Share on Facebook Share on Twitter Share on Google+ Share on Pinterest Share on Linkedin ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਸੰਸਦ ਮੈਂਬਰ ਮਾਲਵਿੰਦਰ ਕੰਗ ਨਾਲ ਕੀਤੀ ਮੁਲਾਕਾਤ ਯੂਨੀਅਨ ਨੇ ਪੁਰਾਣੀ ਪੈਨਸ਼ਨ ਸਮੇਤ ਹੋਰ ਅਹਿਮ ਮੰਗਾਂ ਲਾਗੂ ਕਰਨ ਦੀ ਗੁਹਾਰ ਲਗਾਈ ਨਬਜ਼-ਏ-ਪੰਜਾਬ, ਮੁਹਾਲੀ, 12 ਜੂਨ: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀਐਸਐਮਐਸਯੂ) ਦੇ ਜ਼ਿਲ੍ਹਾ ਪ੍ਰਧਾਨ ਨਵਵਰਿੰਦਰ ਸਿੰਘ ਨਵੀ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਹਲਕੇ ਦੇ ਨਵ-ਨਿਯੁਕਤ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕੀਤੀ। ਆਗੂਆਂ ਵੱਲੋਂ ਜਿੱਥੇ ਮੈਂਬਰ ਪਾਰਲੀਮੈਂਟ ਨੂੰ ਵਧਾਈ ਦਿੱਤੀ ਉੱਥੇ ਉਨ੍ਹਾਂ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨਾ, ਡੀਏ ਦੀਆਂ ਬਕਾਇਆ ਕਿਸਤਾਂ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਹੋਰ ਵੱਖ ਵੱਖ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ 92 ਵਿਧਾਇਕ ਜਿਤਾਉਣ ਵਿੱਚ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦਾ ਅਹਿਮ ਯੋਗਦਾਨ ਰਿਹਾ ਹੈ। ਇਸ ਲਈ ਹੁਣ ਪੰਜਾਬ ਦੀ ‘ਆਪ’ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ’ਤੇ ਗੌਰ ਕਰਨਾ ਚਾਹੀਦਾ ਹੈ। ਇਸ ਮੌਕੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਯੂਨੀਅਨ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਹੱਲ ਕਰਨ ਲਈ ਵਚਨਬੱਧ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ