Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਨਬਾਜ਼-ਏ-ਪੰਜਾਬ, ਚੰਡੀਗੜ੍ਹ, 26 ਸਤੰਬਰ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਸ ਨਾਇਕ ਸ਼ਹੀਦ ਰਿੰਕੂ ਸਿੰਘ ਤੇ ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਸੰਗੀਤਕਾਰ ਚਰਨਜੀਤ ਅਹੂਜਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ