ਆਪਣੇ ਹਰ ਵਾਅਦੇ ਤੋਂ ਭੱਜੀ ਪੰਜਾਬ ਦੀ ‘ਆਪ’ ਸਰਕਾਰ: ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 26 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕੌਮੀ ਪਾਰਟੀਆਂ ਅਤੇ ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ। ਲੋਕਾਂ ਨੂੰ ਹੁਣ ਆਪਣਿਆ ਅਤੇ ਬੇਗਾਨਿਆਂ ਦੀ ਪਰਖ ਹੋ ਚੁੱਕੀ ਹੈ। ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਪਿੰਡ ਬੜਮਾਜਰਾ ਵਿੱਚ ਕੀਤੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਤੋਂ ਪੰਜਾਬ ਦੇ ਵਿਕਾਸ ਅਤੇ ਤਰੱਕੀ ਦੀ ਉਮੀਦ ਨਹੀਂ ਰੱਖਣੀ ਚਾਹੀਦੀ। ਕਿਉਂਕਿ ਦਿੱਲੀ ਵਾਲੇ ਪੰਜਾਬ ਦੀ ਭੁਗੌਲਿਕ ਸਥਿਤੀ ਤੋਂ ਵਾਕਿਫ਼ ਨਹੀਂ ਹਨ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਚੋਣਾਂ ਜਿੱਤਣ ਲਈ ਹਰ ਹੱਥ ਕੰਡਾ ਵਰਤ ਰਹੀ ਹੈ ਅਤੇ ਚੋਣ ਪ੍ਰਚਾਰ ਦੌਰਾਨ ਆਪ ਉਮੀਦਵਾਰਾਂ ਅਤੇ ਆਪ ਆਗੂਆਂ ਨੂੰ ਲੋਕ ਸਰਕਾਰ ਦੀ ਕਾਰਗੁਜ਼ਾਰੀ ਅਤੇ ਵਾਅਦੇ ਤੇ ਗਰੰਟੀਆਂ ਬਾਰੇ ਸਵਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੱਤਾ ਦੀ ਭੁੱਖ ਪੂਰੀ ਕਰਨ ਖਾਤਰ ਮੁੱਖ ਮੰਤਰੀ ਭਗਵੰਤ ਮਾਨ ਝੂਠ ਤੇ ਝੂਠ ਬੋਲ ਕੇ ਡੰਗ ਟਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਫ਼ਸਲਾਂ ਉੱਤੇ ਐੱਮਐੱਸਪੀ ਦੇਣ ਤੋਂ ਵੀ ਸਰਕਾਰ ਭੱਜ ਰਹੀ ਹੈ ਅਤੇ ਦੋ ਸਾਲ ਤੋਂ ਅੌਰਤਾਂ ਇੱਕ ਹਜ਼ਾਰ ਰੁਪਏ ਮਿਲਣ ਨੂੰ ਉਡੀਕ ਰਹੀਆਂ ਹਨ।
ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਐਸਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਪੁਰਖਾਲਵੀ, ਮੰਨਾ ਸੰਧੂ, ਭੁਪਿੰਦਰ ਸਿੰਘ, ਐੱਸਸੀ ਵਿੰਗ ਦੇ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ, ਐੱਸਸੀ ਵਿੰਗ ਦਿਹਾਤੀ ਦੇ ਪ੍ਰਧਾਨ ਬਲਕਾਰ ਸਿੰਘ ਬੱਗੂ, ਇਕਬਾਲ ਸਿੰਘ ਨੇ ਵੀ ਚੋਣ ਜਲਸੇ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਵਾਧੂ ਕੀਮਤ ਵਸੂਲੀ: ਸੈਕਟਰ-76 ਤੋਂ 80 ਦੇ ਵਸਨੀਕਾਂ ਨੇ ਗਮਾਡਾ ਵਿਰੁੱਧ ਦਿੱਤਾ ਧਰਨਾ

ਵਾਧੂ ਕੀਮਤ ਵਸੂਲੀ: ਸੈਕਟਰ-76 ਤੋਂ 80 ਦੇ ਵਸਨੀਕਾਂ ਨੇ ਗਮਾਡਾ ਵਿਰੁੱਧ ਦਿੱਤਾ ਧਰਨਾ ਨਬਜ਼-ਏ-ਪੰਜਾਬ, ਮੁਹਾਲੀ…