ਪੰਜਾਬ ਵਿਜੀਲੈਂਸ ਵੱਲੋਂ ਏਐਸਆਈ ਅਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਵਿਚੋਲਗੀ ਕਰਨ ਵਾਲਾ ਪੰਚਾਇਤ ਮੈਂਬਰ ਰਾਜਦੀਪ ਸਿੰਘ ਗ੍ਰਿਫਤਾਰ

ਨਬਜ਼-ਏ-ਪੰਜਾਬ, ਚੰਡੀਗੜ੍ਹ 27 ਜੂਨ, 2025:
ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜਿਸ ਕਰਕੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਉੱਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਏ.ਐਸ.ਆਈ. ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
——–

Load More Related Articles
Load More By Nabaz-e-Punjab
Load More In Vigilance

Check Also

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜ…