ਪਲਸ ਪੋਲਿਓ ਮੈਨ ਦੇ ਖ਼ਿਤਾਬ ਨਾਲ ਸਨਮਾਨਿਤ ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਪੂਰਨ ਸਿੰਘ ਜੱਸੀ ਦਾ ਦੇਹਾਂਤ

ਨਬਜ਼-ਏ-ਪੰਜਾਬ, ਮੁਹਾਲੀ, 6 ਅਗਸਤ:
ਮੁਹਾਲੀ ਦੇ ਵਸਨੀਕ ਅਤੇ ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਪੂਰਨ ਸਿੰਘ ਜੱਸੀ (86) ਅੱਜ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਅੱਜ ਸ਼ਾਮ ਉਹ ਆਪਣੀ ਪੜਪੋਤੀ ਕਾਇਨਾਤ ਪੂਰਨ ਸਿੰਘ ਜੱਸੀ ਨਾਲ ਵੀਡੀਓ ਕਾਲ ’ਤੇ ਗੱਲ ਕਰ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਤਬੀਅਤ ਜ਼ਿਆਦਾ ਵਿਗੜ ਗਈ ਅਤੇ ਉਹ ਅਚਾਨਕ ਮੰਜੇ ’ਤੇ ਡਿੱਗ ਪਏ। ਪਰਿਵਾਰਕ ਮੈਂਬਰ ਤੁਰੰਤ ਡਾ. ਜੱਸੀ ਨੂੰ ਲੈ ਕੇ ਫੋਰਟਿਸ ਹਸਪਤਾਲ ਵਿੱਚ ਪਹੁੰਚੇ ਪ੍ਰੰਤੂ ਮੁੱਢਲੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਪੁੱਤਰ ਛੱਡ ਗਏ ਹਨ।
ਡਾਕਟਰ ਜੱਸੀ ਦੇ ਵੱਡੇ ਸਪੁੱਤਰ ਇਕਬਾਲ ਇੰਦਰ ਸਿੰਘ ਨੇ ਦੱਸਿਆ ਕਿ ਡਾ. ਪੂਰਨ ਸਿੰਘ ਜੱਸੀ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਵਜੋਂ ਪੋਲਿਓ ਦੇ ਖ਼ਾਤਮੇ ਲਈ ਸ਼ਲਾਘਾਯੋਗ ਕੰਮ ਕੀਤੇ ਸਨ। ਜਿਸ ਕਾਰਨ ਉਨ੍ਹਾਂ ਨੂੰ ਪਲਸ ਪੋਲੀਓ ਮੈਨ ਆਫ਼ ਦਾ ਈਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਡਾ. ਜੱਸੀ ਯੂਨੀਸੈੱਫ ਨਾਲ ਵੀ ਜੁੜੇ ਰਹੇ ਅਤੇ ਹੋਰ ਵੀ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਉਨ੍ਹਾਂ ਨੇ ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਉੱਨਤ ਬਣਾਉਣ ਲਈ ਕੰਮ ਕੀਤਾ ਹੈ। ਆਪਣੇ ਨਾਲ ਅਹੁਦੇ ਇਨਸਾਫ਼ ਕਰਦਿਆਂ ਉਨ੍ਹਾਂ ਨੇ ਹਮੇਸ਼ਾ ਪੰਜਾਬ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਅਣਥੱਕ ਕੰਮ ਕੀਤੇ ਹਨ। ਜਿਸ ਕਰਕੇ ਮੁਹਾਲੀ ਦੇ ਵਸਨੀਕ ਉਨ੍ਹਾਂ ਨੂੰ ਸਤਿਕਾਰ ਵਜੋਂ ਸ਼ਹਿਰ ਦਾ ਮਾਣ ਕਰਕੇ ਸੰਬੋਧਨ ਕਰਦੇ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…