nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਬੁੱਧਵਾਰ ਨੂੰ ਘੋਸ਼ਿਤ ਕਰੇਗਾ ਬਾਰ੍ਹਵੀਂ ਜਮਾਤ ਦਾ ਨਤੀਜਾ

ਨਬਜ਼-ਏ-ਪੰਜਾਬ, ਮੁਹਾਲੀ, 13 ਮਈ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਭਲਕੇ 14 ਮਈ ਨੂੰ ਫਿਜ਼ੀਕਲ ਮੀਟਿੰਗ ਦੌਰਾਨ ਬਾਅਦ ਦੁਪਹਿਰ 3 ਵਜੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਸਿੱਖਿਆ ਬੋਰਡ ਵੱਲੋਂ ਮਾਰਚ ਮਹੀਨੇ ਵਿੱਚ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਲਈ ਗਈ ਸੀ। ਇਸ ਸਾਲ ਦਾ ਨਤੀਜਾ 14 ਦਿਨ ਲੇਟ ਕੱਢਿਆ ਜਾ ਰਿਹਾ ਹੈ। ਪਿਛਲੇ ਸਾਲ 30 ਅਪਰੈਲ ਨੂੰ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਗਿਆ ਸੀ। ਉਧਰ, ਸੀਬੀਐੱਸਈ ਬੋਰਡ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦਾ ਨਤੀਜਾ ਐਲਾਨਣ ਦੇ ਮਾਮਲੇ ਵਿੱਚ ਪੰਜਾਬ ਬੋਰਡ ਤੋਂ ਮੋਹਰੀ ਰਿਹਾ ਹੈ। ਸੀਬੀਐੱਸਈ ਦੋਵੇਂ ਜਮਾਤਾਂ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ।
ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਬੁੱਧਵਾਰ ਸ਼ਾਮ ਨੂੰ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ਉੱਤੇ ਦੇਖ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…