Share on Facebook Share on Twitter Share on Google+ Share on Pinterest Share on Linkedin ਮਾਂ ਬੋਲੀ ਪੰਜਾਬੀ ਦੀ ਅਣਦੇਖੀ ਦੇ ਵਿਰੋਧ ਵਿੱਚ ਪੰਜਾਬੀ ਹਿਤੈਸ਼ੀ ਇਕੱਠੇ ਹੋਣ : ਧਨੋਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬੀ ਮਾਂ ਬੋਲੀ ਦੀ ਅਣਦੇਖੀ ਦੇ ਵਿਰੋਧ ਵਿੱਚ ਪੰਜਾਬੀ ਵਿਕਾਸ ਮੰਚ ਵੱਲੋੱ ਸ੍ਰੀ ਦੇਵੀ ਦਿਆਲ ਸ਼ਰਮਾ ਦੀ ਅਗਵਾਈ ਹੇਠ 1 ਜੂਨ ਨੂੰ ਸਵੇਰੇ 11:00 ਵਜੇ ਬ੍ਰਿਜ ਮਾਰਕੀਟ, ਸੈਕਟਰ 17 ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਅਤੇ ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ ਮੁਹਾਲੀ ਦੇ ਪ੍ਰਧਾਨ ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਬੀਤੀ 21 ਫਰਵਰੀ ਨੂੰ ਵੀ ਇਸ ਸਬੰਧ ਵਿੱਚ ਧਰਨਾ ਦਿੱਤਾ ਗਿਆ ਸੀ ਅਤੇ ਵੱਡੀ ਗਿਣਤੀ ਵਿੱਚ ਪੰਜਾਬੀ ਹਿਤੈਸ਼ੀਆਂ ਵੱਲੋੱ ਗ੍ਰਿਫਤਾਰੀਆਂ ਦਿੱਤੀਆਂ ਗਈਆਂ ਸਨ। ਪਰ ਇੰਨਾ ਹੋਣ ਦੇ ਬਾਵਜੂਦ ਚੰਡੀਗੜ੍ਹ ਪ੍ਰਸ਼ਾਸਨ ਵੱਲੋੱ ਲਗਾਤਾਰ ਪੰਜਾਬੀ ਬੋਲੀ ਨੂੰ ਇੱਕ ਸੋਚੀ ਸਮਝੀ ਸਾਜਿਸ਼ ਤਹਿਤ ਅਣਗੌਲਿਆਂ ਕੀਤਾ ਜਾਂਦਾ ਹੈ। ਇਸ ਮੌਕੇ ਤੇ ਕੁਲਦੀਪ ਸਿੰਘ ਹੈਪੀ, ਸੌਦਾਗਰ ਸਿੰਘ ਬੱਲੋਮਾਜਰਾ, ਪਰਵਿੰਦਰ ਸਿੰਘ ਪੈਰੀ, ਰਵਿੰਦਰ ਕੁਮਾਰ ਰਵੀ, ਗੁਰਦਿਆਲ ਸਿੰਘ, ਨਿਰਮਲ ਰਾਮ ਆਦਿ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ