ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਮੇਂ ਦੀਆਂ ਸਰਕਾਰਾਂ ਦੀ ਬੇਰੁਖ਼ੀ ’ਤੇ ਸਵਾਲ ਚੁੱਕੇ

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਪੈਨਸ਼ਨਰਜ਼ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 17 ਦਸੰਬਰ:
ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪ੍ਰਧਾਨ ਕਰਮ ਸਿੰਘ ਧਨੋਆ ਦੀ ਅਗਵਾਈ ਹੇਠ ਇੱਥੋਂ ਦੇ ਸੈਕਟਰ-70 ਸਥਿਤ ਕਮਿਊਨਿਟੀ ਸੈਂਟਰ ਵਿਖੇ ਪੈਨਸ਼ਨਰਜ਼ ਦਿਵਸ ਚਾਅ ਅਤੇ ਖ਼ੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਐਸਬੀਆਈ ਦੇ ਚੀਫ਼ ਮੈਨੇਜਰ ਸ਼ਮਸ਼ੇਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜ਼ਿਲ੍ਹਾ ਲੀਡ ਬੈਂਕ ਦੇ ਮੈਨੇਜਰ ਐਮਕੇ ਅਗਰਵਾਲ, ਆਈਵੀਵਾਈ ਹਸਪਤਾਲ ਦੇ ਦਿਲ ਦੀਆਂ ਬੀਮਾਰੀਆਂ ਦੇ ਮਾਹਰ ਡਾ. ਵਰਿੰਦਰ ਸਰਵਾਲ ਅਤੇ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਚੇਅਰਮੈਨ ਸੁਖਚੈਨ ਸਿੰਘ ਖਹਿਰਾ ਮੁੱਖ ਬੁਲਾਰਾ ਅਤੇ ਵਿਨੋਦ ਸ਼ਰਮਾ ਨੇ ਵੀ ਸ਼ਮੂਲੀਅਤ ਕੀਤੀ।
ਪੈਨਸ਼ਨਰਜ਼ ਦਿਵਸ ਸਮਾਗਮ ਦਾ ਆਗਾਜ਼ ਅਮਰ ਵਿਰਦੀ ਦੇ ਧਾਰਮਿਕ ਗੀਤ ਨਾਲ ਹੋਇਆ। ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨੇ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰਾਂ ਕੀਤੀਆਂ ਅਤੇ ਪੈਨਸ਼ਨਰਾਂ ਨਾਲ ਸਵਾਲ-ਜਵਾਬ ਕੀਤੇ ਗਏ। ਡਾ. ਵਰਿੰਦਰ ਸਰਵਾਲ ਨੇ ਪੈਨਸ਼ਨਰ ਬਾਬਿਆਂ ਨੂੰ ਦਿਲ ਦੀਆਂ ਬੀਮਾਰੀਆਂ ਅਤੇ ਇਸ ਰੋਗ ਤੋਂ ਬਚਾਅ ਅਤੇ ਦਵਾਈਆਂ ਦੀ ਯੋਗ ਵਰਤੋਂ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਹਜ਼ਾਰਾ ਸਿੰਘ ਚੀਮਾ, ਸੁਖਵਿੰਦਰ ਸਿੰਘ ਸੁੱਖੀ, ਜਰਨੈਲ ਸਿੰਘ ਕਰਾਂਤੀ ਨੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਮੇਂ ਦੀਆਂ ਸਰਕਾਰਾਂ ਦੀ ਬੇਰੁਖ਼ੀ ਦੀ ਸਖ਼ਤ ਅਲੋਚਨਾ ਕੀਤੀ। ਮੁੱਖ ਬੁਲਾਰੇ ਸੁਖਚੈਨ ਸਿੰਘ ਖਹਿਰਾ ਨੇ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ 2.59 ਦੇ ਗੁਣਾਂਕ ਦਾ ਪੈਨਸ਼ਨ ਰਿਵੀਜ਼ਨ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੁਲਾਈ 2022, ਜਨਵਰੀ 2023 ਅਤੇ ਜੁਲਾਈ 2023 ਦੀਆਂ ਤਿੰਨ ਕਿਸ਼ਤਾਂ ਦੇ ਪੱਤਰ ਜਾਰੀ ਕਰਨ ਅਤੇ ਹੋਰ ਅਹਿਮ ਮੰਗਾਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਗਦੀਸ਼ ਸਿੰਘ ਸਰਾਓ ਨੇ ਬਾਖ਼ੂਬੀ ਨਿਭਾਈ।

ਇਸ ਮੌਕੇ ਜਸਮੇਰ ਸਿੰਘ ਬਾਠ, ਮਲਾਗਰ ਸਿੰਘ, ਦਰਸ਼ਨ ਸਿੰਘ, ਨਿਰੰਜਨ ਸਿੰਘ, ਦਲੀਪ ਸਿੰਘ, ਬਾਬੂ ਸਿੰਘ, ਬਲਬੀਰ ਸਿੰਘ ਧਾਨੀਆ, ਨਰਿੰਦਰ ਸਿੰਘ ਜਵਾਹਰਪੁਰ, ਗੁਰਦੀਪ ਸਿੰਘ, ਕੁਲਦੀਪ ਸਿੰਘ ਭਿੰਡਰ, ਹਰਦੀਪ ਸਿੰਘ, ਬਲਬੀਰ ਸਿੰਘ, ਸਰਬਜੀਤ ਸਿੰਘ, ਯਾਦਵਿੰਦਰ ਸਿੰਘ ਸਿੱਧੂ, ਹਰਦਿਆਲ ਚੰਦ ਬਡਬਰ, ਭਗਵੰਤ ਸਿੰਘ ਗਿੱਲ ਆਦਿ ਸ਼ਾਮਲ ਸਨ। ਅਖੀਰ ਐਸੋਸੀਏਸ਼ਨ ਦੇ ਪ੍ਰਧਾਨ ਕਰਮ ਸਿੰਘ ਧਨੋਆ ਨੇ ਮਹਿਮਾਨਾਂ ਅਤੇ ਸਮੂਹ ਪੈਨਸ਼ਨਰ ਸਾਥੀਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…