Nabaz-e-punjab.com

ਗਣਤੰਤਰ ਦਿਵਸ ਮੌਕੇ ਰਜਿੰਦਰ ਸਿੰਘ ਰਾਏਪੁਰ ਨੂੰ ਮੁੱਖ ਮੰਤਰੀ ਵੱਲੋਂ ਕੀਤਾ ਜਾਵੇਗਾ ਸਨਮਾਨਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਇੱਥੋਂ ਦੇ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਯਾਦਗਾਰੀ ਸਰਕਾਰੀ ਕਾਲਜ ਵਿੱਚ ਭਲਕੇ 26 ਜਨਵਰੀ ਨੂੰ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਲਾਕੇ ਦੇ ਉੱਦਮੀ ਨੌਜਵਾਨ ਤੇ ਦਸਮੇਸ਼ ਯੁਵਕ ਸੇਵਾਵਾਂ ਕਲੱਬ ਪਿੰਡ ਰਾਏਪੁਰ ਕਲਾਂ ਦੇ ਪ੍ਰਧਾਨ ਰਜਿੰਦਰ ਸਿੰਘ ਰਾਏਪੁਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਇਹ ਸਨਮਾਨ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦੇਣ ਅਤੇ ਸਮਾਜ ਸੇਵੀ ਕੰਮਾਂ ਵਿੱਚ ਰੁਚੀ ਦਿਖਾਉਣ ਬਦਲੇ ਦਿੱਤਾ ਜਾ ਰਿਹਾ ਹੈ। ਉਹ ਕਾਂਗਰਸ ਦੇ ਸੀਨੀਅਰ ਯੂਥ ਆਗੂ ਹਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨੇੜਲੇ ਸਮਰਥਕਾਂ ਵਿੱਚ ਗਿਣੇ ਜਾਂਦੇ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…