Share on Facebook Share on Twitter Share on Google+ Share on Pinterest Share on Linkedin ਲੋਕ ਨਿਰਮਾਣ ਮੰਤਰੀ ਨੇ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਬਾਰੇ ਕੀਤੀ ਸਮੀਖਿਆ ਮੀਟਿੰਗ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਮੁਕੰਮਲ ਕਰਨ ਦੀਆਂ ਕੀਤੀਆਂ ਹਦਾਇਤਾਂ ਰਾਜੂ ਵਾਲੀਆ ਨਬਜ਼-ਏ-ਪੰਜਾਬ, ਅੰਮ੍ਰਿਤਸਰ, 9 ਜੁਲਾਈ: ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਦਫਤਰ ਲੋਕ ਨਿਰਮਾਣ ਵਿਭਾਗ ਵਿਖੇ ਨਿਗਰਾਨ ਇੰਜਨੀਅਰਾਂ, ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਬਾਰੇ ਸਮੀਖਿਆ ਮੀਟਿੰਗ ਕਰਦੇ ਹੋਏ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਹੋਣੇ ਚਾਹੀਦੇ ਹਨ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਤੇ ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਵੱਖ ਵੱਖ ਵਿਕਾਸ ਦੇ ਕੰਮਾਂ ਅਤੇ ਬੁਨਿਆਦੀ ਢਾਂਚੇ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਸਾਰੇ ਕੰਮ ਗੁਣਵੱਤਾ ਦੇ ਅਧਾਰ ਤੇ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਲੱਗ ਰਿਹਾ ਪੈਸ ਆਮ ਲੋਕਾਂ ਦਾ ਪੈਸਾ ਹੈ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਈ:ਟੀ:ਓ ਨੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਜੋਰ ਦੇ ਕੇ ਕਿਹਾ ਕਿ ਉਹ ਆਪਣੇ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਅਤੇ ਜਿੰਨਾਂ ਕਿਸਾਨਾਂ ਦੇ ਬਣਦੇ ਮੁਆਵਜੇ ਪੈਡਿੰਗ ਰਹਿ ਗਏ ਹਨ ਉਹ ਤੁਰੰਤ ਦਿੱਤੇ ਜਾਣ। ਉਨ੍ਹਾਂ ਨੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਨਸੂਨ ਸੀਜਨ ਦੌਰਾਨ ਨੈਸ਼ਨਲ ਹਾਈਵੇ ਨਾਲ ਲੱਗਦੀਆਂ ਲਿੰਕ ਰੋਡਾਂ ਦੀ ਤੁਰੰਤ ਮੁਰੰਮਤ ਦੀ ਲੋੜ ਹੈ ਅਤੇ ਇਸ ਕੰਮ ਨੂੰ ਜਲਦ ਨੇਪਰੇ ਚਾੜਿਆ ਜਾਵੇ। ਕੈਬਨਿਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸੀਵਰੇਜ ਬੋਰਡ, ਨਹਿਰੀ ਵਿਭਾਗ ਆਦਿ ਨਾਲ ਸਬੰਧਤ ਕਾਰਜਾਂ ਦੀ ਸਥਿਤੀ ਬਾਰੇ ਮੁਖੀਆਂ ਤੋਂ ਜਾਣਕਾਰੀ ਹਾਸਲ ਕਰਦਿਆਂ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਨੇ ਵੱਖ-ਵੱਖ ਖੇਡ ਸਟੇਡੀਅਮਾਂ, ਸੁੱਕਾ ਤੇ ਗਿੱਲਾ ਕੂੜਾ ਇਕੱਤਰ ਕਰਨ ਲਈ ਚੱਲ ਰਹੇ ਕਾਰਜਾਂ, ਹਾਈ ਲੈਵਲ ਪੁਲਾਂ ਦੇ ਨਿਰਮਾਣ, ਪਾਰਕਾਂ, ਸੜਕਾਂ ਦੇ ਨਿਰਮਾਣ, ਪੇਂਡੂ ਲਾਇਬ੍ਰੇਰੀਆਂ, ਛੱਪੜਾਂ ਦੀ ਨਵੀਨੀਕਰਨ ਪ੍ਰਕਿਰਿਆ ਸਮੇਤ ਵੱਡੀ ਗਿਣਤੀ ਕਾਰਜਾਂ ਬਾਰੇ ਜਾਇਜ਼ਾ ਲਿਆ। ਇਸ ਮੌਕੇ ਤੇ ਈ:ਟੀ:ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਇਸ ਮੌਕੇ ਐਕਸੀਅਨ ਕੁਸ਼ਲਦੀਪ ਸਿੰਘ ਰੰਧਾਵਾ, ਐਕਸੀਅਨ ਦਿਲਬਾਗ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ