nabaz-e-punjab.com

ਪੰਜਾਬ ਕੋਲ ਵਾਧੂ ਪਾਣੀ ਨਹੀਂ: ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ: ਆਪ

ਸਰਕਾਰ ਪੰਜਾਬ ਤੇ ਹਰਿਆਣਾ ਵਿੱਚ ਤਣਾਅ ਪੈਦਾ ਕਰਨ ਲਈ ਸ਼ਾਰਦਾ ਯਮੂਨਾ ਲਿੰਕ ਨਹਿਰ ਦਾ ਨਿਰਮਾਣ ਕਰਨ ਵਿੱਚ ਕਰ ਰਹੀ ਹੈ ਦੇਰੀ: ਫੂਲਕਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਮਾਰਚ:
ਆਮ ਆਦਮੀ ਪਾਰਟੀ ਨੇ ਕਿਹਾ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਨੂੰ ਮਿੱਥੀ ਯੋਜਨਾ ਅਨੁਸਾਰ ਸ਼ਾਰਦਾ ਯਮੂਨਾ ਲਿੰਕ ਨਹਿਰ ਤੋਂ ਪਾਣੀ ਦਿੱਤਾ ਜਾਣਾ ਚਾਹੀਦਾ ਹੈ। ਚੰਡੀਗੜ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਪ ਆਗੂ ਐਚ.ਐਸ ਫਲੂਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 1976 ਦੇ ਇੰਦਰਾ ਗਾਂਧੀ ਦੁਆਰਾ ਜਾਰੀ ਕੀਤੇ ਆਡਰ ਵਾਪਿਸ ਲੈਣੇ ਚਾਹੀਦੇ ਹਨ ਅਤੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਵਿੱਚ ਐਸਵਾਈਐਲ ਨਹਿਰ ਦੇ ਕੇਸ ਦੀ ਸੁਣਵਾਈ 28 ਮਾਰਚ ਨੂੰ ਹੈ।
ਸ੍ਰੀ ਫੂਲਕਾ ਨੇ ਕਿਹਾ ਕਿ 2002 ਵਿਚ ਬਣੀ ਯੋਜਨਾ ਅਨੁਸਾਰ ਕੇਂਦਰ ਸਰਕਾਰ ਸ਼ਾਰਦਾ ਯਮੂਨਾ ਲਿੰਕ ਨਹਿਰ ਬਣਾਉਣ ਲਈ ਰਾਜੀ ਹੋਈ ਸੀ। ਜੋ ਕਿ ਉਤਰਾਖੰਡ ਦੇ ਚੰਪਾਵਤ ਜਿਲੇ ਵਿਚੋਂ ਵਹਿ ਕੇ ਕਰਨਾਲ ਨੇੜੇ ਯਮੂਨਾ ਨਦੀ ਵਿਚ ਮਿਲੇਗੀ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਸੁਪਰੀਮ ਕੋਰਟ ਨੇ ਵੀ ਕੇਂਦਰ ਸਰਕਾਰ ਨੂੰ ਇਸ ਨਹਿਰ ਦੇ ਨਿਰਮਾਣ ਦਾ ਆਦੇਸ਼ ਦਿੱਤਾ ਸੀ ਕਿਉਂ ਜੋ ਉਤਰਾਖੰਡ ਵਿਚ ਵਾਧੂ ਪਾਣੀ ਹੜ੍ਹਾਂ ਲਈ ਜਿੰਮੇਵਾਰ ਹੈ ਅਤੇ ਇਸ ਪਾਣੀ ਨਾਲ ਹਰਿਆਣਾ ਵਿਚ ਜਲ ਪੂਰਤੀ ਕੀਤੀ ਜਾ ਸਕਦੀ ਹੈ। ‘‘ਬਾਦਲ ਆਪਣੇ ਭਾਈਵਾਲ ਮੋਦੀ ਨਾਲ ਗੱਲਬਾਤ ਕਰਕੇ ਸ਼ਾਰਦਾ ਯਮੂਨਾ ਲਿੰਕ ਦੇ ਜਲਦ ਨਿਰਮਾਣ ਲਈ ਗਲਬਾਤ ਕਰੇ। ਤਾਂ ਜੋ ਦੋਵਾਂ ਰਾਜਾਂ ਵਿਚਾਲੇ ਪੈਦਾ ਹੋਏ ਬੇਮਤਲਬ ਤਨਾਅ ਨੂੰ ਖਤਮ ਕੀਤਾ ਜਾ ਸਕੇ।’’ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਇਸ ਨਹਿਰ ਨੂੰ ਨਾ ਬਣਾਉਣ ਦੀ ਨੀਅਤ ਪੰਜਾਬ ਅਤੇ ਹਰਿਆਣਾ ਵਿਚਾਲੇ ਪੈਦਾ ਹੋਏ ਤਨਾਅ ਲਈ ਜਿੰਮੇਵਾਰ ਹਨ। ਇਸ ਮੌਕੇ ਆਪ ਆਗੂ ਗੁਲਸ਼ਨ ਛਾਬੜਾ, ਐਡਵੇਕੋਟ ਨਵਕਿਰਨ ਸਿੰਘ, ਕੈਪਟਨ ਜੀ.ਐਸ. ਕੰਗ ਅਤੇ ਜਗਤਾਰ ਸੰਘੇੜਾ ਹਾਜਰ ਸਨ।

Load More Related Articles
Load More By Nabaz-e-Punjab
Load More In Problems

Check Also

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ…