ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ ’ਤੇ ਸੈਮੀਨਾਰ

ਨਬਜ਼-ਏ-ਪੰਜਾਬ, ਮੁਹਾਲੀ, 6 ਜੂਨ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਸਬੰਧਤ ਕੰਪਨੀ ਨੀਂਵ ਦੇ ਸਹਿਯੋਗ ਨਾਲ ਬੋਰਡ ਦੇ ਆਡੀਟੋਰੀਅਮ ਵਿਖੇ ਅਜੋਕੇ ਜੀਵਨ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਅਜੋਕੇ ਜੀਵਨ ਵਿੱਚ ਵਧਦੀ ਮਹੱਤਤਾ ਦੇ ਨਾਲ-ਨਾਲ ਸਿੱਖਿਆ, ਖੇਤੀਬਾੜੀ ਤੇ ਸਿਹਤ ਸਹੂਲਤਾਂ ਵਰਗੇ ਅਹਿਮ ਖੇਤਰਾਂ ਵਿੱਚ ਇਸਦੇ ਪ੍ਰਭਾਵ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ।
ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਸਿੱਖਿਆ ਪ੍ਰਣਾਲੀ ਵਿੱਚ ਸ਼ਾਮਲ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਵਿੱਚ ਨਵੀਨਤਾ ਅਤੇ ਹੁਨਰ ਨੂੰ ਹੋਰ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਬੋਰਡ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵਿਸ਼ਾਲ ਦਾਇਰੇ ਨੂੰ ਸਮਝਣ ਅਤੇ ਇੱਕ ਤਕਨੀਕੀ ਤੌਰ ’ਤੇ ਉੱਨਤ ਸਮਾਜ ਦੀ ਉਸਾਰੀ ਵਿੱਚ ਇਸਦੀ ਭੂਮਿਕਾ ਨੂੰ ਜਾਣਨ ਲਈ ਮਹੱਤਵਪੂਰਨ ਮੰਚ ਸਾਬਤ ਹੋਵੇਗਾ।
ਨੀਂਵ ਕੰਪਨੀ ਦੇ ਪ੍ਰਮੁੱਖ ਅਰਪਿਤ ਯਾਦਵ ਨੇ ਦੱਸਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਕਿਵੇਂ ਭਵਿੱਖ ਦੀ ਰੂਪਰੇਖਾ ਵਿੱਚ ਬਦਲਾਅ ਲਿਆ ਰਿਹਾ ਹੈ। ਨੌਜਵਾਨਾਂ ਨੂੰ ਤਕਨਾਲੋਜੀ ਦੇ ਹੁਨਰਾਂ ਨਾਲ ਲੈਸ ਕਰਨ ਦੀ ਜ਼ਰੂਰਤ ਬਾਰੇ ਵੀ ਭਰਪੂਰ ਵਿਚਾਰ ਵਟਾਂਦਰੇ ਕੀਤੇ ਗਏ। ਹੋਰਨਾਂ ਮਾਹਰਾਂ ਨੇ ਸਮਾਰਟ ਸਿੰਚਾਈ ਪ੍ਰਣਾਲੀ, ਵਿਅਕਤੀਗਤ ਸਿੱਖਿਆ ਅਤੇ ਮੈਡੀਕਲ ਡਾਇਗਨੋਸਟਿਕਸ ਖੇਤਰਾਂ ਲਈ ਤਿਆਰ ਕੀਤੇ ਗਏ ਆਰਟੀਫੀਸ਼ੀਅਲ ਇੰਟੈਲੀਜੈਂਸ ਸਾਫ਼ਟਵੇਅਰ ਅਤੇ ਡਰੋਨ ਵਰਗੀਆਂ ਨਵੀਨਤਮ ਤਕਨਾਲੋਜੀਆਂ ਬਾਰੇ ਭਰਪੂਰ ਜਾਣਕਾਰੀ ਦਿੱਤੀ।
ਬੋਰਡ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਿਦਿਆਰਥੀਆਂ ਵਿੱਚ ਡਿਜੀਟਲ ਸਾਖਰਤਾ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਜਾਗਰੂਕਤਾ ਫੈਲਾਉਣ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਤਾਂ ਜੋ ਪੰਜਾਬੀ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਨਵੀਨਤਾ ਦੇ ਮੋਢੀ ਵਜੋਂ ਸਥਾਪਿਤ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…