Share on Facebook Share on Twitter Share on Google+ Share on Pinterest Share on Linkedin ਵੋਟ ਚੋਰ-ਗੱਦੀ ਛੱਡੋਂ: ਰਾਹੁਲ ਗਾਂਧੀ ਦੀ ਮੁਹਿੰਮ ਨੂੰ ਮੁਹਾਲੀ ਵਿੱਚ ਮਿਲਿਆ ਵੱਡਾ ਸਮਰਥਨ: ਕੁਲਜੀਤ ਬੇਦੀ ਵੱਖ-ਵੱਖ ਥਾਵਾਂ ’ਤੇ ਲੋਕਾਂ ਨੇ ਉਤਸ਼ਾਹ ਨਾਲ ਭਰਿਆ ਫਾਰਮ, ਸੰਵਿਧਾਨ ਬਚਾਉਣ ਲਈ ਸ਼ੁਰੂ ਹੋਈ ਲਹਿਰ ਨਬਜ਼-ਏ-ਪੰਜਾਬ, ਮੁਹਾਲੀ, 10 ਅਕਤੂਬਰ: ਮੁਹਾਲੀ ਹਲਕੇ ਵਿੱਚ ਰਾਹੁਲ ਗਾਂਧੀ ਵੱਲੋਂ ਚਲਾਈ ਗਈ ’’ਵੋਟ ਚੋਰ ਗੱਦੀ ਛੋੜ ਕੈਂਪੇਨ’’ ਨੂੰ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਿੰਡ-ਪਿੰਡ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਫਾਰਮ ਭਰ ਕੇ ਆਪਣਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰੀ ਪੱਧਰ ’ਤੇ ਰਾਹੁਲ ਗਾਂਧੀ ਵੱਲੋਂ ਚਲਾਈ ਗਈ ਮੁਹਿੰਮ ਨੇ ਲੋਕਾਂ ਵਿੱਚ ਕੇਂਦਰ ਸਰਕਾਰ ਤੇ ਇਲੈਕਸ਼ਨ ਕਮਿਸ਼ਨ ਦੋਵਾਂ ਨੂੰ ਲੋਕਤੰਤਰਕ ਪੱਖ ਤੋਂ ਜਵਾਬਦੇਹ ਬਣਾਉਣ ਦਾ ਜਜ਼ਬਾ ਜਗਾਇਆ ਹੈ। ਡਿਪਟੀ ਮੇਅਰ ਬੇਦੀ ਨੇ ਦੱਸਿਆ ਕਿ ਰਾਹੁਲ ਗਾਂਧੀ ਵੱਲੋਂ ਚਲਾਈ ਗਈ ਇਹ ਮੁਹਿੰਮ ਸਿਰਫ਼ ਰਾਜਨੀਤਕ ਨਹੀਂ, ਸਗੋਂ ਲੋਕਤੰਤਰ ਦੀ ਰੱਖਿਆ ਲਈ ਇੱਕ ਸੰਵਿਧਾਨਿਕ ਜੰਗ ਹੈ। ਇਸ ਦਾ ਮਕਸਦ ਹੈ ਕਿ ਹਰ ਨਾਗਰਿਕ ਦੀ ਵੋਟ ਦੀ ਮਹੱਤਤਾ ਕਾਇਮ ਰਹੇ ਅਤੇ ਇਲੈਕਸ਼ਨ ਕਮਿਸ਼ਨ ਵਰਗੀ ਸੰਵਿਧਾਨਿਕ ਸੰਸਥਾ ਆਪਣਾ ਕਾਨੂੰਨੀ ਫਰਜ਼ ਨਿਭਾਏ। ਉਨ੍ਹਾਂ ਕਿਹਾ ਕਿ ਹਾਲੀਆ ਸਮੇਂ ਵਿੱਚ ਕੇਂਦਰ ਸਰਕਾਰ ਵੱਲੋਂ ਚੋਣ ਕਮਿਸ਼ਨ ਨਾਲ ਸੰਬੰਧਤ ਕੁਝ ਕਾਨੂੰਨੀ ਸੋਧਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਨਾਲ ਕਮਿਸ਼ਨ ਦੀ ਸੁਤੰਤਰਤਾ ਤੇ ਨਿਰਭਰਤਾ ਖਤਰੇ ਵਿੱਚ ਪੈ ਗਈ ਹੈ। ਇਸ ਕਾਰਨ ਜਨਤਾ ਦੇ ਮਨ ਵਿੱਚ ਸ਼ੰਕੇ ਪੈਦਾ ਹੋ ਰਹੀਆਂ ਹਨ ਕਿ ਕੀ ਇਲੈਕਸ਼ਨ ਕਮਿਸ਼ਨ ਹੁਣ ਸੱਚਮੁੱਚ ਆਜ਼ਾਦ ਹੈ ਜਾਂ ਨਹੀਂ? ਬੇਦੀ ਨੇ ਕਿਹਾ ‘‘ਸੰਵਿਧਾਨ ਦੀਆਂ ਧਾਰਾਵਾਂ ਸਪਸ਼ਟ ਕਹਿੰਦੀਆਂ ਹਨ ਕਿ ਹਰ ਸੰਸਥਾ ਕਾਨੂੰਨ ਦੇ ਦਾਇਰੇ ਵਿੱਚ ਕੰਮ ਕਰੇਗੀ। ਪਰ ਜਦੋਂ ਸਰਕਾਰ ਆਪਣੀ ਮਨਮਰਜ਼ੀ ਨਾਲ ਕਾਨੂੰਨ ਬਣਾ ਕੇ ਕਿਸੇ ਸੰਸਥਾ ਨੂੰ ਜਵਾਬਦੇਹੀ ਤੋਂ ਮੁਕਤ ਕਰ ਦਿੰਦੀ ਹੈ, ਤਾਂ ਇਹ ਸੰਵਿਧਾਨ ਦੀ ਆਤਮਾ ਉੱਤੇ ਸਿੱਧਾ ਹਮਲਾ ਹੁੰਦਾ ਹੈ।’’ ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਉਹ ਖੁਦ ਆਪਣੀ ਟੀਮ ਦੇ ਨਾਲ ਮੁਹਾਲੀ ਦੇ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿੱਚ ਦੌਰੇ ਕਰ ਰਹੇ ਹਨ ਅਤੇ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਫਾਰਮ ਭਰੇ ਅਤੇ ਰਾਹੁਲ ਗਾਂਧੀ ਦੀ ਮੁਹਿੰਮ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਇਹ ਅਜਿਹਾ ਸਮਰਥਨ ਹੈ ਜਿਸ ਨਾਲ ਸਪੱਸ਼ਟ ਹੈ ਕਿ ਲੋਕ ਸੰਵਿਧਾਨ ਦੀ ਮਹੱਤਤਾ ਨੂੰ ਸਮਝਦੇ ਹਨ ਅਤੇ ਉਹ ਚਾਹੁੰਦੇ ਹਨ ਕਿ ਚੋਣ ਪ੍ਰਕਿਰਿਆ ਪਾਰਦਰਸ਼ੀ ਅਤੇ ਜਨਤਕ ਭਰੋਸੇਯੋਗ ਹੋਵੇ। ਡਿਪਟੀ ਮੇਅਰ ਨੇ ਕਿਹਾ ਕਿ ਸੰਵਿਧਾਨ ਸਾਡੇ ਦੇਸ਼ ਦੀ ਰੂਹ ਹੈ। ਜੇਕਰ ਇਲੈਕਸ਼ਨ ਕਮਿਸ਼ਨ, ਨਿਆਂਪਾਲਿਕਾ ਜਾਂ ਹੋਰ ਸੰਵਿਧਾਨਿਕ ਸੰਸਥਾਵਾਂ ਉੱਤੇ ਦਬਾਅ ਪਾਇਆ ਗਿਆ, ਤਾਂ ਲੋਕਤੰਤਰ ਖਤਰੇ ਵਿੱਚ ਪੈ ਜਾਵੇਗਾ। ਇਸ ਲਈ ਰਾਹੁਲ ਗਾਂਧੀ ਨੇ ਜੋ ਸੁਰਜੀਤ ਕਦਮ ਚੁੱਕਿਆ ਹੈ, ਉਹ ਹਰ ਦੇਸ਼ਭਗਤ ਨੂੰ ਮਾਣ ਕਰਾਉਂਦਾ ਹੈ।’’ ਉਨ੍ਹਾਂ ਕਿਹਾ ਕਿ ਉਹ ਮੁਹਾਲੀ ਹਲਕੇ ਦੇ ਸਾਰੇ ਕਾਂਗਰਸੀ ਵਰਕਰਾਂ ਅਤੇ ਆਮ ਨਾਗਰਿਕਾਂ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਇਸ ਕੈਂਪੇਨ ਵਿੱਚ ਵੱਡੀ ਗਿਣਤੀ ਨਾਲ ਭਾਗ ਲਿਆ ਤੇ ‘‘ਵੋਟ ਚੋਰ ਗੱਦੀ ਛੋੜ’’ ਦੀ ਅਵਾਜ਼ ਨੂੰ ਹੋਰ ਬੁਲੰਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ