ਪੰਜਾਬ ਦੀ ‘ਆਪ’ ਸਰਕਾਰ ਪਛੜੇ ਵਰਗਾਂ ਦੀ ਭਲਾਈ ਲਈ ਤਤਪਰ: ਅਮਨ ਅਰੋੜਾ

ਮਲਕੀਤ ਥਿੰਦ ਨੇ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ, ਮੁਹਾਲੀ, 10 ਜੂਨ:
ਪੰਜਾਬ ਸਰਕਾਰ ਪੰਜਾਬ ਦੇ ਪਛੜੇ ਵਰਗਾ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕੀਤਾ। ਉਹ ਇੱਥੇ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਮਲਕੀਤ ਥਿੰਦ ਦੇ ਵਣ ਭਵਨ ਵਿਖੇ ਚੇਅਰਮੈਨ ਦਾ ਅਹੁਦਾ ਸੰਭਾਲ ਸਮਾਗਮ ਵਿੱਚ ਪਹੁੰਚੇ ਸੀ। ਉਨ੍ਹਾਂ ਕਿਹਾ ਕਿ ਪਛੜੇ ਵਰਗ ਦੇ ਲੋਕਾਂ ਦੇ ਰਹਿਣ ਲਈ ਮਕਾਨ, ਵਿਦਿਆਰਥੀਆਂ ਲਈ ਵਜ਼ੀਫ਼ਾ ਸਕੀਮ ਅਤੇ ਕਾਰੋਬਾਰ ਕਰਨ ਲਈ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਪਛੜੇ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਆਉਂਦੀਆਂ ਸਹੂਲਤਾਂ ਰੁਕੀਆਂ ਰਹੀਆਂ, ਜਿਨ੍ਹਾਂ ਨੂੰ ਭਗਵੰਤ ਸਰਕਾਰ ਨੇ ਮੁੜ ਬਹਾਲ ਕਰ ਕੇ ਉਨ੍ਹਾਂ ਦੇ ਉੱਜਲ ਭਵਿੱਖ ਦਾ ਰਸਤਾ ਖੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਦੇ ਸਮੂਹ ਪਛੜੇ ਵਰਗਾਂ ਦੀ ਭਲਾਈ ਲਈ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਮਲਕੀਤ ਸਿੰਘ ਥਿੰਦ ਇਸ ਅਹੁਦੇ ਲਈ ਯੋਗ ਹਨ, ਜਿਨ੍ਹਾਂ ਨੇ ਲੰਮਾ ਸਮਾਂ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਦੂਰ ਕਰਨ ਲਈ ਕੰਮ ਕੀਤਾ ਹੈ।
ਇਸ ਮੌਕੇ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਪਛੜੇ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਬਿਹਤਰੀ ਲਈ ਹੋਰ ਸਹੂਲਤਾਂ ਦੇਣ ਅਤੇ ਰਾਖਵੇਂਕਰਨ ਵਿੱਚ ਵਾਧਾ ਲਾਗੂ ਕਰਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਵਿਧਾਇਕ ਜਗਦੀਪ ਗੋਲਡੀ ਕੰਬੋਜ, ਵਿਧਾਇਕ ਨਰਿੰਦਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…