Share on Facebook Share on Twitter Share on Google+ Share on Pinterest Share on Linkedin ਰਾਮਗੜ੍ਹੀਆ ਸਭਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਭੇਜੀ ਨਬਜ਼-ਏ-ਪੰਜਾਬ, ਮੁਹਾਲੀ, 4 ਸਤੰਬਰ: ਅੱਜ ਮਿਤੀ 04.09.2025 ਨੂੰ ਰਾਮਗੜ੍ਹੀਆ ਸਭਾ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਭੇਜੀ ਗਈ। ਸੰਸਥਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਇਸ ਰਾਹਤ ਸਮੱਗਰੀ ਵਿੱਚ ਰੋਜ਼ਾਨਾ ਦੀ ਵਰਤੋਂ ਵਾਲੀਆਂ ਚੀਜ਼ਾਂ ਜਿਵੇਂ ਕਿ ਸੁੱਕਾ ਰਾਸ਼ਨ, ਪੀਣ ਵਾਲੇ ਪਾਣੀ ਦੀਆਂ ਬੋਤਲਾਂ, ਦਵਾਈਆਂ, ਤਰਪਾਲ਼ਾਂ ਅਤੇ ਹੋਰ ਜ਼ਰੂਰੀ ਰੋਜਾਨਾ ਵਰਤੋਂ ਦਾ ਸਮਾਨ ਸ਼ਾਮਲ ਹਨ। ਇਸ ਮੌਕੇ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸੂਰਤ ਸਿੰਘ ਕਲਸੀ ਨੇ ਕਿਹਾ ਕਿ ਇਸ ਮੁਸੀਬਤ ਦੇ ਸਮੇਂ ਵਿੱਚ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਸੇਵਾ ਕਰਨਾ ਸਾਡਾ ਧਾਰਮਿਕ ਤੇ ਸਮਾਜਕ ਫਰਜ ਹੈ। ਉਨ੍ਹਾਂ ਸਾਰੇ ਦਾਨੀਆਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਖੁੱਲ੍ਹੇ ਦਿਲ ਨਾਲ ਇਸ ਸੇਵਾ ਵਿਚ ਯੋਗਦਾਨ ਪਾਇਆ। ਰਾਹਤ ਸਮੱਗਰੀ ਨੂੰ ਸੇਵਾਮੁਕਤ ਫੌਜੀਆਂ ਦੀ ਟੀਮ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਵੰਡਿਆ ਜਾਵੇਗਾ, ਤਾਂ ਜੋ ਪੀੜਤ ਪਰਿਵਾਰਾਂ ਨੂੰ ਸਮੇਂ ਸਿਰ ਮਦਦ ਮਿਲ ਸਕੇ। ਇਸ ਮੌਕੇ ਸਭਾ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਨੰਨੜਾ, ਭਾਈ ਲਾਲੋ ਕੋ- ਆਪਰੇਟਿਵ ਬੈਂਕ ਦੇ ਪ੍ਰਧਾਨ ਪ੍ਰਦੀਪ ਸਿੰਘ ਭਾਰਜ, ਮੋਹਨ ਸਿੰਘ ਸੱਭਰਵਾਲ, ਤਰਸੇਮ ਸਿੰਘ ਖੋਖਰ, ਸੁਰਿੰਦਰ ਸਿੰਘ ਜੰਡੂ, ਸੁਰਜੀਤ ਸਿੰਘ ਮਠਾੜੂ, ਮੋਹਿੰਦਰ ਸਿੰਘ, ਤਰਲੋਕ ਸਿੰਘ ਖੋਖਰ, ਰਵੇਲ ਸਿੰਘ ਛਾਬੜਾ, ਜਸਪਾਲ ਸਿੰਘ, ਗੁਰਸ਼ਰਨ ਸਿੰਘ, ਸਵਰਨ ਸਿੰਘ ਅਤੇ ਅਜੀਤ ਸਿੰਘ ਠੇਠੀ ਹਾਜ਼ਰ ਸਨ। ਰਾਮਗੜ੍ਹੀਆ ਸਭਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ