nabaz-e-punjab.com

ਪੰਜਾਬ ਵਿਜੀਲੈਂਸ ਵੱਲੋਂ ਪੱਕਾ ਕਲਾਂ, ਬਠਿੰਡਾ ਦਾ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਅਪਰੈਲ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੱਕਾ ਕਲਾਂ-1, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਪਟਵਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੱਕਾ ਕਲਾਂ-1 ਵਿੱਚ ਤਾਇਨਾਤ ਪਟਵਾਰੀ ਯਾਦਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਦਰਸ਼ਨ ਸਿੰਘ ਵਾਸੀ ਪਿੰਡ ਪੱਕਾ ਕਲਾਂ, ਜਿਲਾ ਬਠਿੰਡਾ ਦੀ ਸ਼ਿਕਾਇਤ ’ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਦਰਸ਼ਨ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਕਰਜਾ ਮਾਫੀ ਲਿਸਟ ਵਿਚ ਉਸ ਦੇ ਦਾਦੇ ਦਾ ਨਾਮ ਠੀਕ ਕਰਨ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕੀਤੀ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…