2019 ਵਿੱਚ ਨਤੀਜੇ 86.41 ਫ਼ੀਸਦੀ ਸਨ ਜੋ ਕਿ ਪਿਛਲੇ ਸਾਲਾਂ ਨਾਲੋਂ ਵੱਧ ਸਨ।
ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੁੱਝ ਵਿਸ਼ਿਆਂ ਦਾ ਇਮਤਿਹਾਨ ਰੱਦ ਕੀਤਾ ਗਿਆ ਸੀ ਅਤੇ ਪੀ.ਐਸ.ਈ.ਬੀ. ਨੇ ਵਧੀਆ ਕਾਰਗੁਜ਼ਾਰੀ ਵਿਸ਼ਾ ਫਾਰਮੂਲਾ ਨੂੰ ਅਪਣਾਇਆ। ਇਸ ਫਰਮੂਲੇ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜੇ ਕੋਈ ਵਿਦਿਆਰਥੀ ਚਾਰ ਵਿਸ਼ਿਆਂ ਦੇ ਇਮਤਿਹਾਨ ਵਿੱਚ ਬੈਠਦਾ ਹੈ ਤਾਂ ਉਸ ਦੇ ਸਭ ਤੋਂ ਵਧੀਆ ਤਿੰਨ ਵਿਸ਼ਿਆਂ ਦੇ ਅੰਕਾਂ ਦੀ ਅੌਸਤ ਦੇ ਆਧਾਰ ’ਤੇ ਰੱਦ ਵਿਸ਼ੇ ਦਾ ਨੰਬਰ ਦਿੱਤੇ ਜਾਂਦੇ ਹਨ। ਸ੍ਰੀ ਸਿੰਗਲਾ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਇੱਕ ਤੋਂ ਵੱਧ ਵਿਸ਼ਿਆਂ ਲਈ ਡਵੀਜ਼ਨ ’ਚ ਸੁਧਾਰ ਕਰਨ ਦੇ ਇਰਾਦੇ ਨਾਲ ਇਮਤਿਹਾਨ ਵਿੱਚ ਬੈਠੇ ਸਨ, ਉਨ੍ਹਾਂ ’ਤੇ ਵੀ ਏਹੋ ਫਾਰਮੂਲਾ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਪਾਰਮੈਂਟ ਦੇ ਆਖਰੀ ਮੌਕੇ ਵਾਲੇ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਵੱਲੋਂ ਪਹਿਲਾਂ ਪਾਸ ਕੀਤੇ ਵਿਸ਼ਿਆਂ ਦੇ ਆਧਾਰ ’ਤੇ ਪਾਸ ਐਲਾਨਿਆ ਗਿਆ ਹੈੇ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਨੇ ਸਿਰਫ਼ ਇੱਕ ਵਿਸ਼ੇ ਦੀ ਇੰਪਰੂਵਮੈਂਟ ਜਾਂ ਵਾਧੂ ਵਿਸ਼ੇ ਲਈ ਦਾਖਲਾ ਭਰਿਆ ਸੀ, ਉਨ੍ਹਾਂ ਦਾ ਨਤੀਜਾ ਨਹੀਂ ਐਲਾਨਿਆ ਗਿਆ। ਉਨ੍ਹਾਂ ਨੂੰ ਸਥਿਤੀ ਆਮ ਵਰਗੀ ਹੋਣ ਤੋਂ ਬਾਅਦ ਇਤਤਿਹਾਨ ਵਿੱਚ ਬੈਠਣ ਲਈ ਹੋਰ ਮੌਕਾ ਦਿੱਤਾ ਜਵੇਗਾ। ਉਨ੍ਹਾਂ ਦੱਸਿਆ ਕਿ ਦਿਹਾਤੀ ਇਲਾਕਿਆਂ ਨਾਲ ਸਬੰਧਿਤ ਵਿਦਿਆਰਥੀਆਂ ਦੀ ਪਾਸ ਫ਼ੀਸਦੀ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਨਾਲੋਂ ਵੱਧ ਰਹੀ ਹੈ। ਇਹ ਕ੍ਰਮਵਾਰ 93.39 ਫੀਸਦੀ ਅਤੇ 91.26 ਫ਼ੀਸਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਬਾਰਵੀਂ ਦੀ ਓਪਨ ਸਕੂਲ ਸ਼੍ਰੇਣੀ ਵਿੱਚ 68.26 ਫ਼ੀਸਦੀ ਵਿਦਿਆਰਥੀ ਪਾਸ ਹੋਏ।

Load More Related Articles
Load More By Nabaz-e-Punjab
Load More In Education and Board

Check Also

ਸਹੁੰ ਚੁੱਕ ਸਮਾਗਮ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ

ਸਹੁੰ ਚੁੱਕ ਸਮਾਗਮ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ ਨਬਜ਼-ਏ…