Share on Facebook Share on Twitter Share on Google+ Share on Pinterest Share on Linkedin ਪੰਜਾਬ ਯੂਥ ਕਲੱਬ ਪ੍ਰੋਗਰਾਮ: ‘ਆਪ’ ਆਗੂ ਗੁਰਪ੍ਰੀਤ ਬੈਂਸ ਨੂੰ ਮੁਹਾਲੀ ਹਲਕੇ ਦਾ ਵਿਸ਼ੇਸ਼ ਇੰਚਾਰਜ ਲਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਮਈ: ਆਮ ਆਦਮੀ ਪਾਰਟੀ (ਆਪ) ਦੇ ਮੁਹਾਲੀ ਤੋਂ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ ਨੂੰ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਯੂਥ ਕਲੱਬ ਪ੍ਰੋਗਰਾਮ ਅਧੀਨ ਮੁਹਾਲੀ ਹਲਕੇ ਦਾ ਵਿਸ਼ੇਸ਼ ਇੰਚਾਰਜ ਲਗਾਇਆ ਗਿਆ ਹੈ। ਜਿਸ ਵਿੱਚ ਆਉਣ ਵਾਲੇ ਸਮੇਂ ਵਿੱਚ ਮਹੀਨਾ ਭਰ ਵਿੱਚ ਮੁਹਾਲੀ ਹਲਕੇ ਦੇ ਹਰੇਕ ਪਿੰਡ ਅਤੇ ਸ਼ਹਿਰ ਦੇ ਹਰੇਕ ਵਾਰਡ ਵਿੱਚ ਪੰਜਾਬ ਸਰਕਾਰ ਦੇ ਅਦਾਰੇ ਯੂਥ ਡਿਵੈਲਪਮੈਂਟ ਬੋਰਡ ਅਧੀਨ ਇੱਕ ਯੂਥ ਕਲੱਬ ਬਣਾਇਆ ਜਾਵੇਗਾ। ਜਿਸ ਦਾ ਨਿਰੋਲ ਮੰਤਵ ਜਿੱਥੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਦੀ ਸਿਹਤ ਨੂੰ ਤੰਦਰੁਸਤ ਰੱਖਣਾ ਹੈ, ਉੱਥੇ ਪਿੰਡਾਂ ਅਤੇ ਸ਼ਹਿਰਾਂ ਵਿਚ ਸਭਿਆਚਾਰਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਪਿੰਡਾਂ ਵਿੱਚ ਰੁਜ਼ਗਾਰ ਦੀਆਂ ਨਵੀਆਂ ਸੰਭਾਵਨਾਵਾਂ ਖੋਜਣ ਅਤੇ ਨਵੇਂ ਮੌਕੇ ਪੈਦਾ ਕਰਨਾ ਹੋਵੇਗਾ। ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਲਡੀ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਿਆ ਜਾਵੇਗਾ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੱਥਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ