ਪੰਜਾਬ ਵਿਜੀਲੈਂਸ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 25 ਜੂਨ:
ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਹੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਆਪ’ ਸਰਕਾਰ ਦੇ ਨਿਸ਼ਾਨੇ ’ਤੇ ਸਨ ਅਤੇ ਪਿੱਛੇ ਜਿਹੇ ਪੰਜਾਬ ਵਿਜੀਲੈਂਸ ਬਿਊਰੋ ਦੇ ਉੱਚ ਅਧਿਕਾਰੀਆਂ ਦੇ ਤਬਾਦਲੇ ਤੋਂ ਬਾਅਦ ਹੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਪ੍ਰਗਟ ਕੀਤਾ ਸੀ। ਪਹਿਲਾਂ ਸਵੇਰੇ ਵਿਜੀਲੈਂਸ ਦੀ ਟੀਮ ਮਜੀਠੀਆ ਦੇ ਘਰ ਵਿੱਚ ਪੁੱਛ ਪੜਤਾਲ ਕਰਨ ਦੇ ਬਹਾਨੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋਈ, ਜਿੱਥੇ ਮਜੀਠੀਆ, ਉਨ੍ਹਾਂ ਦੀ ਪਤਨੀ ਤੇ ਅਕਾਲੀ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਅਤੇ ਸਮਰਥਕਾਂ ਨਾਲ ਵਿਜੀਲੈਂਸ ਟੀਮ ਦੀ ਤਿੱਖੀ ਬਹਿਸ ਵੀ ਹੋਈ। ਆਖ਼ਰਕਾਰ ਕਾਫ਼ੀ ਜਦੋਜਹਿੱਦ ਤੋਂ ਬਾਅਦ ਵਿਜੀਲੈਂਸ ਨੇ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ।
ਵਿਜੀਲੈਂਸ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਮਜੀਠੀਆ ਆਪਣੇ ਦੋਵੇਂ ਪੁੱਤਰਾਂ ਨੂੰ ਜੱਫ਼ੀ ਪਾ ਕੇ ਮਿਲੇ ਅਤੇ ਉਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਦੀ ਪ੍ਰੇਰਣਾ ਦਿੰਦੇ ਹੋਏ ਅੱਗੇ ਵਧੇ। ਇਸ ਮੌਕੇ ਮਜੀਠੀਆ ਆਪਣੇ ਉਨ੍ਹਾਂ ਸਾਰੇ ਸਮਰਥਕਾਂ ਨੂੰ ਮਿਲੇ, ਜਿਨ੍ਹਾਂ ਨੂੰ ਵਿਜੀਲੈਂਸ ਨੇ ਇੱਕ ਘਰ ਦੇ ਇੱਕ ਕਮਰੇ ਵਿੱਚ ਬੰਦ ਕਰਕੇ ਬਾਹਰੋਂ ਕੁੰਡੀ ਲਗਾ ਦਿੱਤੀ ਸੀ। ਮਜੀਠੀਆ ਦੀ ਗ੍ਰਿਫ਼ਤਾਰੀ ਸਮੇਂ ਉਨ੍ਹਾਂ ਦੇ ਸਮਰਥਕਾਂ ਅਤੇ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵਿਜੀਲੈਂਸ ਦੀ ਕਾਰਵਾਈ ਨੂੰ ਬਿਲਕੁਲ ਗਲਤ ਦੱਸਿਆ।
ਇਸ ਮੌਕੇ ਵਿਘਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਵਿਜੀਲੈਂਸ ਨੇ ਧੱਕੇਸ਼ਹੀ ਦੀਆਂ ਸਾਰੀਆਂ ਹੱਦਾਂ ਪਾਰ ਦਿੱਤੀਆਂ ਹਨ। ਉਨ੍ਹਾਂ ਨੇ ਉਸ ਨੂੰ ਧੱਕੇ ਮਾਰਨ ਦੇ ਵੀ ਦੋਸ਼ ਲਗਾਏ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗਨੀਵ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਮਜੀਠੀਆ ਸਾਹਿਬ ਦੀ ਗ੍ਰਿਫ਼ਤਾਰੀ ਬਾਰੇ ਕੁੱਝ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਨੂੰ ਕਿਹੜੇ ਕੇਸ ਵਿੱਚ ਗ੍ਰਿਫ਼ਤਾਰ ਕਰਕੇ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੇ ਸਾਨੂੰ ਕੋਈ ਸੰਮਨ ਨਹੀਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀਆਂ ਇਨ੍ਹਾਂ ਵਧੀਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਹ ਤਕੜੇ ਹੋ ਕੇ ਸਰਕਾਰ ਦੇ ਜਬਰ ਜੁਲਮ ਦਾ ਟਾਕਰਾ ਕਰਨਗੇ ਅਤੇ ਜਲਦੀ ਹੀ ਸਚਾਈ ਜਨਤਾ ਦੇ ਸਾਹਮਣੇ ਆਏਗੀ। ਉਨ੍ਹਾਂ ਨੂੰ ਨਿਆਂਪਾਲਕਾਂ ’ਤੇ ਪੂਰਾ ਭਰੋਸਾ ਹੈ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…