ਅਕਾਲੀ ਦਲ ਦੇ ਵਰਕਰਾਂ ਵੱਲੋਂ ਰਣਜੀਤ ਗਿੱਲ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਫਰਵਰੀ:
ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਕੁਰਾਲੀ ਨਗਰ ਕੌਂਸਲ ਦੀ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਸ਼ਰਨ ਕੌਰ, ਰੇਨੂੰ ਗੁਪਤਾ ਅਤੇ ਰਿੰਕੂ ਵਰਮਾ ਨੇ ਚੋਣ ਪ੍ਰਚਾਰ ਕਰਦਿਆਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵੋਟਾਂ ਮੰਗੀਆਂ। ਕ੍ਰਿਸ਼ਨਾ ਦੇਵੀ ਨੇ ਕਿਹਾ ਕਿ ਅਕਾਲੀ ਦਲ ਦੀ ਜਿੱਤ ਉਪਰੰਤ ਕੁਰਾਲੀ ਸ਼ਹਿਰ ਵਿੱਚ ਰਹਿੰਦੇ ਵਿਕਾਸ ਕਾਰਜ ਪਹਿਲ ਦੇ ਅਧਾਰ ’ਤੇ ਪੂਰੇ ਕੀਤੇ ਜਾਣਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਵਾਰਡ ਨੰਬਰ-1, 2, 7, 11, 13, 14, 15 ਅਤੇ 16 ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਕੌਂਸਲਰ ਅਮ੍ਰਿਤਪਾਲ ਕੌਰ, ਸੁਮਨ, ਨਿਸ਼ਾ, ਜਸਪਾਲ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀਆਂ ਦੀਆਂ ਮਹਿਲਾ ਅਹੁਦੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…