ਰਾਜਾ ਮੁਹਾਲੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਮੁਹਾਲੀ ਫੇਜ਼-2 ਤੋਂ ਅੱਜ ਇੱਕ ਜਥਾ ਮਾਸਟਰ ਰਜਿੰਦਰ ਕੁਮਾਰ ਗੁਰੂ ਜੀ ਅਤੇ ਅਕਾਲੀ ਦਲ ਦੀ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਦੇ ਉਦਮ ਅਤੇ ਯਤਨਾ ਸਦਕਾ ਹੇਠ ਜਥਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਜਥੇ ਨੂੰ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਨੇ ਕੇਸਰੀ ਝੰਡੀ ਦੇ ਕੇ ਰਵਾਨਾ ਕੀਤਾ। ਰਾਜਾ ਮੁਹਾਲੀ ਨੇ ਪ੍ਰਬੰਧਕਾਂ ਨੂੰ ਇਸ ਕਾਰਜ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ।
ਇਹ ਜਥਾ ਗੁਰਦੁਆਰਾ ਸਾਹਿਬ ਫੇਜ਼-2 ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਜਿਸ ਵਿੱਚ ਬਜ਼ੁਰਗ, ਬੱਚੇ ਅਤੇ ਚਾਹਵਾਨ ਯਾਤਰੀਆਂ ਨੂੰ ਮੁਫਤ ਬੱਸ ਯਾਤਰਾ ਕਰਵਾਈ ਗਈ। ਇਹ ਜਥਾ ਸਵੇਰੇ 6 ਵਜੇ ਮੁਹਾਲੀ ਤੋੱ ਚੱਲ ਕੇ ਰਸਤੇ ਵਿੱਚ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਦਾ ਹੋਇਆ ਦੇਰ ਰਾਤ ਵਾਪਿਸ ਮੁਹਾਲੀ ਆ ਜਾਂਦਾ ਹੈ। ਬੱਸ ਵਿੱਚ ਲੰਗਰ ਪਾਣੀ ਅਤੇ ਹਰ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਇਸ ਜਥੇ ਵਿੱਚ ਹੋਰਨਾਂ ਤੋੱ ਇਲਾਵਾ ਸਤਨਾਮ ਸਿੰਘ ਲਾਂਡਰਾਂ, ਮਾਸਟਰ ਰਜਿੰਦਰ ਕੁਮਾਰ ਗੁਰੂ ਜੀ, ਭੱਟੀ ਭੜੀ ਵਾਲਾ ਪੰਜਾਬੀ ਗੀਤਕਾਰ, ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਸਰਬਜੀਤ ਸਿੰਘ ਬਾਜਵਾ, ਅਮਰਜੀਤ ਸਿੰਘ, ਹਰਦੀਪ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ ਭੱਲਾ, ਸਾਧੂ ਸਿੰਘ, ਪਰਮਜੀਤ ਸਿੰਘ ਬੌਬੀ, ਸੰਦੀਪ ਕੁਮਾਰ ਲਜੀਜ ਰਸੋਈ, ਐਡਵੋਕੇਟ ਰਤਨ ਸਿੰਘ, ਬੀਬੀ ਜਸਵੀਰ ਕੌਰ, ਬੀਬੀ ਸੰਦੀਪ ਕੌਰ, ਬੀਬੀ ਬਲਵੰਤ ਕੌਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…